11.15C Vancouver
ADS

Jun 3, 2025 7:19 PM - Connect Newsroom

ਕੈਨੇਡੀਅਨ ਖੇਤੀਬਾੜੀ ਉਤਪਾਦਾਂ 'ਤੇ ਚੀਨੀ ਟੈਰਿਫ ਹਟਾਉਣਾ ਇੱਕ ਤਰਜੀਹ: ਕਾਰਨੀ

Share On
carney-says-removing-chinese-tariffs-on-canadian-agriculture-products-a-priority
PM Carney made the comments after a meeting with the premier in Saskatoon yesterday.(Photo: The Canadian Press)

ਕੈਨੇਡਾ-ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਚੀਨ ਨਾਲ ਸੰਪਰਕ ਸਾਧ ਰਿਹਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਰਕਾਰ ਕੈਨੇਡੀਅਨ ਖੇਤੀਬਾੜੀ ਅਤੇ ਸੀ ਫੂਡ ਉਤਪਾਦ 'ਤੇ ਚੀਨੀ ਟੈਰਿਫ ਨੂੰ ਹਟਾਉਣ ਲਈ ਚੀਨ ਦੇ ਅਧਿਕਾਰੀਆਂ ਨਾਲ ਮੰਤਰੀ ਪੱਧਰ 'ਤੇ ਗੱਲ ਕਰ ਰਹੀ ਹੈ ਅਤੇ ਇਹ ਮੁੱਦਾ ਫੈਡਰਲ ਸਰਕਾਰ ਲਈ ਸਭ ਤੋਂ ਵੱਧ ਤਰਜੀਹ ਹੈ।

ਪੀ. ਐੱਮ. ਕਾਰਨੀ ਨੇ ਇਹ ਟਿੱਪਣੀ ਬੀਤੇ ਕੱਲ੍ਹ ਪ੍ਰੀਮੀਅਰ ਨਾਲ ਸਸਕੈਟੂਨ ਵਿਚ ਬੈਠਕ ਤੋਂ ਬਾਅਦ ਕੀਤੀ। ਇਸ ਮੀਟਿੰਗ ਤੋਂ ਬਾਅਦ ਜਾਰੀ ਕੀਤੇ ਗਏ ਇੱਕ ਬਿਆਨ ਵਿਚ ਕਿਹਾ ਗਿਆ ਕਿ ਪ੍ਰੀਮੀਅਰ ਚਾਹੁੰਦੇ ਹਨ ਕੈਨੇਡਾ ਨੂੰ ਚੀਨ ਨਾਲ ਵਪਾਰਕ ਸਬੰਧ ਬਿਹਤਰ ਬਣਾਉਣੇ ਚਾਹੀਦੇ ਹਨ।

ਗੌਰਤਲਬ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਦੀ ਸਰਕਾਰ ਸਮੇਂ ਚੀਨ ਦੇ ਬਣੇ ਇਲੈਕਟ੍ਰਿਕ ਵਾਹਨ, ਸਟੀਲ ਅਤੇ ਐਲੂਮੀਨੀਅਮ 'ਤੇ 25 ਤੋਂ 100 ਫੀਸਦੀ ਇੰਪੋਰਟ ਡਿਊਟੀ ਲਗਾਉਣ ਤੋਂ ਬਾਅਦ ਬੀਜਿੰਗ ਨੇ ਕੈਨੇਡੀਅਨ ਕੈਨੋਲਾ ਤੇਲ, ਸੀ ਫੂਡ ਅਤੇ ਮਟਰ 'ਤੇ 100 ਫੀਸਦੀ ਜਵਾਬੀ ਟੈਰਿਫ ਲਗਾ ਦਿੱਤਾ ਸੀ। ਸਸਕੈਚਵਨ ਦੇ ਪ੍ਰੀਮੀਅਰ ਸਕਾਟ ਮੋਅ ਦਾ ਕਹਿਣਾ ਸੀ ਕਿ ਚੀਨ ਦਾ ਟੈਰਿਫ ਸੂਬੇ ਦੀ ਕੈਨੋਲਾ ਇੰਡਸਟਰੀ ਲਈ ਵਿਨਾਸ਼ਕਾਰੀ ਹੈ।

Latest news

alberta-ndps-kyle-campbell-wins-calgary-shaw-byelection
Punjabi

ਐਲਬਰਟਾ NDP ਦੇ ਕਾਈਲ ਕੈਂਪਬੈਲ ਨੇ ਕੈਲਗਰੀ-ਸ਼ਾਅ ਉਪ-ਚੋਣ ਜਿੱਤੀ

ਐਲਬਰਟਾ ਐਨ.ਡੀ.ਪੀ. ਦੇ ਉਮੀਦਵਾਰ ਕਾਈਲ ਕੈਂਪਬੈਲ ਨੇ ਕੈਲਗਰੀ-ਸ਼ਾਅ ਹਲਕੇ ਵਿੱਚ ਹੋਈਆਂ ਉਪ-ਚੋਣਾਂ ਵਿਚ ਜਿੱਤ ਹਾਸਲ ਕਰ ਲਈ ਹੈ। ਹੁਣ ਉਹ ਇੱਥੇ ਵਿਧਾਇਕ ਵਜੋਂ ਸੇਵਾਵਾਂ ਨਿਭਾਉਣਗੇ। ਇਹ ਚੋਣ ਨਤੀਜਾ ਸੂਬੇ ਦੀ ਰਾਜਨੀਤੀ ਵਿੱਚ ਇੱਕ ਵੱਡਾ ਮੋੜ ਮੰਨਿਆ ਜਾ ਰਿਹਾ ਹੈ।ਇਹ ਮੁਕਾਬਲਾ ਫਸਵਾਂ ਰਿਹਾ, ਜਿਸ ਵਿੱਚ ਕਾਈਲ ਕੈਂਪਬੈਲ ਨੇ ਆਪਣੇ ਯੂ.ਸੀ.ਪੀ. ਵਿਰੋਧੀ ਮਾਈਕ ਡੈਰੀ ਨੂੰ 582 ਵੋਟਾਂ ਦੇ ਫ਼ਰਕ ਨਾਲ ਹਰਾਇਆ।
carney-government-preparing-to-open-four-major-airports-to-private-and-foreign-investment
Punjabi

ਕਾਰਨੀ ਸਰਕਾਰ 4 ਵੱਡੇ ਹਵਾਈ ਅੱਡਿਆਂ ’ਚ ਨਿੱਜੀ ਤੇ ਵਿਦੇਸ਼ੀ ਨਿਵੇਸ਼ ਦਾ ਰਾਹ ਖੋਲ੍ਹਣ ਦੀ ਤਿਆਰੀ ’ਚ

ਕੈਨੇਡਾ ਦੀ ਮਾਰਕ ਕਾਰਨੀ ਸਰਕਾਰ ਦੇਸ਼ ਦੇ 4 ਹਵਾਈ ਅੱਡਿਆਂ ਵਿਚ ਨਿੱਜੀ ਅਤੇ ਵਿਦੇਸ਼ੀ ਨਿਵੇਸ਼ ਦੇ ਰਾਹ ਖੋਲ੍ਹਣ ਲਈ ਮੰਗਲਵਾਰ ਨੂੰ ਅਗਲੇ ਕਦਮਾਂ ਦਾ ਰਸਮੀ ਐਲਾਨ ਕਰ ਸਕਦੀ ਹੈ। ਰਿਪੋਰਟਸ ਮੁਤਾਬਕ, ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਬਾਰੇ ਚਰਚਾ ਕਰਨ ਲਈ ਕੱਲ੍ਹ ਰਾਤ ਲਿਬਰਲ ਪਾਰਟੀ ਦੀ ਇੱਕ ਵਿਸ਼ੇਸ਼ ਕਾਕਸ ਮੀਟਿੰਗ ਹੋਈ ਹੈ।
trump-administrations-new-50-per-cent-tariffs-on-110-canadian-products-take-effect
Punjabi

ਕੈਨੇਡੀਅਨ ਉਤਪਾਦਾਂ ’ਤੇ ਟਰੰਪ ਦੇ ਨਵੇਂ 50 ਫੀਸਦੀ ਟੈਰਿਫ ਲਾਗੂ

ਕੈਨੇਡੀਅਨ ਐਕਸਪੋਰਟ 'ਤੇ ਰਾਸ਼ਟਰਪਤੀ ਡੌਨਲਡ ਟਰੰਪ ਵਲੋਂ ਐਲਾਨੇ ਗਏ ਨਵੇਂ ਟੈਰਿਫ ਮੰਗਲਵਾਰ ਤੋਂ ਲਾਗੂ ਹੋ ਗਏ ਹਨ। ਇਨ੍ਹਾਂ ਵਿਚ ਪਨੀਰ ਤੋਂ ਲੈ ਕੇ ਮੋਟਰਬੋਟ, ATV, ਧਾਤ ਅਤੇ ਕਾਗਜ਼ ਦੇ ਉਤਪਾਦ ਵਰਗੀਆਂ 110 ਵਸਤਾਂ 'ਤੇ 50 ਫੀਸਦੀ ਟੈਰਿਫ ਲਗਾਇਆ ਗਿਆ ਹੈ। ​ਇਸ ਦੇ ਨਾਲ ਹੀ, ਵ੍ਹਾਈਟ ਹਾਊਸ ਨੇ ਨਮਕ, ਸੀਮੈਂਟ, ਖੰਡ, ਟਾਇਲਟ ਪੇਪਰ ਅਤੇ ਮੱਛੀ ਫੜਨ ਵਾਲੀਆਂ ਡੰਡੀਆਂ ਵਰਗੀਆਂ 10 ਵਸਤੂਆਂ ਤੋਂ 50 ਫ਼ੀਸਦੀ ਟੈਰਿਫ ਹਟਾਉਣ ਦਾ ਐਲਾਨ ਵੀ ਕੀਤਾ ਹੈ।
european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link