12.2C Vancouver
ADS

Apr 16, 2025 12:55 PM - The Canadian Press

ਕੈਨੇਡਾ ਦਾ ਪ੍ਰਧਾਨ ਮੰਤਰੀ ਬਣਨ ਦੀ ਦੌੜ 'ਚ ਸ਼ਾਮਲ ਪਾਰਟੀ ਲੀਡਰਾਂ ਦੀ ਪਹਿਲੀ ਫ੍ਰੈਂਚ-ਭਾਸ਼ਾ ਡਿਬੇਟ ਹੋਵੇਗੀ ਅੱਜ

Share On
carney-poilievre-to-meet-face-to-face-as-party-leaders-square-off-in-first-debate
The two-hour French-language debate will be moderated by Radio-Canada's Patrice Roy and will focus on five themes. (Photo: The Canadian Press)

ਕੈਨੇਡਾ ਦੇ ਪ੍ਰਧਾਨ ਮੰਤਰੀ ਬਣਨ ਦੀ ਦੌੜ ਵਿਚ ਮੁੱਖ ਮੁਕਾਬਲੇ ਵਿਚ ਚੱਲ ਰਹੇ ਲਿਬਰਲ ਲੀਡਰ ਮਾਰਕ ਕਾਰਨੀ ਅਤੇ ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਸਮੇਤ ਹੋਰ ਪ੍ਰਮੁੱਖ ਪਾਰਟੀਆਂ ਦੇ ਲੀਡਰ ਅੱਜ ਸ਼ਾਮ 6 ਵਜੇ ਮਾਂਟਰੀਅਲ ਵਿਚ ਪਹਿਲੀ ਫ੍ਰੈਂਚ ਭਾਸ਼ਾ ਦੀ ਬਹਿਸ ਵਿਚ ਆਹਮੋ-ਸਾਹਮਣੇ ਹੋਣਗੇ। ਇਹ ਡਿਬੇਟ ਪਹਿਲਾਂ 8 ਵਜੇ ਸ਼ੁਰੂ ਹੋਣੀ ਸੀ, ਜਿਸ ਦਾ ਬਾਅਦ ਵਿਚ ਸਮਾਂ ਬਦਲ ਦਿੱਤਾ ਗਿਆ। ਕਿਊਬੈਕ -ਓਨਟਾਰੀਓ ਤੋਂ ਬਾਅਦ 78 ਸੰਸਦੀ ਸੀਟਾਂ ਨਾਲ ਦੂਜਾ ਪ੍ਰਮੁੱਖ ਸੂਬਾ ਹੈ, ਜਿੱਥੇ ਇਹ ਡਿਬੇਟ ਹੋ ਰਹੀ ਹੈ।

ਕਾਰਨੀ ਲਈ ਇਹ ਡਿਬੇਟ ਉਨ੍ਹਾਂ ਦੀ ਫ੍ਰੈਂਚ ਭਾਸ਼ਾ 'ਤੇ ਪਕੜ ਦੀ ਪਰਖ ਹੋਵੇਗੀ, ਜਦੋਂ ਕਿ ਪੌਲੀਐਵ ਇਸ ਡਿਬੇਟ ਰਾਹੀਂ ਆਪਣੀ ਸਥਿਤੀ ਨੂੰ ਸੁਧਾਰਨ ਦੀ ਕੋਸ਼ਿਸ਼ ਕਰਨਗੇ। ਕੈਨੇਡੀਅਨ ਸਰਕਾਰ ਲਈ ਅੰਗਰੇਜ਼ੀ ਅਤੇ ਫ੍ਰੈਂਚ ਦੋਵੇਂ ਮੁੱਖ ਭਾਸ਼ਾਵਾਂ ਹਨ, ਜਿਨ੍ਹਾਂ ਨੂੰ ਸੰਸਦ ਤੇ ਸਰਕਾਰ ਦੇ ਸਾਰੇ ਅਦਾਰਿਆਂ ਵਿਚ ਬਰਾਬਰ ਦਾ ਦਰਜਾ ਪ੍ਰਾਪਤ ਹੈ।

ਐਨ.ਡੀ.ਪੀ ਲੀਡਰ ਜਗਮੀਤ ਸਿੰਘ ਤੇ ਬਲਾਕ ਕਿਊਬੈਕਵਾ ਲੀਡਰ ਈਵ-ਫ੍ਰਾਂਸੋਆ ਬਲੈਂਚੇਟ ਮੌਜੂਦਾ ਸਮੇਂ ਅਜਿਹੇ ਦੋ ਹੀ ਨੇਤਾ ਹਨ ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਦੀ ਰੇਸ ਵਿਚ ਪਹਿਲਾਂ ਤੋਂ ਡਿਬੇਟ ਦਾ ਤਜਰਬਾ ਹੈ ਪਰ ਹਾਲ ਹੀ ਦੇ ਸਰਵੇ ਦੱਸਦੇ ਹਨ ਕਿ ਕਿਊਬੈਕ ਵਿਚ ਦੋਹਾਂ ਦੀ ਸਪੋਰਟ ਘਟੀ ਹੈ, ਜੋ ਕਿ ਕਿਸੇ ਵੀ ਪਾਰਟੀ ਲਈ ਸਰਕਾਰ ਬਣਾਉਣ ਲਈ ਪ੍ਰਮੁੱਖ ਸੂਬਾ ਹੈ। ਉਥੇ ਹੀ, ਪਾਰਟੀ ਲੀਡਰਾਂ ਵਿਚਕਾਰ ਇੰਗਲਿਸ਼ ਡਿਬੇਟ ਕੱਲ੍ਹ ਸ਼ਾਮ 7 ਵਜੇ ਹੋਵੇਗੀ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link