19.86C Vancouver
ADS

Jul 16, 2025 1:18 PM - The Canadian Press

ਮਾਰਕ ਕਾਰਨੀ ਸਟੀਲ ਵਰਕਰਾਂ ਨੂੰ ਮਿਲਣ ਲਈ ਅੱਜ ਜਾਣਗੇ ਹੈਮਿਲਟਨ

Share On
carney-heads-to-hamilton-to-meet-steelworkers-as-u-s-trade-talks-continue
Carney and Trump have been negotiating a new economic and security pact since early May and last week Trump unilaterally pushed the deadline for reaching that from July 21 to Aug. 1. (Photo - The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਅੱਜ ਹੈਮਿਲਟਨ ਦੇ ਦੌਰੇ ਮੌਕੇ ਸਟੀਲ ਇੰਡਸਟਰੀ ਲਈ ਕੋਈ ਐਲਾਨ ਕਰਨ ਜਾ ਰਹੇ ਹਨ। ਇਹ ਉਦੋਂ ਹੈ ਜਦੋਂ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵਲੋਂ ਸਟੀਲ ਅਤੇ ਐਲੂਮੀਨੀਅਮ 'ਤੇ ਟੈਰਿਫ 50 ਫੀਸਦੀ ਤੱਕ ਵਧਾਏ ਜਾਣ ਨੂੰ ਇੱਕ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ, ਜਿਸ ਨਾਲ ਕੈਨੇਡਾ ਦੇ ਦੋਵਾਂ ਉਦਯੋਗਾਂ ਨੂੰ ਆਰਥਿਕ ਨੁਕਸਾਨ ਹੋ ਰਿਹਾ ਹੈ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਬੀਤੇ ਕੱਲ ਮੰਤਰੀ ਮੰਡਲ ਨਾਲ ਵਰਚੁਅਲੀ ਬੈਠਕ ਕੀਤੀ ਸੀ ਅਤੇ ਮੀਟਿੰਗ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਵਿਚ ਉਹਨਾਂ ਕਿਹਾ ਸੀ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਟਰੰਪ ਕੁਝ ਟੈਰਿਫਸ ਨੂੰ ਸ਼ਾਮਲ ਕੀਤੇ ਬਿਨਾਂ ਕਿਸੇ ਵੀ ਵਪਾਰਕ ਸਮਝੌਤੇ ਲਈ ਸਹਿਮਤ ਹੋਣਗੇ। 10 ਜੁਲਾਈ ਨੂੰ ਟਰੰਪ ਨੇ ਪੀ. ਐੱਮ. ਕਾਰਨੀ ਨੂੰ ਲਿਖੇ ਇੱਕ ਪੱਤਰ ਵਿਚ ਕੈਨੇਡਾ 'ਤੇ 1 ਅਗਸਤ ਤੋਂ 35 ਫੀਸਦੀ ਟੈਰਿਫ ਲਗਾਉਣ ਦੀ ਧਮਕੀ ਵੀ ਦਿੱਤੀ ਹੈ।

ਵ੍ਹਾਈਟ ਹਾਊਸ ਮੁਤਾਬਕ, ਇਹ ਟੈਰਿਫ ਉਹਨਾਂ ਕੈਨੇਡੀਅਨ ਇਮਪੋਰਟਸ 'ਤੇ ਲੱਗੇਗਾ ਜੋ ਮੌਜੂਦਾ ਕੈਨੇਡਾ-ਅਮਰੀਕਾ ਅਤੇ ਮੈਕਸੀਕੋ ਵਿਚਕਾਰ ਸਮਝੌਤੇ ਤਹਿਤ ਨਹੀਂ ਆਉਂਦੇ ਹਨ। ਹਾਲਾਂਕਿ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦਾ ਕਹਿਣਾ ਹੈ ਕਿ ਉਹ 1 ਅਗਸਤ ਤੱਕ ਅਮਰੀਕਾ ਨਾਲ ਡੀਲ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link