14.28C Vancouver
ADS

Sep 5, 2025 4:22 PM - The Canadian Press

ਕਾਰਨੀ ਨੇ ਕੈਨੋਲਾ ਸੈਕਟਰ ਲਈ 370 ਮਿਲੀਅਨ ਡਾਲਰ ਦੇ ਪ੍ਰੋ਼ਡਕਸ਼ਨ ਇਨਸੈਨਟਿਵ ਦੀ ਕੀਤੀ ਘੋਸ਼ਣਾ

Share On
carney-pledges-370m-in-incentives-for-canola-sector
The government says its new biofuel production incentive is meant to address "immediate competitiveness challenges" as China imposes massive tariffs on Canadian canola seed.(Photo- The Canadian Press)

ਪ੍ਰਧਾਨ ਮੰਤਰੀ ਕਾਰਨੀ ਨੇ electric vehicle sales mandate ਨੂੰ ਇੱਕ ਸਾਲ ਲਈ ਮੁਲਤਵੀ ਕਰ ਦਿੱਤਾ ਹੈ, ਨਾਲ ਹੀ ਚੀਨ ਤੋਂ ਟੈਰਿਫ ਨਾਲ ਪ੍ਰਭਾਵਿਤ ਕੈਨੋਲਾ ਉਤਪਾਦਕ ਦੀ ਮਦਦ ਲਈ $370 ਮਿਲੀਅਨ ਪ੍ਰੋ਼ਡਕਸ਼ਨ ਇਨਸੈਨਟਿਵ ਦੀ ਘੋਸ਼ਣਾ ਕੀਤੀ ਗਈ ਹੈ। ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਟੈਰਿਫਸ ਤੋਂ ਪ੍ਰਭਾਵਿਤ ਸੈਕਟਰ ਦਾ ਸਮਰਥਨ ਕਰਨ ਲਈ Buy Canadian strategy ਤਹਿਤ ਫੈਡਰਲ ਸਰਕਾਰ ਵਲੋਂ ਕੈਨੇਡੀਅਨ ਸਪਲਾਇਰ ਤੋਂ ਖਰੀਦ ਨੂੰ ਤਰਜੀਹ ਦਿੱਤੀ ਜਾਵੇਗੀ।

ਪ੍ਰਧਾਨ ਮੰਤਰੀ ਕਾਰਨੀ ਨੇ ਕਿਹਾ ਕਿ ਇਸ ਨਵੀਂ ਪੌਲਿਸੀ ਤਹਿਤ local content ਦਾ ਇਸਤੇਮਾਲ ਲਾਜ਼ਮੀ ਹੋਵੇਗਾ। ਪ੍ਰਧਾਨ ਮੰਤਰੀ ਨੇ ਸ਼ੁੱਕਰਵਾਰ ਨੂੰ ਕਈ ਉਪਾਵਾਂ ਦੀ ਸ਼ੁਰੂਆਤ ਕੀਤੀ ਜਿਸ ਬਾਰੇ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਕੈਨੇਡਾ ਦੀ ਆਰਥਿਕਤਾ ਨੂੰ ਇੱਕ ਅਜਿਹੀ ਤਾਕਤ ਵਿਚ ਬਦਲ ਦੇਣਗੇ ਜੋ ਟਰੰਪ ਪ੍ਰਸ਼ਾਸਨ ਦੇ ਵਪਾਰ ਦੇ ਝਟਕੇ ਦਾ ਸਾਹਮਣਾ ਕਰ ਸਕੇਗੀ।ਕਾਰਨੀ ਨੇ ਵਰਕਫੋਰਸ ਦੇ ਸਕਿਲਸ ਨੂੰ ਅਪਗ੍ਰੇਡ ਕਰਨ ਲਈ ਰੀ-ਸਕਿਲਿੰਗ ਪੈਕੇਜ ਵੀ ਲੌਂਚ ਕਰਨ ਦੀ ਗੱਲ ਆਖੀ, ਜਿਸ ਤਹਿਤ 50,000 ਵਰਕਰਾਂ ਨੂੰ ਟਰੇਨ ਕੀਤਾ ਜਾਵੇਗਾ।

ਗੌਰਤਲਬ ਹੈ ਕਿ ਪੀ. ਐੱਮ. ਕਾਰਨੀ ਨੇ ਗ੍ਰੇਟਰ ਟੋਰਾਂਟੋ ਖੇਤਰ ਵਿਚ ਆਪਣੇ ਮੰਤਰੀ ਮੰਡਲ ਨਾਲ ਦੋ ਦਿਨਾਂ ਬੈਠਕ ਤੋਂ ਬਾਅਦ ਅੱਜ ਸੈਕਟਰ-ਆਧਾਰਿਤ ਇਹ ਵੱਡੇ ਐਲਾਨ ਕੀਤੇ। ਇਸ ਵਿਚ ਛੋਟੇ ਕਾਰੋਬਾਰਾਂ ਦੀ ਮਦਦ ਕਰਨ ਦੇ ਉਦੇਸ਼ ਨਾਲ ਸਬੰਧਤ ਉਪਾਅ ਵੀ ਸ਼ਾਮਲ ਸਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link