18.68C Vancouver
ADS

Jun 16, 2026 1:22 PM - Connect Newsroom - Ramandeep Kaur with files from The Canadian Press

ਵਿਸ਼ਵ ਮਾਮਲਿਆਂ ਵਿੱਚ ਹੁਣ ਜੀ7 ਇਕੱਲਾ ਅਗਵਾਈ ਨਹੀਂ ਕਰ ਸਕਦਾ : ਕਾਰਨੀ

Share On
carney-says-g7-can-no-longer-claim-sole-leadership-on-global-issues
Prime Minister Mark Carney speaks at Trinity College Dublin during a visit to Ireland.(Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਦਾ ਫਰਾਂਸ ਵਿਚ ਬੈਠਕ ਤੋਂ ਪਹਿਲਾਂ ਅੰਤਰਰਾਸ਼ਟਰੀ ਮੰਚ 'ਤੇ ਇੱਕ ਬਿਆਨ ਸਾਹਮਣੇ ਆਇਆ ਹੈ, ਜਿਸ ਵਿਚ ਉਨ੍ਹਾਂ ਭਾਰਤ ਸਮੇਤ ਹੋਰ ਮਿਡਲ ਪਾਵਰਸ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੀ 7 ਹੁਣ ਇਕੱਲੇ ਵਿਸ਼ਵ ਪੱਧਰੀ ਮਾਮਲਿਆਂ 'ਤੇ ਅਗਵਾਈ ਕਰਨ ਦਾ ਦਾਅਵਾ ਨਹੀਂ ਕਰ ਸਕਦਾ।

ਉਨ੍ਹਾਂ ਆਇਰਲੈਂਡ ਦੌਰੇ ਮੌਕੇ ਟ੍ਰਿਨਿਟੀ ਕਾਲਜ ਡਬਲਿਨ ਵਿਖੇ ਇੱਕ ਸੰਬੋਧਨ ਵਿੱਚ ਕਿਹਾ ਕਿ ਜੀ 7 ਵਿਚ ਭਾਰਤ ਅਤੇ ਬ੍ਰਾਜ਼ੀਲ ਵਰਗੇ ਦੇਸ਼ਾਂ ਦੀ ਸ਼ਮੂਲੀਅਤ ਇਸ ਗੱਲ ਦਾ ਸਬੂਤ ਹੈ ਕਿ ਹੁਣ ਬਦਲਦੀ ਵਿਸ਼ਵ ਵਿਵਸਥਾ ਵਿੱਚ ਗਰੁੱਪ ਤੋਂ ਬਾਹਰ ਦੇ ਹੋਰ ਦੇਸ਼ਾਂ ਦੀ ਭੂਮਿਕਾ ਅਹਿਮ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਇਕੱਠ ਇੱਕ ਨਵੇਂ ਵਰਲਡ ਔਰਡਰ ਦੀ ਰੂਪ ਰੇਖਾ ਤਿਆਰ ਕਰਨ ਵਿਚ ਮਦਦ ਕਰ ਸਕਦਾ ਹੈ।

ਕਾਰਨੀ ਦਾ ਇਹ ਬਿਆਨ ਉਨ੍ਹਾਂ ਦੇ ਇਸੇ ਸਾਲ ਦੇ ਸ਼ੁਰੂ ਵਿੱਚ ਦਾਵੋਸ ਵਿਖੇ ਵਿਸ਼ਵ ਆਰਥਿਕ ਫੋਰਮ ਵਿਚ ਦਿੱਤੇ ਭਾਸ਼ਣ ਦੀ ਯਾਦ ਦਿਵਾਉਂਦਾ ਹੈ, ਜਿੱਥੇ ਉਨ੍ਹਾਂ ਵਧਦੀਆਂ ਗਲੋਬਲ ਚੁਣੌਤੀਆਂ ਨਾਲ ਨਜਿੱਠਣ ਲਈ ਮਿਡਲ ਪਾਵਰ ਨੂੰ ਇਕੱਠੇ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ ਸੀ। ਗੌਰਤਲਬ ਹੈ ਕਿ ਇਸ ਵਾਰ G7 ਸੰਮੇਲਨ ਵਿਚ ਰਿਵਾਇਤੀ ਦੇਸ਼ਾਂ ਦੇ ਇਲਾਵਾ ਖਾੜੀ ਦੇਸ਼ਾਂ ਦੇ ਲੀਡਰਜ਼ ਵੀ ਸ਼ਾਮਲ ਹੋਏ ਹਨ।

Latest news

calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
over-19-000-sign-petition-urging-oilers-to-reverse-alex-formenton-signing
Punjabi

ਫੋਰਮੈਂਟਨ ਦੀ ਸਾਈਨਿੰਗ ਖ਼ਿਲਾਫ਼ ਆਇਲਰਜ਼ ਦੀ ਪਟੀਸ਼ਨ ’ਤੇ 19,000 ਤੋਂ ਵੱਧ ਦਸਤਖ਼ਤ

ਐਡਮਿੰਟਨ ਆਇਲਰਜ਼ ਵੱਲੋਂ ਖਿਡਾਰੀ ਐਲੈਕਸ ਫੋਰਮੈਂਟਨ ਨੂੰ ਟੀਮ ਵਿੱਚ ਸ਼ਾਮਲ ਕਰਨ ਦੇ ਫੈਸਲੇ ਦਾ ਵਿਰੋਧ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਇੱਕ ਆਨਲਾਈਨ ਪਟੀਸ਼ਨ 'ਤੇ ਸ਼ੁੱਕਰਵਾਰ ਸਵੇਰ ਤੱਕ 19,000 ਤੋਂ ਵੱਧ ਲੋਕਾਂ ਨੇ ਆਪਣੇ ਦਸਤਖ਼ਤ ਕਰ ਦਿੱਤੇ ਹਨ।
video-captured-of-man-chasing-another-person-with-a-knife-at-south-surreys-redwood-park
Punjabi

ਸਾਊਥ ਸਰੀ ਦੇ ਰੈੱਡਵੁੱਡ ਪਾਰਕ ’ਚ ਚਾਕੂ ਲੈ ਕੇ ਵਿਅਕਤੀ ਦਾ ਪਿੱਛਾ ਕਰਦੇ ਦੀ ਵੀਡੀਓ ਕੈਮਰੇ 'ਚ ਹੋਈ ਕੈਦ

ਸਾਊਥ ਸਰੀ ਦੇ ਰੈੱਡਵੁੱਡ ਪਾਰਕ ਵਿਚ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਹਮਲਾਵਰ ਵੱਲੋਂ ਇੱਕ ਵਿਅਕਤੀ ਨੂੰ ਚਾਕੂ ਲੈ ਕੇ ਦੌੜਾਉਣ ਦੀ ਪੂਰੀ ਵੀਡੀਓ ਕੈਮਰੇ ਵਿਚ ਕੈਦ ਹੋਈ ਹੈ। ਇਹ ਘਟਨਾ ਬੁੱਧਵਾਰ ਸ਼ਾਮ ਕਰੀਬ 5 ਵਜੇ ਵਾਪਰੀ। ਪੁਲਿਸ ਮੁਤਾਬਕ, ਮੁਲਜ਼ਮ ਨੇ ਪਹਿਲਾਂ ਆਪਣੀ ਜੀਪ ਰੈਂਗਲਰ ਨਾਲ ਪੀੜਤ ਦੇ ਫੋਰਡ ਪਿਕਅੱਪ ਟਰੱਕ ਨੂੰ ਟੱਕਰ ਮਾਰੀ।
vancouver-police-open-new-training-academy-40-recruits-begin-training
Punjabi

ਵੈਨਕੂਵਰ ਪੁਲਿਸ ਦੀ ਨਵੀਂ ਅਕੈਡਮੀ ਦਾ ਉਦਘਾਟਨ, 40 ਨਵੇਂ ਭਰਤੀਆਂ ਨੇ ਸ਼ੁਰੂ ਕੀਤੀ ਟ੍ਰੇਨਿੰਗ

ਵੈਨਕੂਵਰ ਪੁਲਿਸ ਵਿਭਾਗ ਨੇ ਆਪਣੇ ਇਤਿਹਾਸ ਵਿਚ ਇੱਕ ਨਵਾਂ ਅਧਿਆਇ ਸ਼ੁਰੂ ਕਰਦਿਆਂ ਡਾਊਨਟਾਊਨ ਈਸਟਸਾਈਡ ਵਿਚ ਸਥਿਤ ਵੁੱਡਵਰਡ ਦੀ ਇਮਾਰਤ ਵਿਖੇ ਆਪਣੇ ਨਵੇਂ ਸਿਖਲਾਈ ਕੇਂਦਰ ਦਾ ਰਸਮੀ ਉਦਘਾਟਨ ਕਰ ਦਿੱਤਾ ਹੈ। ਸਾਲ 1978 ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਵੈਨਕੂਵਰ ਪੁਲਿਸ ਕੋਲ ਭਰਤੀ ਹੋਣ ਵਾਲੇ ਨਵੇਂ ਮੁਲਾਜ਼ਮਾਂ ਲਈ ਆਪਣਾ ਖ਼ੁਦ ਦਾ ਸਿਖਲਾਈ ਸੈਂਟਰ ਉਪਲਬਧ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link