18.09C Vancouver
ADS

Apr 13, 2026 2:52 PM - Connect Newsroom - Ramandeep Kaur with files from The Canadian Press

ਕਾਰਨੀ ਨੇ ਮਾਂਟਰੀਅਲ ਦੇ ਭਾਸ਼ਣ ਵਿੱਚ ਯੂਐਸ ਸਬੰਧਾਂ, ਰੱਖਿਆ ਖਰਚਿਆਂ ਵਿੱਚ ਤਬਦੀਲੀ ਦੇ ਦਿੱਤੇ ਸੰਕੇਤ

Share On
carney-signals-shift-on-u-s-ties-defence-spending-in-montreal-speech
Prime Minister Mark Carney addresses delegates at the Liberal Party national convention in Montreal on Saturday.(Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸ਼ਨੀਵਾਰ ਨੂੰ ਮਾਂਟਰੀਅਲ ਵਿਚ ਲਿਬਰਲ ਪਾਰਟੀ ਦੀ ਰਾਸ਼ਟਰੀ ਸੰਮੇਲਨ ਦੇ ਆਖਰੀ ਦਿਨ ਇੱਕ ਜੋਸ਼ੀਲਾ ਭਾਸ਼ਣ ਦਿੱਤਾ। ਕਾਰਨੀ ਨੇ ਆਪਣੇ ਭਾਸ਼ਣ ਵਿਚ ਅਮਰੀਕਾ ਅਤੇ ਕੈਨੇਡਾ ਦੇ ਸਬੰਧਾਂ ਬਾਰੇ ਸਪੱਸ਼ਟ ਅਤੇ ਸਖ਼ਤ ਰੁਖ਼ ਅਖਤਿਆਰ ਕੀਤਾ। ਉਨ੍ਹਾਂ ਕਿਹਾ ਕਿ ਹੁਣ ਉਹ ਦਿਨ ਖਤਮ ਹੋ ਗਏ ਹਨ ਜਦੋਂ ਕੈਨੇਡੀਅਨ ਫੌਜ ਦੇ ਹਰ ਇੱਕ ਡਾਲਰ ਵਿਚੋਂ 70 ਸੈਂਟ ਅਮਰੀਕਾ ਜਾਂਦੇ ਸਨ।

ਉਨ੍ਹਾਂ ਕਿਹਾ ਕਿ ਹੁਣ ਇਹ ਨਿਵੇਸ਼ ਦੇਸ਼ ਦੇ ਅੰਦਰ ਹੀ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਦੀ ਇਸ ਟਿੱਪਣੀ ਲਈ ਪਾਰਟੀ ਵਰਕਰਸ ਵਲੋਂ ਖੜ੍ਹੇ ਹੋ ਕੇ ਤਾੜੀਆਂ ਮਾਰੀਆਂ ਗਈ। ਉਨ੍ਹਾਂ ਦਾ ਇਹ ਭਾਸ਼ਣ ਅਜਿਹੇ ਸਮੇਂ ਆਇਆ ਹੈ ਜਦੋਂ ਕੈਨੇਡਾ ਸੀ.ਯੂ.ਐਸ.ਐਮ.ਏ. ਸਮਝੌਤੇ ਲਈ ਅਮਰੀਕਾ ਨਾਲ ਹੋਣ ਵਾਲੀ ਗੱਲਬਾਤ ਅਤੇ ਵਪਾਰਕ ਖਿੱਚੋਤਾਣ ਦਾ ਸਾਹਮਣਾ ਕਰ ਰਿਹਾ ਹੈ।

ਕਾਰਨੀ ਨੇ ਕਿਹਾ ਕਿ ਅਸੀਂ ਬਹੁਤ ਹੱਦ ਤੱਕ ਅਮਰੀਕਾ ਨਾਲ ਨੇੜਲੇ ਸਬੰਧਾਂ 'ਤੇ ਟਿੱਕੇ ਹੋਏ ਸੀ, ਹੁਣ ਉਹੀ ਸਾਡੀਆਂ ਕਮਜ਼ੋਰੀਆਂ ਬਣੀਆਂ ਹਨ, ਉਨ੍ਹਾਂ ਚਿਤਾਵਨੀ ਦਿੱਤੀ ਕਿ ਅੱਗੇ ਦਾ ਰਸਤਾ ਹਾਲਾਂਕਿ, ਆਸਾਨ ਨਹੀਂ ਹੋਵੇਗਾ ਪਰ ਸਾਡਾ ਦੇਸ਼ ਹੋਰ ਮਜ਼ਬੂਤ ​​ਹੋ ਕੇ ਉਭਰੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਸ਼ਵ ਤੇਜ਼ੀ ਨਾਲ ਬਦਲ ਰਿਹਾ ਹੈ ਅਤੇ ਇਹ ਸਮਾਂ ਰਾਜਨੀਤੀ ਤੋਂ ਉੱਪਰ ਉੱਠ ਕੇ ਕੈਨੇਡਾ ਲਈ ਕੰਮ ਕਰਨ ਦਾ ਹੈ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link