Aug 20, 2026 7:20 PM - Connect Newsroom - Ramandeep Kaur with files from The Canadian Press

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨਾਲ ਫ਼ੋਨ 'ਤੇ ਅਹਿਮ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਆਪਸੀ ਵਪਾਰ ਸਬੰਧਾਂ ਅਤੇ ਉੱਤਰੀ ਅਮਰੀਕਾ ਵਪਾਰ ਨੂੰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਚਰਚਾ ਕੀਤੀ। ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਕਾਰਨੀ ਨੇ ਕੈਨੇਡਾ ਦੇ ਜੰਗਲਾਂ ਵਿਚ ਲੱਗੀ ਅੱਗ 'ਤੇ ਕਾਬੂ ਪਾਉਣ ਲਈ 400 ਤੋਂ ਵੱਧ ਅੱਗ ਬੁਝਾਉਣ ਵਾਲੇ ਅਤੇ ਸਪੋਰਟ ਸਟਾਫ਼ ਭੇਜਣ ਲਈ ਰਾਸ਼ਟਰਪਤੀ ਸ਼ੀਨਬੌਮ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਇਸ ਦੇ ਨਾਲ ਹੀ ਦੋਵਾਂ ਆਗੂਆਂ ਨੇ CUSMA ਡੀਲ ਨੂੰ ਪ੍ਰਭਾਵਿਤ ਕਰਨ ਵਾਲੇ ਮੌਜੂਦਾ ਚੱਲ ਰਹੇ ਘਟਨਾਕ੍ਰਮ 'ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਕਾਰੋਬਾਰਾਂ ਤੇ ਵਰਕਰਜ਼ ਦੇ ਹਿੱਤਾਂ ਦੀ ਰਾਖੀ ਤੇ ਵਪਾਰ ਵਿਚ ਸਥਿਰਤਾ ਲਿਆਉਣ ਲਈ ਕੈਨੇਡਾ-ਯੂਨਾਈਟਿਡ ਸਟੇਟਸ-ਮੈਕਸੀਕੋ ਸਮਝੌਤੇ ਨੂੰ ਜਲਦ ਤੋਂ ਜਲਦ ਅੱਗੇ ਵਧਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ।
ਗੱਲਬਾਤ ਦੇ ਅੰਤ ਵਿਚ ਦੋਹਾਂ ਲੀਡਰਸ ਨੇ ਕੈਨੇਡਾ ਅਤੇ ਮੈਕਸੀਕੋ ਦਰਮਿਆਨ ਸਰਹੱਦ ਪਾਰ ਦੇ ਵਪਾਰ ਵਿਚ ਹੋਏ ਵਾਧੇ ਦੀ ਸ਼ਲਾਘਾ ਕਰਦਿਆਂ ਸਪੱਸ਼ਟ ਕੀਤਾ ਕਿ ਪੂਰੇ continental ਦੀ ਸਕਿਓਰਿਟੀ ਅਤੇ ਖੁਸ਼ਹਾਲੀ ਲਈ ਦੁਵੱਲਾ ਸਹਿਯੋਗ ਬੇਹੱਦ ਜ਼ਰੂਰੀ ਹੈ। ਇਸ ਤੋ ਇਲਾਵਾ ਦੋਵੇਂ ਆਗੂ ਭਵਿੱਖ ਵਿਚ ਵੀ ਇੱਕ-ਦੂਜੇ ਦੇ ਨਿਰੰਤਰ ਸੰਪਰਕ ਵਿਚ ਰਹਿਣ ਲਈ ਸਹਿਮਤ ਹੋਏ ਹਨ।




