13.55C Vancouver
ADS

Jul 29, 2026 7:18 PM - Connect Newsroom - Ramanpreet kaur with files from The Canadian Press

ਪੀ.ਐਮ.ਕਾਰਨੀ ਨੇ ASEAN, ਭਾਰਤ ਸਮੇਤ ਏਸ਼ੀਆਈ ਦੇਸ਼ਾਂ ਨਾਲ ਨਵੇਂ ਵਪਾਰਕ ਸਮਝੌਤਿਆਂ ਦਾ ਰੱਖਿਆ ਟੀਚਾ

Share On
carney-targets-new-trade-agreements-with-asean-india-and-other-asian-partners-by-year-end
Prime Minister Mark Carney speaks to reporters in Red Deer, Alta., outlining Canada's trade strategy and proposed agreements with Asian partners. (Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਐਲਾਨ ਕੀਤਾ ਹੈ ਕਿ ਕੈਨੇਡਾ ਇਸ ਸਾਲ ਦੇ ਅੰਤ ਤੱਕ ASEAN ਦੇਸ਼ਾਂ, ਭਾਰਤ, ਥਾਈਲੈਂਡ ਅਤੇ ਫਿਲੀਪੀਨਜ਼ ਨਾਲ ਨਵੇਂ ਵਪਾਰਕ ਸਮਝੌਤੇ ਸਹੀਬੰਦ ਕਰਨ ਜਾ ਰਿਹਾ ਹੈ, ਜਿਸ ਨਾਲ ਕਾਰੋਬਾਰਾਂ ਨੂੰ 3 ਬਿਲੀਅਨ ਖਪਤਕਾਰ ਤੱਕ market access ਮਿਲੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਸਮੇਤ ਹੋਰ ਮੁਲਕਾਂ ਨਾਲ ਇਸੇ ਸਾਲ ਦੇ ਅਖੀਰ ਤੱਕ ਸਾਡਾ ਫ੍ਰੀ ਟ੍ਰੇਡ ਐਗਰੀਮੈਂਟ ਕਰਨਾ ਦਾ ਇਰਾਦਾ ਹੈ।

ਸਰਕਾਰ ਦਾ ਮੰਨਣਾ ਹੈ ਕਿ ਇਹ ਕਦਮ ਕੈਨੇਡੀਅਨ ਕਾਰੋਬਾਰਾਂ ਅਤੇ ਉਦਯੋਗਾਂ ਲਈ ਏਸ਼ੀਆ-ਪੈਸੀਫਿਕ ਖੇਤਰ ਦੇ ਸਭ ਤੋਂ ਤੇਜ਼ੀ ਨਾਲ ਵਧ ਰਹੇ ਬਾਜ਼ਾਰਾਂ ਵਿਚ ਨਵੇਂ ਮੌਕੇ ਪੈਦਾ ਕਰੇਗਾ,ਜਿਸ ਨਾਲ ਦੇਸ਼ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ। ਵਪਾਰਕ ਭਾਈਵਾਲੀ ਦੇ ਇਸ ਵਿਸਥਾਰ ਦਾ ਮਕਸਦ ਰਵਾਇਤੀ ਬਾਜ਼ਾਰਾਂ ਜਿਵੇਂ ਕਿ ਅਮਰੀਕਾ 'ਤੇ ਨਿਰਭਰਤਾ ਘਟਾਉਣਾ ਅਤੇ ਕੈਨੇਡੀਅਨ ਉਤਪਾਦਾਂ ਤੇ ਸੇਵਾਵਾਂ ਲਈ ਵਿਸ਼ਵ ਪੱਧਰ 'ਤੇ ਨਵੇਂ ਗਾਹਕ ਜੁਟਾਉਣਾ ਹੈ।

ਐਲਬਰਟਾ ਦੇ ਰੈਡ ਡੀਅਰ ਵਿਚ ਉਨ੍ਹਾਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੁਹਰਾਇਆ ਕਿ ਅੱਜ ਅਸੀਂ ਟਰੇਡ ਵਾਰ ਸ਼ੁਰੂ ਹੋਣ ਦੇ ਸਮੇਂ ਦੇ ਮੁਕਾਬਲੇ ਵਧੇਰੇ ਮਜ਼ਬੂਤ ​​ਸਥਿਤੀ ਵਿਚ ਹਾਂ ਅਤੇ ਅਮਰੀਕਾ ਨਾਲੋਂ ਦੁੱਗਣੀ ਦਰ ਨਾਲ ਨੌਕਰੀਆਂ ਪੈਦਾ ਕਰ ਰਹੇ ਹਾਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਅਗਲੇ 10 ਸਾਲਾਂ ਵਿਚ non-U.S. exports ਨੂੰ ਦੁੱਗਣਾ ਕਰਨ ਦਾ ਟੀਚਾ ਹਾਸਲ ਕਰ ਲਵਾਂਗੇ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link