23.62C Vancouver
ADS

Apr 9, 2026 5:23 PM - Connect Newsroom - Ramandeep Kaur with files from The Canadian Press

ਕੈਨੇਡਾ ਲੇਬਨਾਨ ਹਮਲਿਆਂ ਤੋਂ ਬਾਅਦ ਇਜ਼ਰਾਈਲ 'ਤੇ ਪਾਬੰਦੀਆਂ ਲਗਾਉਣ 'ਤੇ ਵਿਚਾਰ ਨਹੀਂ ਕਰ ਰਿਹਾ: ਪੀ.ਐਮ. ਕਾਰਨੀ

Share On
carney-says-canada-not-considering-sanctions-on-israel-after-lebanon-strikes
: Prime Minister Mark Carney speaks in Montreal on April 9, 2026, where he addressed Canada’s position on Middle East tensions.(Photo: The Canadian Press)

ਪੀ.ਐਮ.ਮਾਰਕ ਕਾਰਨੀ ਨੇ ਲੇਬਨਾਨ ਵਿਚ ਚੱਲ ਰਹੇ ਹਮਲਿਆਂ ਦੇ ਸਬੰਧ ਵਿਚ ਇਜ਼ਰਾਈਲ 'ਤੇ ਤੁਰੰਤ ਕੋਈ ਪਾਬੰਦੀਆਂ ਲਗਾਉਣ ਤੋਂ ਇਨਕਾਰ ਕੀਤਾ ਹੈ। ਕਿਊਬੈਕ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਾਲਾਂਕਿ, ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੌਜੂਦਾ ਅਮਰੀਕਾ-ਈਰਾਨ ਜੰਗਬੰਦੀ ਵਿਚ ਲੇਬਨਾਨ ਨੂੰ ਤੁਰੰਤ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ ਅਤੇ ਇਹ ਜ਼ਮੀਨੀ ਪੱਧਰ 'ਤੇ ਹਕੀਕਤ ਹੋਣੀ ਚਾਹੀਦੀ ਹੈ, ਜਿਸ ਤਰ੍ਹਾਂ ਪਹਿਲਾਂ ਸਮਝਿਆ ਜਾ ਰਿਹਾ ਸੀ।

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜੰਗਬੰਦੀ ਦੀ ਸਫਲਤਾ ਲਈ ਅੱਤਵਾਦੀ ਸੰਗਠਨ ਹਿਜ਼ਬੁੱਲਾ ਨੂੰ ਕਾਬੂ ਕਰਨਾ ਜ਼ਰੂਰੀ ਹੈ ਅਤੇ ਇਹ ਲੇਬਨਾਨ ਸਰਕਾਰ ਦੀ ਵੀ ਜ਼ਿੰਮੇਵਾਰੀ ਹੈ। ਦੂਜੇ ਪਾਸੇ, ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਇੱਕ ਐਲਾਨ ਕਰਦਿਆਂ ਆਪਣੀ ਸਰਕਾਰ ਨੂੰ ਲੇਬਨਾਨ ਨਾਲ ਜਿੰਨੀ ਜਲਦੀ ਹੋ ਸਕੇ ਸਿੱਧੀ ਗੱਲਬਾਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਇਹ ਫੈਸਲਾ ਲੇਬਨਾਨ ਵੱਲੋਂ ਕੀਤੀਆਂ ਬੇਨਤੀਆਂ ਦੇ ਮੱਦੇਨਜ਼ਰ ਲਿਆ ਗਿਆ ਹੈ ਅਤੇ ਇਹ ਗੱਲਬਾਤ ਹਿਜ਼ਬੁੱਲਾ ਨੂੰ ਹਥਿਆਰ ਮੁਕਤ ਕਰਨ ਅਤੇ ਸ਼ਾਂਤੀਪੂਰਨ ਸਬੰਧ ਸਥਾਪਤ ਕਰਨ 'ਤੇ ਕੇਂਦਰਿਤ ਹੋਵੇਗੀ। ਕੈਨੇਡਾ ਨੇ ਇਨ੍ਹਾਂ ਗੱਲਬਾਤ ਦੀਆਂ ਕੋਸ਼ਿਸ਼ਾਂ ਦਾ ਸਮਰਥਨ ਕਰਨ ਦੀ ਗੱਲ ਨੂੰ ਦੁਹਰਾਇਆ ਹੈ।

Latest news

burnaby-rcmp-seek-publics-help-identifying-suspect-in-alleged-road-rage-knife-incident
Punjabi

ਬਰਨਬੀ ਪੁਲਿਸ ਨੇ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਦੀ ਤਸਵੀਰ ਕੀਤੀ ਜਾਰੀ

ਬਰਨਬੀ ਪੁਲਿਸ ਨੇ ਸੜਕ 'ਤੇ ਝਗੜੇ ਦੌਰਾਨ ਇੱਕ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਡਰਾਈਵਰ ਦੀ ਤਸਵੀਰ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਘਟਨਾ 19 ਅਪ੍ਰੈਲ ਨੂੰ ਗ੍ਰੈਂਡਵਿਊ ਹਾਈਵੇ ਦੇ ਨੇੜੇ ਬਾਊਂਡਰੀ ਰੋਡ 'ਤੇ ਵਾਪਰੀ ਸੀ। ਘਟਨਾ ਸਮੇਂ ਪੀੜਤ ਦੀ ਕਾਰ ਵਿਚ ਦੋ ਹੋਰ ਸਵਾਰੀਆਂ ਵੀ ਮੌਜੂਦ ਸਨ।
man-charged-after-alleged-attempted-child-abduction-in-surrey
Punjabi

ਸਰੀ 'ਚ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ਵਿਚ 22 ਸਾਲਾ ਨੌਜਵਾਨ 'ਤੇ ਦਰਜ ਕੀਤਾ ਗਿਆ ਕੇਸ

ਸਰੀ ਵਿਚ ਇੱਕ ਘਰ ਦੇ ਡਰਾਈਵ ਵੇਅ ਤੋਂ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਇੱਕ 22 ਸਾਲਾ ਨੌਜਵਾਨ 'ਤੇ ਕੇਸ ਦਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਵੱਲੋਂ ਬੁੱਧਵਾਰ ਨੂੰ ਜਾਰੀ ਪ੍ਰੈ੍ੱਸ ਨੋਟ ਮੁਤਾਬਕ, ਮੁਲਜ਼ਮ ਦੀ ਪਛਾਣ Liam Robert Dobbs-Morency ਵਜੋਂ ਹੋਈ ਹੈ। ਉਸ 'ਤੇ 14 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਅਗਵਾ ਕਰਨ ਅਤੇ ਪਾਬੰਦੀਸ਼ੁਦਾ ਹਥਿਆਰ ਰੱਖਣ ਦੇ ਚਾਰਜਿਜ਼ ਲਗਾਏ ਗਏ ਹਨ।
parm-jawanda-assumes-chair-of-surrey-police-board
Punjabi

ਪਰਮ ਜਵਾਂਡਾ ਨੇ ਸਰੀ ਪੁਲਿਸ ਬੋਰਡ ਦੀ ਸੰਭਾਲੀ ਕਮਾਨ

ਸਰੀ ਪੁਲਿਸ ਬੋਰਡ ਦੀ ਮੁਖੀ ਵਜੋਂ ਪਰਮ ਜਵਾਂਡਾ ਨੇ ਜ਼ਿੰਮੇਵਾਰੀ ਸੰਭਾਲ ਲਈ ਹੈ ਅਤੇ ਉਨ੍ਹਾਂ ਦੀ ਲੀਡਰਸ਼ਿਪ ਵਿਚ ਬੋਰਡ ਨੇ ਸਰੀ ਪੁਲਿਸ ਸਰਵਿਸ ਦੀ ਵਿੱਤੀ ਸਮੀਖਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਅਹਿਮ ਰਿਵਿਊ ਨੂੰ ਨੇਪਰੇ ਚਾੜ੍ਹਨ ਲਈ ਬੋਰਡ ਵੱਲੋਂ ਇੱਕ independent accounting firm ਦੀਆਂ ਸੇਵਾਵਾਂ ਲਏ ਜਾਣ ਦਾ ਫੈਸਲਾ ਕੀਤਾ ਗਿਆ ਹੈ।
trump-says-talks-with-modi-at-g7-summit-were-productive-highlights-india-u-s-partnership
Punjabi

ਫਰਾਂਸ 'ਚ ਹੋਏ ਜੀ-7 ਸਿਖਰ ਸੰਮੇਲਨ ਦੌਰਾਨ ਪੀ.ਐਮ.ਮੋਦੀ ਨਾਲ ਬਹੁਤ ਹੀ ਵਧੀਆ ਅਤੇ ਸਾਰਥਕ ਚਰਚਾ ਹੋਈ:ਟਰੰਪ

ਫਰਾਂਸ ਵਿੱਚ ਹੋਏ ਜੀ-7 ਸਿਖਰ ਸੰਮੇਲਨ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਦੀ ਖੁੱਲ੍ਹ ਕੇ ਹਮਾਇਤ ਕਰਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਦੌਰਾਨ ਭਾਰਤ ‘ਤੇ ਕੋਈ ਹਮਲਾ ਹੁੰਦਾ ਹੈ ਤਾਂ ਅਮਰੀਕਾ ਉਸ ਦੀ ਮਦਦ ਲਈ ਅੱਗੇ ਆਵੇਗਾ।
canadas-population-declines-slightly-in-first-quarter-of-2026-as-non-permanent-resident-numbers-fall
Punjabi

2026 ਦੀ ਪਹਿਲੀ ਤਿਮਾਹੀ ਵਿੱਚ ਕੈਨੇਡਾ ਦੀ ਆਬਾਦੀ ਵਿੱਚ ਦਰਜ ਕੀਤੀ ਗਈ ਗਿਰਾਵਟ

ਕੈਨੇਡਾ ਸਰਕਾਰ ਵਲੋਂ ਗੈਰ-ਸਥਾਈ ਨਿਵਾਸੀਆਂ ਦੀ ਗਿਣਤੀ ਵਿਚ ਕੀਤੀ ਗਈ ਕਮੀ ਸਦਕਾ ਇਸ ਸਾਲ ਦੇ ਪਹਿਲੇ ਤਿਮਾਹੀ ਵਿਚ ਦੇਸ਼ ਦੀ ਆਬਾਦੀ ਵਿਚ 0.1 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ। ਸਟੈਟਿਸਟਿਕਸ ਵਿਭਾਗ ਨੇ 1 ਅਪ੍ਰੈਲ ਤੱਕ ਕੈਨੇਡਾ ਦੀ population ਲਗਭਗ 41.4 ਮਿਲੀਅਨ ਹੋਣ ਦਾ ਅਨੁਮਾਨ ਲਗਾਇਆ ਹੈ, ਜੋ ਕਿ ਇਸ ਤੋਂ ਪਿਛਲੇ ਤਿਮਾਹੀ ਦੇ ਮੁਕਾਬਲੇ 55,025 ਲੋਕਾਂ ਦੀ ਗਿਰਾਵਟ ਹੈ ਪਰ ਏਜੰਸੀ ਨੇ ਕਿਹਾ ਕਿ ਉਸ ਦਾ ਅਨੁਮਾਨ ਅਜੇ ਸ਼ੁਰੂਆਤੀ ਹੈ ਅਤੇ ਸਤੰਬਰ ਵਿਚ ਨਵਾਂ ਡੇਟਾ ਅਪਡੇਟ ਕੀਤਾ ਜਾਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link