15.14C Vancouver
ADS

Jul 23, 2026 4:58 PM - Connect Newsroom -Pervez Sandhu with files from The Canadian Press

ਪੀ.ਐਮ. ਕਾਰਨੀ ਨੇ ਅਮਰੀਕੀ ਟੈਰਿਫ ਧਮਕੀਆਂ ਵਿਚਾਲੇ ਕੈਨੇਡੀਅਨਜ਼ ਅਤੇ ਕਾਰੋਬਾਰਾਂ ਦੀ ਸੁਰੱਖਿਆ ਦਾ ਦਿੱਤਾ ਭਰੋਸਾ

Share On
carney-says-canada-will-support-workers-and-businesses-amid-u-s-tariff-dispute
Prime Minister Mark Carney speaks during the Council of the Federation meeting in Charlottetown, Prince Edward Island, on Thursday. (Photo: The Canadian Press)

ਪੀ.ਐਮ. ਮਾਰਕ ਕਾਰਨੀ ਨੇ ਅਮਰੀਕਾ ਨਾਲ ਚੱਲ ਰਹੀ ਵਪਾਰਕ ਜੰਗ ਦਰਮਿਆਨ ਬਿਆਨ ਦਿੰਦਿਆਂ ਕਿਹਾ ਹੈ ਕਿ ਕੈਨੇਡਾ ਨੂੰ ਆਪਣੇ ਨਾਗਰਿਕਾਂ, ਪਰਿਵਾਰਾਂ, ਵਰਕਰਜ਼ ਅਤੇ ਕਾਰੋਬਾਰਾਂ ਦੀ ਸੁਰੱਖਿਆ ਅਤੇ ਸਪੋਰਟ ਲਈ ਜੋ ਵੀ ਕਰਨਾ ਪਿਆ, ਉਹ ਕਰੇਗ। ਉਨ੍ਹਾਂ ਇਹ ਗੱਲ ਵੀਰਵਾਰ ਨੂੰ ਪ੍ਰਿੰਸ ਐਡਵਰਡ ਆਈਲੈਂਡ ਦੇ ਸ਼ਾਰਲਟਟਾਊਨ ਵਿਚ ਸੂਬਾਈ ਅਤੇ territorial leaders ਦੀ ਸਾਲਾਨਾ ਬੈਠਕ ਦੇ ਆਖਰੀ ਦਿਨ ਪ੍ਰੀਮੀਅਰਜ਼ ਨਾਲ ਮੁਲਾਕਾਤ ਦੌਰਾਨ ਕਹੀ।

ਇਸ ਬੈਠਕ ਵਿਚ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਕੈਨੇਡਾ 'ਤੇ 50 ਫੀਸਦੀ ਦਾ ਨਵਾਂ ਟੈਰਿਫ ਲਗਾਉਣ ਦੀਆਂ ਧਮਕੀਆਂ ਦਾ ਮੁੱਦਾ ਸਭ ਤੋਂ ਅਹਿਮ ਰਿਹਾ ਹੈ। ਕਾਰਨੀ ਨੇ ਭਰੋਸਾ ਜਤਾਉਂਦਿਆਂ ਕਿਹਾ ਕਿ ਕੈਨੇਡੀਅਨ ਦੇ ਦ੍ਰਿੜ ਇਰਾਦੇ ਅਤੇ ਸਾਰੇ ਪ੍ਰੀਮੀਅਰਜ਼ ਦੇ ਆਪਸੀ ਤਾਲਮੇਲ ਸਦਕਾ ਕੈਨੇਡਾ ਅੱਜ 18 ਮਹੀਨੇ ਪਹਿਲਾਂ ਸ਼ੁਰੂ ਹੋਈ ਇਸ ਵਪਾਰਕ ਜੰਗ ਦੇ ਸ਼ੁਰੂਆਤੀ ਦੌਰ ਦੇ ਮੁਕਾਬਲੇ ਬਹੁਤ ਮਜ਼ਬੂਤ ਸਥਿਤੀ ਵਿਚ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੈਨੇਡਾ ਇੱਕ ਅਜਿਹਾ ਵਪਾਰਕ ਨੈੱਟਵਰਕ ਤਿਆਰ ਕਰ ਰਿਹਾ ਹੈ ਜਿਸ ਦੀ ਪੂਰੀ ਦੁਨੀਆ ਵਿਚ ਮਿਸਾਲ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਵਪਾਰੀਆਂ ਅਤੇ ਕਾਰੋਬਾਰਾਂ ਲਈ ਉਮੀਦ ਜਗਾਉਂਦਿਆਂ ਕਿਹਾ ਕਿ ਸਰਕਾਰ ਇਸ ਸਾਲ ਦੇ ਅੰਤ ਤੱਕ ਕੈਨੇਡਾ ਦੀ ਵਿਸ਼ਵ ਬਾਜ਼ਾਰ ਤੱਕ ਪਹੁੰਚ ਨੂੰ ਦੁੱਗਣਾ ਕਰਨ ਦਾ ਪੂਰਾ ਇਰਾਦਾ ਰੱਖਦੀ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link