14.6C Vancouver
ADS

Jul 21, 2026 4:13 PM - Connect Newsroom - Ramandeep Kaur with files from The Canadian Press

ਕਾਰਨੀ ਨੇ ਟਰੰਪ ਨਾਲ ਟੈਰਿਫ ਵਿਵਾਦ 'ਤੇ ਕੀਤੀ ਗੱਲਬਾਤ, ਕਿਹਾ- ਜੇ ਨਵੇਂ ਟੈਰਿਫ ਲਾਗੂ ਹੋਏ ਤਾਂ ਸਾਰੇ ਵਿਕਲਪ ਖੁੱਲ੍ਹੇ

Share On
carney-says-trump-agreed-to-accelerate-tariff-talks-as-canada-weighs-response
Prime Minister Mark Carney speaks with reporters in Ottawa after confirming a phone call with U.S. President Donald Trump on the latest tariff dispute. (Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਲੇਟਸਟ ਟੈਰਿਫ ਮੁੱਦੇ 'ਤੇ ਅੱਜ ਸਵੇਰ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਫੋਨ 'ਤੇ ਗੱਲਬਾਤ ਕਰਨ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਔਟਵਾ ਵਿਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਨਵੇਂ ਟੈਰਿਫ ਸਾਡੇ ਤਿੰਨ ਪੱਖੀ ਵਪਾਰ ਸਮਝੌਤੇ ਦੀ ਉਲੰਘਣਾ ਹਨ ਪਰ ਟਰੰਪ ਆਉਣ ਵਾਲੇ ਹਫ਼ਤਿਆਂ ਵਿਚ ਗੱਲਬਾਤ ਨੂੰ ਤੇਜ਼ ਕਰਨ ਲਈ ਸਹਿਮਤ ਹੋਏ ਹਨ।

ਪੱਤਰਕਾਰਾਂ ਵਲੋਂ ਪ੍ਰਧਾਨ ਮੰਤਰੀ ਨੂੰ ਜਦੋਂ ਇਹ ਪੁੱਛਿਆ ਗਿਆ ਕਿ ਕੀ ਉਹ ਜਵਾਬੀ ਟੈਰਿਫ ਲਗਾਉਣ 'ਤੇ ਵਿਚਾਰ ਕਰ ਰਹੇ ਹਨ ਤਾਂ ਕਾਰਨੀ ਨੇ ਕਿਹਾ ਕਿ ਜੇਕਰ ਟਰੰਪ ਦੇ ਨਵੇਂ ਟੈਰਿਫ 30 ਦਿਨਾਂ ਵਿਚ ਲਾਗੂ ਹੁੰਦੇ ਹਨ ਤਾਂ ਸਾਰੇ ਵਿਕਲਪ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਮੁੱਦੇ 'ਤੇ ਸੂਬਿਆਂ ਦੇ ਪ੍ਰੀਮੀਅਰਜ਼ ਨਾਲ ਚਰਚਾ ਕਰਨਗੇ। ਗੌਰਤਲਬ ਹੈ ਕਿ ਟਰੰਪ ਪ੍ਰਸ਼ਸਾਨ ਦਾ ਤਰਕ ਹੈ ਕਿ 50 ਫੀਸਦੀ ਨਵੇਂ ਟੈਰਿਫ ਦਾ ਕਦਮ ਕੈਨੇਡੀਅਨ ਸੂਬਿਆਂ ਵੱਲੋਂ ਅਮਰੀਕੀ ਸ਼ਰਾਬ 'ਤੇ ਲਗਾਈਆਂ ਰੋਕਾਂ, ਕੈਨੇਡਾ ਦੇ ਡੇਅਰੀ ਸਿਸਟਮ ਅਤੇ ਅਮਰੀਕੀ ਵਾਹਨਾਂ 'ਤੇ ਕੋਟੇ ਦੇ ਜਵਾਬ ਵਿਚ ਚੁੱਕਿਆ ਗਿਆ ਹੈ।

ਇਸ ਵਿਚਕਾਰ ਅਮਰੀਕੀ ਸ਼ਰਾਬ ਉਦਯੋਗ ਇੱਕ ਪਾਸੇ ਇਸ ਗੱਲ ਤੋਂ ਖੁਸ਼ ਹੈ ਕਿ ਟਰੰਪ ਨੇ ਕੈਨੇਡੀਅਨ ਸੂਬਿਆਂ ਵੱਲੋਂ ਅਮਰੀਕੀ ਸ਼ਰਾਬ 'ਤੇ ਲਗਾਏ ਬਾਈਕਾਟ ਦੇ ਨੁਕਸਾਨ ਨੂੰ ਗੰਭੀਰਤਾ ਨਾਲ ਲਿਆ ਹੈ ਪਰ ਦੂਜੇ ਪਾਸੇ ਉਹ ਡਰੇ ਹੋਏ ਹਨ ਕਿ ਨਵਾਂ ਟੈਰਿਫ ਦੋਵਾਂ ਦੇਸ਼ਾਂ ਦੇ ਵਪਾਰ ਨੂੰ ਤਬਾਹ ਕਰ ਸਕਦਾ ਹੈ।

Latest news

dingell-slams-trump-over-strained-canada-u-s-relations-urges-resumption-of-talks
Punjabi

ਕੈਨੇਡਾ ਨਾਲ ਵਿਗੜੇ ਰਿਸ਼ਤਿਆਂ ’ਤੇ ਡਿੰਗੇਲ ਨੇ ਟਰੰਪ ਨੂੰ ਘੇਰਿਆ, ਗੱਲਬਾਤ ਮੁੜ ਸ਼ੁਰੂ ਕਰਨ ਦੀ ਅਪੀਲ

ਕੈਨੇਡਾ ਅਤੇ ਅਮਰੀਕਾ ਵਿਚਕਾਰ ਵਿਗੜੇ ਸਬੰਧਾਂ ਨੂੰ ਲੈ ਕੇ Michigan ਤੋਂ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਤੀਨਿਧੀ ਡੇਬੀ ਡਿੰਗੇਲ ਨੇ ਰਾਸ਼ਟਰਪਤੀ ਡੌਨਲਡ ਟਰੰਪ ਦੀਆਂ ਨੀਤੀਆਂ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਹੈ ਕਿ ਦੇਸ਼ ਲਈ ਇਹ ਬੇਹੱਦ ਨਿਰਾਸ਼ਾਜਨਕ ਦੌਰ ਹੈ ਜਦੋਂ ਰਾਸ਼ਟਰਪਤੀ ਆਪਣੇ ਸਭ ਤੋਂ ਕਰੀਬੀ ਦੋਸਤ ਅਤੇ ਸਹਿਯੋਗੀ ਦੇਸ਼ ਨਾਲ ਗੱਲਬਾਤ ਕਰਨ ਦੀ ਬਜਾਏ ਤਾਨਾਸ਼ਾਹਾਂ ਅਤੇ ਤਾਨਾਸ਼ਾਹ ਨਾਲ ਸਬੰਧ ਵਧਾਉਣ ਵਿਚ ਜ਼ਿਆਦਾ ਅਰਾਮਦਾਇਕ ਮਹਿਸੂਸ ਕਰ ਰਹੇ ਹਨ।
wildfire-threat-eases-in-b-c-as-major-fires-drop-to-just-three
Punjabi

ਬੀ.ਸੀ. ਵਿੱਚ ਜੰਗਲੀ ਅੱਗਾਂ ਦਾ ਘਟਿਆ ਕਹਿਰ ,ਵੱਡੀਆਂ ਅੱਗਾਂ ਦੀ ਗਿਣਤੀ 3 ਰਹੀ

ਬੀ.ਸੀ. ਵਾਈਲਡਫਾਇਰ ਸਰਵਿਸ ਮੁਤਾਬਕ, ਸੂਬੇ ਦੇ ਫਰੇਜ਼ਰ ਕੈਨਿਯਨ ਇਲਾਕੇ ਵਿਚ ਲੱਗੀ ਬਰੰਸਵਿਕ ਕ੍ਰੀਕ ਦੀ ਅੱਗ ਹੁਣ ਖ਼ਤਰੇ ਦੇ ਨਿਸ਼ਾਨ ਤੋਂ ਬਾਹਰ ਹੋ ਗਈ ਹੈ, ਜਿਸ ਕਾਰਨ ਇਸ ਨੂੰ ਵਾਈਲਡਫਾਇਰ ਨੋਟ ਦੀ ਸੂਚੀ ਵਿਚੋਂ ਹਟਾ ਦਿੱਤਾ ਗਿਆ ਹੈ ਅਤੇ ਹੁਣ ਸੂਬੇ ਵਿਚ ਸਿਰਫ਼ ਤਿੰਨ ਵੱਡੀਆਂ ਅੱਗਾਂ ਹੀ ਬਾਕੀ ਰਹਿ ਗਈਆਂ ਹਨ।
drug-toxicity-crisis-in-b-c-138-deaths-reported-in-june-2026
Punjabi

ਬੀ.ਸੀ. ’ਚ ਨਸ਼ਿਆਂ ਦਾ ਕਹਿਰ: ਜੂਨ ਵਿੱਚ ਹੋਈਆਂ 138 ਮੌਤਾਂ

ਬੀ.ਸੀ. ਵਿਚ ਹਾਲ ਹੀ ਦੇ ਮਹੀਨੇ ਵਿਚ ਨਸ਼ੇ ਕਾਰਨ 100 ਤੋਂ ਵੱਧ ਲੋਕਾਂ ਦੀ ਮੌਤ ਹੋਈ ਹੈ। ਮੰਗਲਵਾਰ ਕੋਰੋਨਰ ਸਰਵਿਸ ਵਲੋਂ ਜਾਰੀ ਅੰਕੜਿਆਂ ਮੁਤਾਬਕ, ਜੂਨ 2026 ਵਿਚ ਨਸ਼ਿਆਂ ਦੀ ਵਜ੍ਹਾ ਨਾਲ 138 ਲੋਕਾਂ ਦੀ ਜਾਨ ਗਈ, ਜੋ ਕਿ ਜਨਵਰੀ ਅਤੇ ਮਾਰਚ ਤੋਂ ਬਾਅਦ ਇਸ ਸਾਲ ਦਾ ਤੀਜਾ ਵੱਡਾ ਅੰਕੜਾ ਹੈ। ਰਿਪੋਰਟ ਮੁਤਾਬਕ, ਸਾਲ 2026 ਦੇ ਪਹਿਲੇ ਛੇ ਮਹੀਨਿਆਂ ਵਿਚ ਹੁਣ ਤੱਕ ਕੁੱਲ 776 ਮੌਤਾਂ ਹੋ ਚੁੱਕੀਆਂ ਹਨ, ਜਿਸ ਦੇ ਹਿਸਾਬ ਨਾਲ ਹਾਲਾਂਕਿ ਇਹ ਸਾਲ 2019 ਵਿਚ ਹੋਈਆਂ 992 ਮੌਤਾਂ ਤੋਂ ਬਾਅਦ ਸਭ ਤੋਂ ਘੱਟ ਮੌਤਾਂ ਵਾਲਾ ਸਾਲ ਬਣਨ ਦੀ ਉਮੀਦ ਹੈ।
sukhbir-badal-pays-obeisance-at-takht-damdama-sahib-after-nanded-attack
Punjabi

ਨਾਂਦੇੜ ਹਮਲੇ ਤੋਂ ਦੋ ਹਫ਼ਤਿਆਂ ਬਾਅਦ ਸੁਖਬੀਰ ਬਾਦਲ ਨੇ ਤਖ਼ਤ ਦਮਦਮਾ ਸਾਹਿਬ ਵਿਖੇ ਟੇਕਿਆ ਮੱਥਾ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿਛਲੇ ਦਿਨੀਂ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਇੱਕ ਜਾਨਲੇਵਾ ਹਮਲੇ ਵਿੱਚ ਬਚਾਅ ਤੋਂ ਦੋ ਹਫ਼ਤਿਆਂ ਬਾਅਦ ਮੰਗਲਵਾਰ ਨੂੰ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿਖੇ ਤਖ਼ਤ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਅਤੇ ਸੀਨੀਅਰ ਪਾਰਟੀ ਆਗੂ ਵੀ ਸਨ।
mélanie-joly-urges-canadians-to-buy-canadian-made-products-amid-escalating-trade-war
Punjabi

ਮੇਲਾਨੀ ਜੋਲੀ ਨੇ ਵਧਦੀ ਵਪਾਰ ਜੰਗ ਵਿਚਕਾਰ ਕੈਨੇਡੀਅਨਾਂ ਨੂੰ ਕੈਨੇਡੀਅਨ-ਬਣੇ ਉਤਪਾਦ ਖਰੀਦਣ ਦੀ ਕੀਤੀ ਅਪੀਲ

ਕੈਨੇਡਾ ਦੀ ਇੰਡਸਟਰੀ ਮਿਨਿਸਟਰ ਮੇਲਾਨੀ ਜੋਲੀ ਨੇ ਅਮਰੀਕਾ ਨਾਲ ਟਰੇਡ ਵਾਰ ਹੋਰ ਭੜਕਣ ਦੌਰਾਨ ਕੈਨੇਡੀਅਨ ਨੂੰ ਦੇਸ਼ ਦੇ ਬਣੇ ਉਤਪਾਦ ਖਰੀਦਣ ਦੀ ਜ਼ੋਰਦਾਰ ਅਪੀਲ ਕੀਤੀ ਹੈ।ਔਟਵਾ ਵਿਚ ਹੋਰ ਫੈਡਰਲ ਮਿਨਿਸਟਰਸ ਨਾਲ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਵਲੋਂ ਰਿਟੇਲਰ ਨਾਲ ਗੱਲਬਾਤ ਕਰਕੇ ਬਾਜ਼ਾਰ ਵਿਚ ਕੈਨੇਡੀਅਨ-ਨਿਰਮਿਤ ਉਤਪਾਦ ਦੀ ਪਛਾਣ ਕਰਨਾ ਸੌਖਾ ਬਣਾਇਆ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link