9.52C Vancouver
ADS

Jan 16, 2026 2:44 PM - Connect Newsroom - Ramandeep Kaur with files from The Canadian Press

ਪੀ.ਐਮ.ਕਾਰਨੀ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿੰਨਪਿੰਗ ਨਾਲ ਕੀਤੀ ਮੁਲਾਕਾਤ

Share On
carney-raises-greenland-and-arctic-sovereignty-in-meeting-with-chinas-xi
Prime Minister Mark Carney speaks during a bilateral meeting with Chinese President Xi Jinping in Beijing. (Photo: The Canadian Press)

ਪੀ.ਐਮ.ਮਾਰਕ ਕਾਰਨੀ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿੰਨਪਿੰਗ ਵਿਚਕਾਰ ਸ਼ੁੱਕਰਵਾਰ ਨੂੰ ਬੀਜਿੰਗ ਵਿਖੇ ਉੱਚ-ਪੱਧਰੀ ਮੁਲਾਕਾਤ ਦੌਰਾਨ ਗ੍ਰੀਨਲੈਂਡ ਦੀ ਪ੍ਰਭੂਸੱਤਾ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਇਸ ਖੇਤਰ ਨੂੰ ਲੈ ਕੇ ਦਿੱਤੀਆਂ ਜਾ ਰਹੀਆਂ ਧਮਕੀਆਂ ਦੇ ਮੁੱਦੇ 'ਤੇ ਚਰਚਾ ਹੋਈ।

ਬੀਜਿੰਗ ਤੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਰਕ ਕਾਰਨੀ ਨੇ ਦੱਸਿਆ ਕਿ ਗ੍ਰੀਨਲੈਂਡ ਦੇ ਭਵਿੱਖ ਨੂੰ ਲੈ ਕੇ ਉਨ੍ਹਾਂ ਦੇ ਅਤੇ ਰਾਸ਼ਟਰਪਤੀ ਜਿੰਨਪਿੰਗ ਦੇ ਵਿਚਾਰਾਂ ਵਿਚ ਕਾਫ਼ੀ ਸਮਾਨਤਾ ਦੇਖਣ ਨੂੰ ਮਿਲੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕੈਨੇਡਾ ਦਾ ਮੰਨਣਾ ਹੈ ਕਿ ਗ੍ਰੀਨਲੈਂਡ ਨੂੰ ਆਪਣੇ ਭਵਿੱਖ ਦਾ ਫੈਸਲਾ ਖੁਦ ਕਰਨ ਦਾ ਅਧਿਕਾਰ ਹੈ।

ਪ੍ਰਧਾਨ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਬੈਠਕ ਵਿਚ ਕੈਨੇਡਾ ਦੀ ਆਰਕਟਿਕ ਪ੍ਰਭੂਸੱਤਾ ਬਾਰੇ ਵੀ ਗੱਲਬਾਤ ਹੋਈ। ਜ਼ਿਕਰਯੋਗ ਹੈ ਕਿ ਚੀਨ ਖੁਦ ਨੂੰ ਆਰਕਟਿਕ ਦਾ ਨੇੜਲਾ ਦੇਸ਼ ਮੰਨਦਾ ਹੈ ਅਤੇ ਰੂਸ ਨਾਲ ਮਿਲ ਕੇ ਇਸ ਖੇਤਰ ਵਿਚ ਫੌਜੀ ਗਤੀਵਿਧੀਆਂ ਵਧਾ ਰਿਹਾ ਹੈ, ਜਿਸ ਨੂੰ ਕੈਨੇਡਾ ਦੀ ਰੱਖਿਆ ਨੀਤੀ ਵਿਚ ਇੱਕ ਚੁਣੌਤੀ ਵਜੋਂ ਦੇਖਿਆ ਗਿਆ ਹੈ।

ਕੈਨੇਡਾ ਨੇ ਆਰਕਟਿਕ ਵਿਚ ਚੀਨੀ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਇੱਥੇ ਆਪਣੀ ਨਵੀਂ ਡਿਫੈਂਸ ਪਾਲਿਸੀ ਲਾਗੂ ਕੀਤੀ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਤਾਇਵਾਨ ਨੂੰ ਲੈ ਕੇ ਚੀਨ ਦੀ ਵਨ ਪੌਲਿਸੀ ਖਿਲਾਫ ਕੈਨੇਡਾ ਦਾ ਨਜ਼ਰੀਆ ਹੁਣ ਵੀ ਨਹੀਂ ਬਦਲਿਆ ਹੈ। ਉਨ੍ਹਾਂ ਕਿਹਾ ਕਿ ਤਾਇਵਾਨ ਵਿਚ ਕੈਨੇਡਾ ਦੇ ਲੋਕਾਂ ਤੋਂ ਲੋਕਾਂ ਦੇ ਸਬੰਧ ਹਨ।

Latest news

langley-rcmp-investigating-serious-crash-one-person-in-critical-condition
Punjabi

ਲੈਂਗਲੀ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਪੁਲਿਸ ਮੁਤਾਬਕ, ਐਲਡਰਗਰੋਵ ਵਿਚ ਬੁੱਧਵਾਰ ਸਵੇਰੇ ਇੱਕ ਗੰਭੀਰ ਸੜਕ ਹਾਦਸਾ ਵਾਪਰਿਆ ਹੈ। ਆਰ.ਸੀ.ਐਮ.ਪੀ. ਅਨੁਸਾਰ, ਸਵੇਰੇ ਕਰੀਬ 8:10 ਵਜੇ ਕ੍ਰੈਸ਼ ਦੀ ਇਹ ਘਟਨਾ ਹਾਈਵੇ 13 'ਤੇ ਹੋਈ। ਸਾਰਜੈਂਟ ਜ਼ਾਈਨਲ ਸ਼ਾਰੂਮ ਨੇ ਦੱਸਿਆ ਕਿ ਇਸ ਹਾਦਸੇ ਵਿਚ ਇੱਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ, ਜਿਸ ਦੀ ਹਾਲਤ ਹਸਪਤਾਲ ਵਿਚ ਬੇਹੱਦ ਨਾਜ਼ੁਕ ਅਤੇ ਜਾਨਲੇਵਾ ਦੱਸੀ ਜਾ ਰਹੀ ਹੈ।
coquihalla-highway-reopens-after-trailer-fire-sparked-roadside-wildfire
Punjabi

ਕੋਕੀਹਾਲਾ ਹਾਈਵੇਅ ਜੰਗਲੀ ਅੱਗ ਮਗਰੋਂ ਕਈ ਘੰਟੇ ਬੰਦ ਰਹਿਣ ਮਗਰੋਂ ਮੁੜ ਖੁੱਲ੍ਹਾ

ਬੀ.ਸੀ. ਦੇ ਲੋਅਰ ਮੇਨਲੈਂਡ ਨੂੰ ਇੰਟੀਰੀਅਰ ਨਾਲ ਜੋੜਨ ਵਾਲਾ ਕੋਕੀਹਾਲਾ ਹਾਈਵੇਅ ਕਈ ਘੰਟੇ ਬੰਦ ਰਹਿਣ ਮਗਰੋਂ ਮੰਗਲਵਾਰ ਸ਼ਾਮ ਟ੍ਰੈਫਿਕ ਲਈ ਮੁੜ ਖੁੱਲ੍ਹਾ ਹੈ। ਹੋਪ ਅਤੇ ਮੈਰਿਟ ਵਿਚਕਾਰ ਇਹ ਹਾਈਵੇਅ ਸੋਮਵਾਰ ਰਾਤ ਇੱਕ ਸੈਮੀ-ਟ੍ਰੇਲਰ ਨੂੰ ਅੱਗ ਲੱਗਣ ਕਾਰਨ ਲਗਭਗ ਪੂਰਾ ਦਿਨ ਬੰਦ ਰਿਹਾ ਸੀ ਅਤੇ ਸੜਕ 'ਤੇ ਫੈਲੇ ਜ਼ਹਿਰੀਲੇ ਪਦਾਰਥ ਨੂੰ ਹਟਾਉਣ ਲਈ ਇਹ ਦੂਜੇ ਦਿਨ ਵੀ ਪ੍ਰਭਾਵਿਤ ਰਿਹਾ।
faa-reports-near-miss-between-air-canada-and-republic-airways-flights-at-jfk
Punjabi

ਏਅਰ ਕੈਨੇਡਾ ਅਤੇ ਅਮੈਰੀਕਨ ਏਅਰਲਾਈਨਜ਼ ਦੇ ਜਹਾਜ਼ ਵਿਚਕਾਰ ਕਰੀਬੀ ਟੱਕਰ ਤੋਂ ਬਚਾਅ

ਏਅਰ ਕੈਨੇਡਾ ਅਤੇ ਅਮੈਰੀਕਨ ਏਅਰਲਾਈਨਜ਼ ਦੇ ਜਹਾਜ਼ ਵਿਚਕਾਰ ਸੋਮਵਾਰ ਦੁਪਹਿਰ ਨਿਊਯਾਰਕ ਦੇ ਜੌਨ ਐੱਫ. ਕੈਨੇਡੀ ਇੰਟਰਨੈਸ਼ਨਲ ਏਅਰਪੋਰਟ 'ਤੇ ਵੱਡਾ ਹਾਦਸਾ ਹੋਣੋਂ ਵਾਲ-ਵਾਲ ਬਚਿਆ ਹੈ। ਅਮਰੀਕੀ ਸੰਘੀ ਹਵਾਬਾਜ਼ੀ ਪ੍ਰਸ਼ਾਸਨ ਮੁਤਾਬਕ, ਏਅਰ ਕੈਨੇਡਾ ਦਾ ਇੱਕ ਜਹਾਜ਼ ਅਤੇ ਰਿਪਬਲਿਕ ਏਅਰਵੇਜ਼ ਦੀ ਇੱਕ ਉਡਾਣ ਆਪਸ ਵਿਚ ਟਕਰਾਉਣ ਦੇ ਬਿਲਕੁਲ ਕਰੀਬ ਪਹੁੰਚ ਗਏ ਸਨ।
surrey-police-investigate-overnight-shooting-at-residence-possible-extortion-link
Punjabi

ਸਰੀ ਵਿੱਚ ਰਿਹਾਇਸ਼ੀ ਘਰ 'ਤੇ ਅੱਧੀ ਰਾਤ ਹੋਈ ਗੋਲੀਬਾਰੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਕਿੰਗ ਜਾਰਜ ਬੁਲੇਵਾਰਡ ਅਤੇ 88 ਐਵੇਨਿਊ ਨੇੜੇ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਨੇ ਇਸ ਦੇ ਐਕਸਟੋਸ਼ਨ ਨਾਲ ਸਬੰਧਤ ਹੋਣ ਦਾ ਖ਼ਦਸ਼ਾ ਜਤਾਇਆ ਹੈ।
new-trial-ordered-in-alberta-homicide-case-after-appeal-court-overturns-murder-conviction
Punjabi

ਐਲਬਰਟਾ 'ਚ ਕਤਲ ਦੇ ਦੋਸ਼ੀ ਦੀ ਸਜ਼ਾ ਉਲਟਾਉਣ ਦੀ ਤਿਆਰੀ 'ਚ ਅਪੀਲ ਅਦਾਲਤ

ਐਲਬਰਟਾ ਵਿਚ ਆਪਣੀ ਪਾਰਟਨਰ ਦਾ ਕਤਲ ਕਰਨ ਵਾਲੇ ਵਿਅਕਤੀ ਦੀ ਉਮਰ ਕੈਦ ਦੀ ਸਜ਼ਾ ਨੂੰ ਬਦਲਣ ਲਈ ਸੂਬੇ ਦੀ ਅਪੀਲ ਅਦਾਲਤ ਨੇ ਇਸ ਦਾ ਟ੍ਰਾਇਲ ਮੁੜ ਸ਼ੁਰੂ ਕਰਾਉਣ ਦਾ ਹੁਕਮ ਦਿੱਤਾ ਹੈ। ਰਿਆਨ ਐਪਲਗਾਰਥ ਨੇ 2020 ਵਿਚ ਆਪਣੀ 26 ਸਾਲਾ ਕਾਮਨ-ਲਾਅ ਪਾਰਟਨਰ ਚੈਂਟੇਲ ਫਾਇਰਿੰਗਸਟੋਨੀ ਦਾ ਕਤਲ ਕਰ ਦਿੱਤਾ ਸੀ ਅਤੇ ਉਸ ਨੂੰ 2023 ਵਿਚ ਸੈਕਿੰਡ ਡਿਗਰੀ ਮਰਡਰ ਦਾ ਦੋਸ਼ੀ ਠਹਿਰਾਇਆ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link