18.94C Vancouver
ADS

Jun 15, 2026 1:28 PM - Connect Newsroom - Jasmine Singh with files from The Canadian Press

ਜੀ-7 ਸੰਮੇਲਨ ਦੌਰਾਨ ਟਰੰਪ ਨਾਲ ਵਪਾਰਕ ਮੁੱਦਿਆਂ 'ਤੇ ਗੱਲਬਾਤ ਦੀ ਉਮੀਦ ਨਹੀਂ: ਕਾਰਨੀ

Share On
carney-says-canada-u-s-trade-talks-will-remain-with-negotiators-during-g7-summit
Carney said G7 leaders are expected to focus primarily on international issues, including the war in Ukraine and broader geopolitical challenges facing member countries. (Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਅੱਜ ਫਰਾਂਸ ਦੇ Evian ਸ਼ਹਿਰ ਵਿਚ ਹਨ, ਜਿੱਥੇ ਉਹ ਸੋਮਵਾਰ ਤੋਂ ਬੁੱਧਵਾਰ ਤੱਕ ਚੱਲਣ ਵਾਲੇ ਜੀ-7 ਸੰਮੇਲਨ ਵਿਚ ਹਿੱਸਾ ਲੈ ਰਹੇ ਹਨ। ਇਸ ਸਮਿਟ ਦੌਰਾਨ ਉਨ੍ਹਾਂ ਦੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਵੀ ਮੁਲਾਕਾਤ ਹੋਵੇਗੀ ਪਰ ਪ੍ਰਧਾਨ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਇਸ ਮੌਕੇ ਉਨ੍ਹਾਂ ਵਿਚਕਾਰ ਕੈਨੇਡਾ-ਅਮਰੀਕਾ ਵਪਾਰਕ ਮੁੱਦਿਆਂ 'ਤੇ ਗੱਲਬਾਤ ਹੋਣ ਦੀ ਉਮੀਦ ਨਹੀਂ ਹੈ।

ਕੈਨੇਡਾ ਵੱਲੋਂ ਇਸ ਮੁੱਦੇ ਨੂੰ ਮੰਤਰੀ ਡੋਮਿਨਿਕ ਲੇਬਲੈਂਕ ਅਤੇ ਮੁੱਖ ਵਪਾਰਕ ਵਾਰਤਾਕਾਰ ਜੈਨਿਸ ਚੈਰੇਟ ਸੰਭਾਲ ਰਹੇ ਹਨ। ਪ੍ਰਧਾਨ ਮੰਤਰੀ ਅਨੁਸਾਰ, ਇਸ ਪੜਾਅ 'ਤੇ ਮੁੱਖ negotiators ਰਾਹੀਂ ਹੀ ਮਾਮਲੇ ਨੂੰ ਅੱਗੇ ਵਧਾਉਣਾ ਸਹੀ ਤਰੀਕਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜੀ-7 ਸੰਮੇਲਨ ਵਿਚ ਯੂਕਰੇਨ ਦੇ ਯੁੱਧ ਵਰਗੇ geopolitical ਮੁੱਦਿਆਂ 'ਤੇ ਜ਼ਿਆਦਾ ਧਿਆਨ ਕੇਂਦਰਿਤ ਹੋਵੇਗਾ।

ਗੌਰਤਲਬ ਹੈ ਕਿ 1 ਜੁਲਾਈ ਨੂੰ ਹੋਣ ਵਾਲੀ USMCA ਦੀ ਸਮੀਖਿਆ ਦੀ ਡੈਡਲਾਈਨ ਨੇੜੇ ਆ ਰਹੀ ਹੈ ਅਤੇ ਟਰੰਪ ਨੇ ਹਾਲ ਹੀ ਵਿਚ ਇਸ ਸਮਝੌਤੇ ਨੂੰ ਅੱਗੇ ਨਾ ਵਧਾਉਣ ਦੇ ਸੰਕੇਤ ਦਿੱਤੇ ਸਨ। ਹਾਲਾਂਕਿ, ਦੂਜੇ ਪਾਸੇ, ਕੈਨੇਡਾ-ਅਮਰੀਕਾ ਵਪਾਰ ਲਈ ਮੰਤਰੀ ਡੋਮਿਨਿਕ ਲੇਬਲੈਂਕ ਦਾ ਕਹਿਣਾ ਹੈ ਕਿ ਕਿ ਉਨ੍ਹਾਂ ਹਾਲ ਹੀ ਵਿਚ ਅਮਰੀਕੀ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨਾਲ ਮੁਲਾਕਾਤ ਕਰਕੇ ਅਮਰੀਕਾ ਦੀਆਂ ਪੁਰਾਣੀਆਂ ਸ਼ਿਕਾਇਤਾਂ ਨੂੰ ਦੂਰ ਕਰਨ 'ਤੇ ਸਕਾਰਾਤਮਕ ਚਰਚਾ ਕੀਤੀ ਹੈ ਅਤੇ ਉਹ ਜੀ-7 ਦੌਰਾਨ ਵੀ ਆਪਸ ਵਿਚ ਮੁਲਾਕਾਤ ਕਰ ਸਕਦੇ ਹਨ।

Latest news

canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
over-19-000-sign-petition-urging-oilers-to-reverse-alex-formenton-signing
Punjabi

ਫੋਰਮੈਂਟਨ ਦੀ ਸਾਈਨਿੰਗ ਖ਼ਿਲਾਫ਼ ਆਇਲਰਜ਼ ਦੀ ਪਟੀਸ਼ਨ ’ਤੇ 19,000 ਤੋਂ ਵੱਧ ਦਸਤਖ਼ਤ

ਐਡਮਿੰਟਨ ਆਇਲਰਜ਼ ਵੱਲੋਂ ਖਿਡਾਰੀ ਐਲੈਕਸ ਫੋਰਮੈਂਟਨ ਨੂੰ ਟੀਮ ਵਿੱਚ ਸ਼ਾਮਲ ਕਰਨ ਦੇ ਫੈਸਲੇ ਦਾ ਵਿਰੋਧ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਇੱਕ ਆਨਲਾਈਨ ਪਟੀਸ਼ਨ 'ਤੇ ਸ਼ੁੱਕਰਵਾਰ ਸਵੇਰ ਤੱਕ 19,000 ਤੋਂ ਵੱਧ ਲੋਕਾਂ ਨੇ ਆਪਣੇ ਦਸਤਖ਼ਤ ਕਰ ਦਿੱਤੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link