15.43C Vancouver
ADS

Mar 16, 2026 1:34 PM - Connect Newsroom - Ramandeep Kaur with files from The Canadian Press

ਪੀ.ਐਮ. ਕਾਰਨੀ ਨੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

Share On
carney-meets-uk-prime-minister-starmer-in-london-discusses-intelligence-cooperation-and-ukraine-support
: Prime Minister Mark Carney meets UK Prime Minister Keir Starmer at 10 Downing Street in London during bilateral talks on international security and Ukraine support.(Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨਾਲ ਲੰਡਨ ਵਿਚ ਡਾਊਨਿੰਗ ਸਟ੍ਰੀਟ ਵਿਖੇ ਅਹਿਮ ਮੁਲਾਕਾਤ ਕੀਤੀ। ਇਸ ਦੌਰਾਨ ਦੋਵੇਂ ਦੇਸ਼ ਅੰਤਰਰਾਸ਼ਟਰੀ ਮੁੱਦਿਆਂ ਅਤੇ ਖਾਸ ਕਰ ਖੁਫੀਆ ਜਾਣਕਾਰੀ ਸਾਂਝੀ ਕਰਨ 'ਤੇ ਨੇੜਿਓਂ ਮਿਲ ਕੇ ਕੰਮ ਕਰਨ ਲਈ ਸਹਿਮਤ ਹੋਏ ਹਨ।

ਪ੍ਰਧਾਨ ਮੰਤਰੀ ਕਾਰਨੀ ਨੇ ਇਸ ਮੌਕੇ ਕਿਹਾ ਕਿ ਹੁਣ ਦੀ ਦੁਨੀਆ ਹੋਰ ਵੀ ਚੁਣੌਤੀਪੂਰਨ ਹੋ ਗਈ ਹੈ, ਇਸ ਲਈ ਅਜਿਹਾ ਸਹਿਯੋਗ ਬਹੁਤ ਜ਼ਰੂਰੀ ਹੈ। ਸਟਾਰਮਰ ਨੇ ਯੂਕਰੇਨ ਦੀ ਮਦਦ ਲਈ ਬਣਾਏ ਗਏ ਸੰਗਠਨ Coalition of the Willing ਨੂੰ ਕੈਨੇਡਾ ਵਲੋਂ ਦਿੱਤੇ ਸਹਿਯੋਗ ਲਈ ਪੀ.ਐਮ. ਮਾਰਕ ਕਾਰਨੀ ਦਾ ਧੰਨਵਾਦ ਕੀਤਾ। ਇਸ 'ਤੇ ਕਾਰਨੀ ਨੇ ਸਟਾਰਮਰ ਦੀ ਅਗਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਯੂਕਰੇਨ ਦੇ ਮੁੱਦੇ 'ਤੇ ਉਨ੍ਹਾਂ ਦੀ ਲੀਡਰਸ਼ਿਪ ਅਜਿਹੀ ਹੈ ਜਿਸ ਦੀ ਦੁਨੀਆ ਨੂੰ ਅੱਜ ਸਖ਼ਤ ਲੋੜ ਹੈ।

ਉਨ੍ਹਾਂ ਕਿਹਾ ਕਿ ਅਜਿਹੇ ਗਠਜੋੜ ਬਣਾਉਣੇ ਜ਼ਰੂਰੀ ਹਨ ਜੋ ਮੌਜੂਦਾ ਗੰਭੀਰ ਮੁੱਦਿਆਂ ਨੂੰ ਹੱਲ ਕਰ ਸਕਣ ਕਿਉਂਕਿ ਸੰਸਾਰ ਪੱਧਰੀ ਸਮੱਸਿਆਵਾਂ ਹੁਣ ਪਹਿਲਾਂ ਨਾਲੋਂ ਕਿਤੇ ਵੱਧ ਵਧ ਚੁੱਕੀਆਂ ਹਨ। ਗੌਰਤਲਬ ਹੈ ਕਿ ਲੰਡਨ ਵਿਚ ਆਪਣੇ ਸਰਕਾਰੀ ਰੁਝੇਵਿਆਂ ਨੂੰ ਖ਼ਤਮ ਕਰਨ ਤੋਂ ਬਾਅਦ ਕਾਰਨੀ ਨਿੱਜੀ ਛੁੱਟੀਆਂ ਲਈ ਕੁਝ ਸਮਾਂ ਯੂਰਪ ਵਿਚ ਹੀ ਗੁਜ਼ਾਰਨਗੇ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link