16.57C Vancouver
ADS

Jul 24, 2026 1:51 PM - Connect Newsroom - Jasmine Singh with files from The Canadian Press

ਅਮਰੀਕੀ ਟੈਰਿਫ ਲਾਗੂ ਹੋਏ ਤਾਂ ਕੈਨੇਡਾ ਜਵਾਬੀ ਕਦਮ ਚੁੱਕਣ ਲਈ ਤਿਆਰ: ਕਾਰਨੀ

Share On
carney-says-canada-prepared-to-respond-if-u-s-tariffs-take-effect
Prime Minister Mark Carney speaks to reporters following the Council of the Federation meeting in Charlottetown on Thursday. (Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਲਗਾਏ ਜਾਣ ਵਾਲੇ ਨਵੇਂ ਟੈਰਿਫ ਦੇ ਮੁੱਦੇ 'ਤੇ ਇਹ ਸਾਫ ਕੀਤਾ ਹੈ ਕਿ ਜੇਕਰ ਅਮਰੀਕਾ ਨਾਲ ਗੱਲਬਾਤ ਰਾਹੀਂ ਕੋਈ ਹੱਲ ਨਹੀਂ ਨਿਕਲਦਾ ਅਤੇ ਇਹ ਟੈਰਿਫਸ ਲਾਗੂ ਹੋ ਜਾਂਦੇ ਹਨ ਤਾਂ ਕੈਨੇਡਾ ਵੀ ਚੁੱਪ ਨਹੀਂ ਬੈਠੇਗਾ ਤੇ ਜਵਾਬੀ ਟੈਰਿਫਸ ਲਗਾਏ ਜਾ ਸਕਦੇ ਹਨ।

ਉਨ੍ਹਾਂ ਸ਼ਾਰਲਟਟਾਊਨ ਵਿਖੇ ਦੇਸ਼ ਦੇ ਪ੍ਰੀਮੀਅਰ ਦੀ ਤਿੰਨ ਰੋਜ਼ਾ ਅਹਿਮ ਮੀਟਿੰਗ ਦੀ ਸਮਾਪਤੀ ਤੋਂ ਬਾਅਦ ਵੀਰਵਾਰ ਸ਼ਾਮ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਾਲਾਂਕਿ ਕਿਹਾ ਕਿ ਅਮਰੀਕਾ ਦੇ ਨਾਲ ਉਨ੍ਹਾਂ ਦੀ ਸਭ ਤੋਂ ਪਹਿਲੀ ਤਰਜੀਹ ਵਪਾਰਕ ਸਮਝੌਤਾ ਹਾਸਲ ਕਰਨਾ ਹੈ ਪਰ ਕੈਨੇਡਾ ਆਪਣੇ ਹਿੱਤਾਂ ਦੀ ਰਾਖੀ ਲਈ ਹਰ ਕਦਮ ਚੁੱਕਣ ਵਾਸਤੇ ਤਿਆਰ ਹੈ। ਪੀ. ਐੱਮ. ਕਾਰਨੀ ਨੇ ਇਹ ਵੀ ਮੰਨਿਆ ਕਿ ਇਹ ਡੌਨਲਡ ਟਰੰਪ ਦੀ ਇੱਕ ਪੁਰਾਣੀ ਦਬਾਅ ਪਾਉਣ ਵਾਲੀ ਰਣਨੀਤੀ ਹੈ।

ਉਥੇ ਹੀ, ਜਵਾਬੀ ਤਰੀਕਿਆਂ ਨੂੰ ਲੈ ਕੇ ਮਤਭੇਦ ਹੋਣ ਦੇ ਬਾਵਜੂਦ ਸਾਰੇ ਪ੍ਰੀਮੀਅਰ ਨੇ ਸਾਫ ਕੀਤਾ ਹੈ ਕਿ ਇਸ ਵਪਾਰਕ ਜੰਗ ਵਿਚ ਉਹ ਇੱਕਜੁੱਟ ਹਨ ਅਤੇ ਟੀਮ ਕੈਨੇਡਾ ਵਜੋਂ ਕੰਮ ਕਰਨਗੇ। ਇਹ ਸਾਰੀ ਸਥਿਤੀ ਉਦੋਂ ਪੈਦਾ ਹੋਈ ਜਦੋਂ ਵ੍ਹਾਈਟ ਹਾਊਸ ਨੇ ਸੋਮਵਾਰ ਨੂੰ ਨਵੇਂ ਟੈਰਿਫਸ ਦਾ ਐਲਾਨ ਕੀਤਾ। ਅਮਰੀਕਾ ਦਾ ਕਹਿਣਾ ਸੀ ਕਿ ਇਹ ਕਦਮ ਕੈਨੇਡਾ ਵੱਲੋਂ ਅਮਰੀਕੀ ਗੱਡੀਆਂ, ਡੇਅਰੀ ਅਤੇ ਸ਼ਰਾਬ ਦੇ ਵਪਾਰ ਵਿਚ ਕੀਤੇ ਜਾ ਰਹੇ ਕਥਿਤ ਵਿਤਕਰੇ ਦੇ ਜਵਾਬ ਵਿਚ ਚੁੱਕਿਆ ਗਿਆ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link