11.84C Vancouver
ADS

Oct 21, 2026 4:50 PM - Connect Newsroom - Ramandeep Kaur with files from The Canadian Press

ਕਾਰਨੀ ਦਾ ਐਲਾਨ, ਇਮੀਗ੍ਰੇਸ਼ਨ ਟੀਚਿਆਂ ਤੋਂ ਪਿੱਛੇ ਨਹੀਂ ਹਟੇਗੀ ਫੈਡਰਲ ਸਰਕਾਰ

Share On
carney-says-federal-government-wont-back-down-on-immigration-targets
Mark Carney says Canada will maintain sustainable immigration levels as calls grow for greater provincial control.(Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇਮੀਗ੍ਰੇਸ਼ਨ ਨੂੰ ਟਿਕਾਊ ਪੱਧਰ 'ਤੇ ਬਰਕਰਾਰ ਰੱਖਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਅੱਜ ਸਵੇਰ ਔਟਵਾ ਵਿਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਪੱਸ਼ਟ ਕੀਤਾ ਕਿ ਫੈਡਰਲ ਸਰਕਾਰ ਆਪਣੇ ਟੀਚੇ ਤੋਂ ਬਿਲਕੁਲ ਪਿੱਛੇ ਨਹੀਂ ਹਟੇਗੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਮੀਗ੍ਰੇਸ਼ਨ ਨੂੰ ਸਹੀ ਪੱਧਰ 'ਤੇ ਲਿਆਉਣ ਅਤੇ ਨਵੇਂ ਆਉਣ ਵਾਲੇ ਲੋਕਾਂ ਨੂੰ ਦੇਸ਼ ਭਰ ਵਿਚ ਆਰਥਿਕ ਲੋੜਾਂ ਅਨੁਸਾਰ ਪ੍ਰਭਾਵਸ਼ਾਲੀ ਢੰਗ ਨਾਲ ਵੰਡਣ ਬਾਰੇ ਸੂਬਾ ਸਰਕਾਰਾਂ ਨਾਲ ਸਲਾਹ-ਮਸ਼ਵਰਾ ਕਰ ਰਹੀ ਹੈ।

ਕਾਰਨੀ ਦਾ ਇਹ ਬਿਆਨ ਐਲਬਰਟਾ ਵਿਚ ਹੋਏ ਰੈਫਰੈਂਡਮ ਤੋਂ ਬਾਅਦ ਆਇਆ ਹੈ, ਜਿੱਥੇ ਲਗਭਗ 53 ਫੀਸਦੀ ਵੋਟਰਾਂ ਨੇ ਨਵੇਂ ਪ੍ਰਵਾਸੀਆਂ ਦੀ ਗਿਣਤੀ ਘਟਾਉਣ ਲਈ ਇਮੀਗ੍ਰੇਸ਼ਨ ਪੌਲਿਸੀ 'ਤੇ ਸੂਬੇ ਨੂੰ ਵਧੇਰੇ ਕੰਟਰੋਲ ਦੇਣ ਦੇ ਪੱਖ ਵਿਚ ਵੋਟ ਪਾਈ ਹੈ।

ਦੂਜੇ ਪਾਸੇ, ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਇਮੀਗ੍ਰੇਸ਼ਨ ਨੂੰ ਬੇਕਾਬੂ ਕਰਨ ਦਾ ਦੋਸ਼ ਲਗਾਇਆ ਅਤੇ ਇਸ ਗੱਲ ਦਾ ਸਮਰਥਨ ਕੀਤਾ ਕਿ ਇਸ ਮਸਲੇ 'ਤੇ ਵਧੇਰੇ ਕੰਟਰੋਲ ਸੂਬਿਆਂ ਦਾ ਹੋਣਾ ਚਾਹੀਦਾ ਹੈ ਕਿਉਂਕਿ ਨਵੇਂ ਆਉਣ ਵਾਲੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਦੀ ਜ਼ਿੰਮੇਵਾਰੀ ਸੂਬੇ ਦੀ ਹੀ ਹੁੰਦੀ ਹੈ। ਗੌਰਤਲਬ ਹੈ ਕਿ ਫੈਡਰਲ ਸਰਕਾਰ ਅਗਲੇ ਮਹੀਨੇ ਇਮੀਗ੍ਰੇਸ਼ਨ ਟਾਰਗੇਟਸ ਬਾਰੇ ਨਵੀਂ ਅਪਡੇਟ ਜਾਰੀ ਕਰ ਸਕਦੀ ਹੈ।

Latest news

cbi-takes-over-jhota-murder-probe-post-mortem-decision-still-pending
Punjabi

ਝੋਟਾ ਕਤਲ ਕਾਂਡ ਦੀ ਜਾਂਚ ਸੀ.ਬੀ.ਆਈ. ਨੇ ਸੰਭਾਲੀ, ਪੋਸਟਮਾਰਟਮ ’ਤੇ ਅਜੇ ਵੀ ਫਸਿਆ ਪੇਚ

ਪੰਜਾਬ ਵਿਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਬੀਤੇ ਦਿਨੀਂ ਹੋਏ ਕਤਲ ਦੀ ਜਾਂਚ ਦਾ ਕੰਮ ਸੀ.ਬੀ.ਆਈ. ਨੇ ਸ਼ੁਰੂ ਕਰ ਦਿੱਤਾ ਹੈ। ਕੇਂਦਰੀ ਏਜੰਸੀ ਸੀ.ਬੀ.ਆਈ. ਨੇ ਇਸ ਮਾਮਲੇ ਵਿਚ ਚੰਡੀਗੜ ਵਿਖੇ ਇਕ ਐਫ.ਆਈ.ਆਰ. ਦਰਜ ਕੀਤੀ ਹੈ। ਟੀਮ ਦੇ ਮੈਂਬਰਾਂ ਨੇ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਬਿਆਨ ਦਰਜ ਕੀਤੇ।
carney-says-federal-government-wont-back-down-on-immigration-targets
Punjabi

ਕਾਰਨੀ ਦਾ ਐਲਾਨ, ਇਮੀਗ੍ਰੇਸ਼ਨ ਟੀਚਿਆਂ ਤੋਂ ਪਿੱਛੇ ਨਹੀਂ ਹਟੇਗੀ ਫੈਡਰਲ ਸਰਕਾਰ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇਮੀਗ੍ਰੇਸ਼ਨ ਨੂੰ ਟਿਕਾਊ ਪੱਧਰ 'ਤੇ ਬਰਕਰਾਰ ਰੱਖਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਅੱਜ ਸਵੇਰ ਔਟਵਾ ਵਿਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਪੱਸ਼ਟ ਕੀਤਾ ਕਿ ਫੈਡਰਲ ਸਰਕਾਰ ਆਪਣੇ ਟੀਚੇ ਤੋਂ ਬਿਲਕੁਲ ਪਿੱਛੇ ਨਹੀਂ ਹਟੇਗੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਮੀਗ੍ਰੇਸ਼ਨ ਨੂੰ ਸਹੀ ਪੱਧਰ 'ਤੇ ਲਿਆਉਣ ਅਤੇ ਨਵੇਂ ਆਉਣ ਵਾਲੇ ਲੋਕਾਂ ਨੂੰ ਦੇਸ਼ ਭਰ ਵਿਚ ਆਰਥਿਕ ਲੋੜਾਂ ਅਨੁਸਾਰ ਪ੍ਰਭਾਵਸ਼ਾਲੀ ਢੰਗ ਨਾਲ ਵੰਡਣ ਬਾਰੇ ਸੂਬਾ ਸਰਕਾਰਾਂ ਨਾਲ ਸਲਾਹ-ਮਸ਼ਵਰਾ ਕਰ ਰਹੀ ਹੈ।
canada-interest-rate-hike-looms-putting-more-pressure-on-homebuyers
Punjabi

ਕੈਨੇਡਾ ’ਚ ਵਿਆਜ ਦਰਾਂ ਵਧਣ ਦੇ ਆਸਾਰ, ਘਰ ਖਰੀਦਦਾਰਾਂ ’ਤੇ ਪਵੇਗਾ ਬੋਝ

ਕੈਨੇਡਾ ਦੀ ਰੀਅਲ ਅਸਟੇਟ ਮਾਰਕਿਟ ਨੂੰ ਬੈਂਕ ਔਫ ਕੈਨੇਡਾ ਵਲੋਂ ਵਿਆਜ ਦਰਾਂ ਵਿਚ ਸੰਭਾਵੀ ਵਾਧੇ ਦਾ ਵੱਡਾ ਝਟਕਾ ਲੱਗ ਸਕਦਾ ਹੈ। ਮੌਰਗੇਜ ਅਤੇ ਕਰਜ਼ਾ ਮਾਹਰਾਂ ਨੇ ਘਰ ਖਰੀਦਦਾਰਾਂ ਦੇ ਪਿੱਛੇ ਹਟਣ ਅਤੇ ਨਤੀਜੇ ਵਜੋਂ ਕੀਮਤਾਂ ਡਿੱਗਣ ਦੀ ਸੰਭਾਵਨਾ ਜਤਾਈ ਹੈ। ਬੈਂਕ ਔਫ ਕੈਨੇਡਾ ਨੇ ਜੁਲਾਈ 2023 ਤੋਂ ਵਿਆਜ ਦਰਾਂ ਵਿਚ ਵਾਧਾ ਨਹੀਂ ਕੀਤਾ ਹੈ।
former-surrey-massage-therapist-to-be-sentenced-november-12-in-12-sexual-assault-cases
Punjabi

ਸਰੀ ਦੇ ਸਾਬਕਾ ਮਸਾਜ ਥੈਰੇਪਿਸਟ ਦੀ ਸਜ਼ਾ 12 ਨਵੰਬਰ ਨੂੰ ਤੈਅ ਹੋਵੇਗੀ, 12 ਜਿਨਸੀ ਸ਼ੋਸ਼ਣ ਦੇ ਮਾਮਲਿਆਂ ’ਚ ਦੋਸ਼ੀ ਕਰਾਰ

ਸਰੀ ਦੇ ਇੱਕ ਸਾਬਕਾ ਮਸਾਜ ਥੈਰੇਪਿਸਟ ਨੂੰ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਵਿਚ ਸਜ਼ਾ ਸੁਣਾਉਣ ਦੀ ਤਾਰੀਖ਼ 12 ਨਵੰਬਰ ਤੈਅ ਕੀਤੀ ਗਈ ਹੈ। ਨਿਊ ਵੈਸਟਮਿੰਸਟਰ ਦੀ ਬੀ. ਸੀ. ਸੁਪਰੀਮ ਕੋਰਟ ਵਿਚ ਚੱਲੀ 35 ਦਿਨਾਂ ਦੀ ਲੰਬੀ ਸੁਣਵਾਈ ਤੋਂ ਬਾਅਦ ਜਸਟਿਸ ਲਾਂਸ ਬਰਨਾਰਡ ਨੇ Leonard Krekic ਨੂੰ 12 ਵੱਖ-ਵੱਖ ਮਾਮਲਿਆਂ ਵਿਚ ਜਿਨਸੀ ਸ਼ੋਸ਼ਣ ਦਾ ਦੋਸ਼ੀ ਕਰਾਰ ਦਿੱਤਾ ਸੀ।
alberta-premier-danielle-smith-to-face-media-questions-on-referendum
Punjabi

ਐਲਬਰਟਾ ’ਚ ਮੁੜ ਵੱਖ ਹੋਣ ਬਾਰੇ ਰਿਫਰੈਂਡਮ ਨਹੀਂ ਕਰਵਾਉਣਗੇ ਸਮਿਥ, ਅੱਜ ਮੀਡੀਆ ਦੇ ਸਵਾਲਾਂ ਦੇ ਦੇਣਗੇ ਜਵਾਬ

ਪ੍ਰੀਮੀਅਰ ਡੈਨੀਅਲ ਸਮਿਥ ਅੱਜ ਸਵੇਰੇ 11:30 ਵਜੇ ਰਿਫਰੈਂਡਮ ਸਬੰਧੀ ਮੀਡੀਆ ਦੇ ਸਵਾਲਾਂ ਦੇ ਜਵਾਬ ਦੇਣਗੇ। ਇਹ ਐਲਾਨ ਉਨ੍ਹਾਂ ਵੱਲੋਂ ਟੈਲੀਵਿਜ਼ਨ 'ਤੇ ਦਿੱਤੇ ਗਏ ਉਸ ਸੰਬੋਧਨ ਤੋਂ ਬਾਅਦ ਆਇਆ ਹੈ, ਜਿਸ ਵਿੱਚ ਉਨ੍ਹਾਂ ਵਾਅਦਾ ਕੀਤਾ ਕਿ ਉਹ ਆਪਣੇ ਪ੍ਰੀਮੀਅਰ ਰਹਿਣ ਦੌਰਾਨ ਅਲਬਰਟਾ ਦੇ ਵੱਖ ਹੋਣ ਬਾਰੇ ਕੋਈ ਹੋਰ ਰਿਫਰੈਂਡਮ ਨਹੀਂ ਕਰਵਾਉਣਗੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link