18.94C Vancouver
ADS

Jun 12, 2026 6:18 PM - Connect Newsroom - Jasmine Singh with files from The Canadian Press

ਕਾਰਨੀ ਅਤੇ ਮੈਕਰੋਨ ਨੇ ਕੈਨੇਡਾ-ਫਰਾਂਸ ਰੱਖਿਆ ਤੇ ਉਦਯੋਗਿਕ ਸਹਿਯੋਗ ਵਧਾਉਣ 'ਤੇ ਕੀਤੀ ਚਰਚਾ

Share On
carney-macron-discuss-strengthening-canada-france-defence-and-industrial-cooperation
Prime Minister Mark Carney meets with French President Emmanuel Macron in Paris during bilateral talks focused on defence, technology and economic cooperation. (Photo: The Canadian Press)

ਪੀ.ਐਮ. ਮਾਰਕ ਕਾਰਨੀ ਨੇ ਅੱਜ ਫਰਾਂਸ ਦੇ ਦੌਰੇ ਮੌਕੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਅਹਿਮ ਮੁਲਾਕਾਤ ਦੌਰਾਨ ਕੈਨੇਡਾ ਅਤੇ ਫਰਾਂਸ ਵਿਚਾਲੇ ਡਿਫੈਂਸ ਤੇ ਉਦਯੋਗਿਕ ਸਹਿਯੋਗ ਨੂੰ ਮਜ਼ਬੂਤ ਕਰਨ 'ਤੇ ਗੱਲਬਾਤ ਕੀਤੀ। ਕਾਰਨੀ ਨੇ ਇਸ ਦੌਰਾਨ ਵਿਸ਼ਵ ਪੱਧਰ 'ਤੇ ਵੱਧ ਰਹੇ ਤਣਾਅ ਅਤੇ Geopolitical ਚੁਣੌਤੀਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਅੱਜ ਦੇ ਵਧੇਰੇ ਖ਼ਤਰਨਾਕ ਅਤੇ ਵੰਡੇ ਹੋਏ ਸੰਸਾਰ ਵਿਚ ਫਰਾਂਸ ਅਤੇ ਕੈਨੇਡਾ ਦੇ ਆਪਸੀ ਸਬੰਧ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਮਹੱਤਵਪੂਰਨ ਹੋ ਗਏ ਹਨ।

ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਉਹਨਾਂ ਦਾ ਮੰਨਣਾ ਹੈ ਕਿ ਨਵੇਂ ਵਿਸ਼ਵ ਦੀ ਅਗਵਾਈ ਯੂਰਪ ਤੋਂ ਹੋਵੇਗੀ ਅਤੇ ਕੈਨੇਡਾ ਵੀ ਇਸ ਮਿਸ਼ਨ ਵਿਚ ਭੂਮਿਕਾ ਨਿਭਾਏਗਾ। ਗੌਰਤਲਬ ਹੈ ਕਿ ਮੈਕਰੋਨ ਨਾਲ ਉੱਚ-ਪੱਧਰੀ ਬੈਠਕ ਦੌਰਾਨ ਦੋਵਾਂ ਆਗੂਆਂ ਨੇ ਨੈਟੋ ਦੇ ਫਰੇਮਵਰਕ ਤਹਿਤ ਫੌਜੀ ਤਾਲਮੇਲ ਵਧਾਉਣ, ਸਾਂਝੇ ਰੱਖਿਆ ਉਤਪਾਦਨ, ਐਂਡਵਾਂਸ ਤਕਨਾਲੋਜੀ ਦੇ ਆਦਾਨ-ਪ੍ਰਦਾਨ ਅਤੇ ਸੁਰੱਖਿਅਤ ਸਪਲਾਈ ਚੇਨ ਨੂੰ ਵਿਕਸਤ ਕਰਨ ਵਰਗੇ ਅਹਿਮ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ।

ਕਾਰਨੀ ਨੇ ਕਿਹਾ ਕਿ ਪਿਛਲੇ ਇੱਕ ਸਾਲ ਦੇ ਅੰਦਰ ਕੈਨੇਡਾ ਅਤੇ ਫਰਾਂਸ ਵਿਚਕਾਰ ਵਪਾਰ ਵਿਚ 10 ਫੀਸਦੀ ਦਾ ਵਾਧਾ ਹੋਇਆ ਹੈ, ਜਿਸ ਨੂੰ ਹੋਰ ਵਧਾਉਣ ਦੇ ਯਤਨ ਕੀਤੇ ਜਾ ਰਹੇ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link