12.31C Vancouver
ADS

Aug 6, 2026 2:21 PM - Connect Newsroom - Jasmine Singh with files from The Canadian Press

19 ਅਗਸਤ ਤੱਕ ਅਮਰੀਕਾ ਨਾਲ ਸਮਝੌਤਾ ਨਾ ਹੋਇਆ ਤਾਂ ਕੈਨੇਡਾ ਸਖ਼ਤ ਰੁਖ਼ ਅਪਣਾ ਸਕਦਾ ਹੈ: ਮਾਰਕ ਕਾਰਨੀ

Share On
carney-says-canada-prepared-to-take-tougher-trade-stance-if-no-u-s-deal-by-aug-19
Carney speaks during a news conference in Toronto on Aug. 6, 2026, outlining Canada's position in ongoing trade negotiations with the United States. (Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ 19 ਅਗਸਤ ਦੀ ਸਮਾਂ-ਸੀਮਾ ਤੋਂ ਪਹਿਲਾਂ ਅਮਰੀਕਾ ਨਾਲ ਕੋਈ ਵਪਾਰਕ ਸਮਝੌਤਾ ਨਹੀਂ ਹੁੰਦਾ ਤਾਂ ਕੈਨੇਡਾ ਸਖ਼ਤ ਸਟੈਂਡ ਲੈ ਸਕਦਾ ਹੈ। ਉਨ੍ਹਾਂ ਇਹ ਚਿਤਾਵਨੀ ਬੀਤੇ ਕੱਲ੍ਹ ਟੋਰੌਂਟੋ ਵਿਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਪ੍ਰਧਾਨ ਮੰਤਰੀ ਨੇ ਸੰਕੇਤ ਦਿੱਤਾ ਕਿ ਕੈਨੇਡਾ ਕੋਲ ਜਵਾਬੀ ਕਾਰਵਾਈ ਲਈ ਕਈ ਵਿਕਲਪ ਮੌਜੂਦ ਹਨ ਪਰ ਫਿਲਹਾਲ ਉਹ ਗੱਲਬਾਤ ਨੂੰ ਤਰਜੀਹ ਦੇ ਰਹੇ ਹਨ।

ਹਾਲਾਂਕਿ, ਕਾਰਨੀ ਨੇ ਵਪਾਰਕ ਗੱਲਬਾਤ ਵਿਚ ਤੇਲ ਜਾਂ ਗੈਸ ਦੇ ਨਿਰਯਾਤ ਨੂੰ ਰੋਕਣ ਜਾਂ ਸੌਦੇਬਾਜ਼ੀ ਵਜੋਂ ਵਰਤਣ ਤੋਂ ਇਨਕਾਰ ਕੀਤਾ। ਉਨ੍ਹਾਂ ਕਿਹਾ ਕਿ ਕੈਨੇਡਾ ਦਾ ਉਦੇਸ਼ autos ਸਮੇਤ ਸਾਰੇ ਸੈਕਟਰਲ ਟੈਰਿਫ ਨੂੰ ਖ਼ਤਮ ਕਰਵਾਉਣਾ ਹੈ। ਪ੍ਰਧਾਨ ਮੰਤਰੀ ਨੇ ਸਰਕਾਰ ਦੀ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਕਿ ਸਾਡਾ ਲਹਿਜਾ ਪਹਿਲਾਂ ਹੀ ਕਾਫ਼ੀ ਸਖ਼ਤ ਹੈ ਅਤੇ ਅਸੀਂ ਉਹ ਸਭ ਕੁਝ ਕਰਾਂਗੇ ਜੋ ਜ਼ਰੂਰੀ ਹੋਵੇਗਾ।

ਦੂਜੇ ਪਾਸੇ, ਰਾਸ਼ਟਰਪਤੀ ਡੌਨਲਡ ਟਰੰਪ ਨੇ ਲਾਸ ਵੇਗਾਸ ਕੈਸੀਨੋ ਵਿਚ ਦਿੱਤੇ ਇੱਕ ਭਾਸ਼ਣ ਦੌਰਾਨ ਕੈਨੇਡਾ ਦੀ ਲੀਡਰਸ਼ਿਪ ਨੂੰ ਬਹੁਤ ਮਾੜੀ ਕਹਿ ਕੇ ਨਿਸ਼ਾਨਾ ਸਾਧਿਆ, ਹਾਲਾਂਕਿ ਕੈਨੇਡੀਅਨ ਪ੍ਰਧਾਨ ਮੰਤਰੀ ਦਫ਼ਤਰ ਨੇ ਇਸ 'ਤੇ ਟਿੱਪਣੀ ਕਰਨ ਤੋਂ ਇਨਕਾਰ ਕੀਤਾ। ਇਸ ਦੌਰਾਨ ਤਣਾਅ ਵਿਚਕਾਰ ਕੈਨੇਡਾ ਦੇ ਵਪਾਰ ਮੰਤਰੀ ਡੋਮਿਨਿਕ ਲੇਬਲੈਂਕ ਅਤੇ ਮੁੱਖ ਵਪਾਰ ਵਾਰਤਾਕਾਰ ਜੈਨਿਸ ਚੈਰੇਟ ਵਾਸ਼ਿੰਗਟਨ ਵਿਚ ਅਮਰੀਕੀ ਸੈਨੇਟਰ ਅਤੇ ਉਦਯੋਗ ਸਮੂਹ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link