18.28C Vancouver
ADS

Apr 15, 2026 5:38 PM - Connect Newsroom - Jasmine Singh with files from The Canadian Press

ਪੀ.ਐਮ.ਕਾਰਨੀ ਨੇ ਨਵੀਂ ਚੁਣੀਆਂ ਲਿਬਰਲ ਐਮਪੀਜ਼ ਨਾਲ ਕੀਤੀ ਮੁਲਾਕਾਤ

Share On
carney-meets-newly-elected-liberal-mps-highlights-increase-in-women-in-commons
Government ministers and MPs welcomed the new members with applause during the meeting, marking their formal introduction to the Liberal caucus. (Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਤਾਜ਼ਾ ਜ਼ਿਮਨੀ ਚੋਣਾਂ ਵਿਚ ਜਿੱਤ ਹਾਸਲ ਕਰਨ ਵਾਲੀਆਂ ਤਿੰਨ ਨਵੀਆਂ ਲਿਬਰਲਜ਼ ਐਮ.ਪੀਜ਼ ਨਾਲ ਅੱਜ ਔਟਵਾ ਵਿਚ ਮੁਲਾਕਾਤ ਕੀਤੀ। ਇਸ ਮੌਕੇ ਸਰਕਾਰ ਦੇ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੇ ਤਾੜੀਆਂ ਦੀ ਗੂੰਜ ਵਿਚ ਨਵੇਂ ਚਿਹਰਿਆਂ ਦਾ ਸਵਾਗਤ ਕੀਤਾ।

ਉਥੇ ਹੀ, ਪਾਰਲੀਮੈਂਟ ਹਿੱਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਕਾਰਨੀ ਨੇ ਖ਼ੁਸ਼ੀ ਜ਼ਾਹਿਰ ਕਰਦਿਆਂ ਦੱਸਿਆ ਕਿ ਹਾਲ ਹੀ ਵਿਚ ਮਰਲਿਨ ਗਲੈਡੂ ਦੇ ਪਾਰਟੀ ਵਿਚ ਸ਼ਾਮਲ ਹੋਣ ਅਤੇ ਇਨ੍ਹਾਂ ਤਿੰਨ ਨਵੀਂਆਂ ਐਮ.ਪੀਜ਼ ਦੇ ਨਾਲ ਹਾਊਸ ਔਫ ਕਾਮਨਜ਼ ਵਿਚ ਸਰਕਾਰੀ ਸਾਈਡ ਵਿਚ ਮਹਿਲਾ ਮੈਂਬਰਸ ਪਾਰਲੀਮੈਂਟ ਦੀ ਗਿਣਤੀ 71 ਹੋ ਗਈ ਹੈ। ਕਾਰਨੀ ਨੇ ਇਸ ਨੂੰ ਸਰਕਾਰ ਦੀਆਂ ਯੋਜਨਾਵਾਂ 'ਤੇ ਲੋਕਾਂ ਦਾ ਭਰੋਸਾ ਅਤੇ ਮਾਣ ਵਾਲਾ ਪੱਲ ਦੱਸਿਆ ਅਤੇ ਕਿਹਾ ਕਿ ਉਹ ਹੁਣ ਨਵੀਂ ਤਾਕਤ ਨਾਲ ਕੰਮ 'ਤੇ ਜੁਟਣ ਜਾ ਰਹੇ ਹਨ।

ਗੌਰਤਲਬ ਹੈ ਕਿ ਟੌਰੋਂਟੋ ਦੀ ਯੂਨੀਵਰਸਿਟੀ-ਰੋਜ਼ਡੇਲ ਸੀਟ ਤੋਂ ਡੈਨੀਅਲ ਮਾਰਟਿਨ ਅਤੇ ਸਕਾਰਬਰੋ ਸਾਊਥ ਵੈਸਟ ਰਾਈਡਿੰਗ ਤੋਂ ਡੋਲੀ ਬੇਗਮ ਅਤੇ ਕਿਊਬੈਕ ਦੀ ਟੈਰੇਬੋਨ ਸੀਟ ਤੋਂ ਟੈਟੀਆਨਾ ਔਗਸਟੇ ਜਿੱਤ ਕੇ ਪਾਰਲੀਮੈਂਟ ਵਿਚ ਪਹੁੰਚੀਆਂ ਹਨ, ਇਨ੍ਹਾਂ ਵਿਚੋਂ ਟੈਟੀਆਨਾ ਨੇ ਬਲਾਕ ਕਿਊਬੈਕਵਾ ਤੋਂ ਆਪਣੀ ਸੀਟ ਕਰੜੇ ਮੁਕਾਬਲੇ ਵਿਚ ਮੁੜ ਹਾਸਲ ਕੀਤੀ ਹੈ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link