27.21C Vancouver
ADS

Aug 22, 2025 5:38 PM - The Canadian Press

ਪ੍ਰਧਾਨ ਮੰਤਰੀ ਮਾਰਕ ਕਾਰਨੀ ਜਲਦ ਹੀ ਕਰਨਗੇ ਯੂਰਪ ਦੀ ਯਾਤਰਾ

Share On
carney-says-he-will-travel-to-germany-next-week-to-deepen-ties
Carney says Canada has a good partnership with Germany but he believes it can be better.(Photo- The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਜਲਦ ਹੀ ਯੂਰਪ ਦੀ ਯਾਤਰਾ ਕਰਨਗੇ। ਕਾਰਨੀ ਨੇ ਕਿਹਾ ਕਿ ਉਨ੍ਹਾਂ ਦਾ ਇਹ ਦੌਰਾ ਜਰਮਨੀ ਨਾਲ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਹੋਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਰਮਨੀ ਦੇ ਚਾਂਸਲਰ ਫਰੈਡਰਿਕ ਮਰਜ਼ ਨਾਲ ਉਨ੍ਹਾਂ ਦੀ ਪਹਿਲਾਂ ਰੋਮ ਵਿਚ ਮੁਲਾਕਾਤ ਹੋਈ ਸੀ ਅਤੇ ਫਿਰ ਉਹ ਐਲਬਰਟਾ ਵਿਚ ਜੀ-7 ਦੌਰਾਨ ਮਿਲੇ ਸਨ ਤੇ ਇਸ ਦੌਰਾਨ ਵਪਾਰ ਸਬੰਧੀ ਜੋ ਚਰਚਾਵਾਂ ਹੋਈਆਂ ਸਨ, ਉਨ੍ਹਾਂ ਨੂੰ ਅੱਗੇ ਵਧਾਉਣ ਲਈ ਹੀ ਇਹ ਯਾਤਰਾ ਹੈ।

ਕਾਰਨੀ ਨੇ ਕਿਹਾ ਕਿ ਕੈਨੇਡਾ ਦੀ ਜਰਮਨੀ ਨਾਲ ਚੰਗੀ ਭਾਈਵਾਲੀ ਹੈ ਪਰ ਉਨ੍ਹਾਂ ਦਾ ਮੰਨਣਾ ਹੈ ਕਿ ਇਹ ਹੋਰ ਬਿਹਤਰ ਹੋ ਸਕਦੀ ਹੈ। ਜਰਮਨ ਸਰਕਾਰ ਮੁਤਾਬਕ, ਦੋਹਾਂ ਨੇਤਾਵਾਂ ਦੀ ਇਹ ਮੁਲਾਕਾਤ ਮੰਗਲਵਾਰ ਹੋਵੇਗੀ।

ਬਿਆਨ ਵਿਚ ਕਿਹਾ ਗਿਆ ਹੈ ਕਿ ਦੋਵੇਂ ਨੇਤਾਵਾਂ ਦੇ ਮੌਜੂਦਾ ਵਿਦੇਸ਼ ਅਤੇ ਆਰਥਿਕ ਨੀਤੀ ਦੇ ਮੁੱਦਿਆਂ 'ਤੇ ਚਰਚਾ ਕਰਨ ਦੀ ਉਮੀਦ ਹੈ। ਕਾਰਨੀ ਦਾ ਕਹਿਣਾ ਹੈ ਕਿ ਕੁਦਰਤੀ ਸਰੋਤ ਮੰਤਰੀ ਟਿਮ ਹਾਜਸਨ, ਰੱਖਿਆ ਮੰਤਰੀ ਡੇਵਿਡ ਮੈਕਗਿੰਟੀ ਅਤੇ ਉਦਯੋਗ ਮੰਤਰੀ ਮੇਲਾਨੀ ਜੋਲੀ ਇਸ ਯਾਤਰਾ 'ਤੇ ਉਨ੍ਹਾਂ ਦੇ ਨਾਲ ਹੋਣਗੇ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link