19.86C Vancouver
ADS

Jun 11, 2026 1:17 PM - Connect Newsroom - Ramandeep Kaur with files from The Canadian Press

ਪੀ.ਐਮ.ਕਾਰਨੀ G7 ਸੰਮੇਲਨ ਲਈ ਯੂਰਪ ਹੋਣਗੇ ਰਵਾਨਾ, ਫਰਾਂਸ ਅਤੇ ਆਇਰਲੈਂਡ ਦਾ ਵੀ ਕਰਨਗੇ ਦੌਰਾ

Share On
carney-to-attend-g7-summit-in-france-visit-ireland-during-european-trip
Prime Minister Mark Carney speaks during a public appearance ahead of his departure for the G7 Leaders' Summit in France.(Photo: The Canadian Press)

ਪੀ.ਐਮ.ਮਾਰਕ ਕਾਰਨੀ ਅੱਜ ਸ਼ਾਮ ਯੂਰਪ ਦੌਰੇ ਲਈ ਰਵਾਨਾ ਹੋਣਗੇ। ਉਹ 15 ਤੋਂ 17 ਜੂਨ ਤੱਕ ਫਰਾਂਸ ਦੇ Évian-les-Bains ਵਿਚ ਹੋਣ ਵਾਲੀ G7 ਲੀਡਰਸ ਦੀ ਬੈਠਕ ਵਿਚ ਸ਼ਿਰਕਤ ਕਰਨਗੇ। ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਦਾ ਯੂਰਪ ਲਈ ਇਹ 9ਵਾਂ ਦੌਰਾ ਹੈ। ਇਸ ਯਾਤਰਾ ਦੌਰਾਨ ਉਹ ਫਰਾਂਸ ਦੇ ਨਾਲ-ਨਾਲ ਆਇਰਲੈਂਡ ਵੀ ਜਾਣਗੇ।

ਈਰਾਨ ਵਿਚ ਹਮਲਿਆਂ ਤੋਂ ਬਾਅਦ ਪਹਿਲੀ ਵਾਰ G7 ਲੀਡਰਸ ਇੱਕ ਮੰਚ 'ਤੇ ਇਕੱਠੇ ਹੋ ਰਹੇ ਹਨ, ਜਿਸ ਵਿਚ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਵੀ ਸ਼ਾਮਲ ਹੋਣਗੇ। ਸੂਤਰਾਂ ਮੁਤਾਬਕ, ਉਮੀਦ ਜਤਾਈ ਜਾ ਰਹੀ ਹੈ ਕਿ ਇਸ ਵਾਰ ਸੰਮੇਲਨ ਦੇ ਅੰਤ ਵਿਚ ਨੇਤਾਵਾਂ ਵੱਲੋਂ ਸਾਂਝਾ ਬਿਆਨ ਜਾਰੀ ਨਹੀਂ ਕੀਤਾ ਜਾਵੇਗਾ ਬਲਕਿ ਵੱਖ-ਵੱਖ ਦੇਸ਼ਾਂ ਦੇ ਲੀਡਰਸ ਵੱਲੋਂ ਖਾਸ ਮੁੱਦਿਆਂ 'ਤੇ ਆਪਣੇ ਸੁਤੰਤਰ ਅਤੇ ਵੱਖਰੇ ਬਿਆਨ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ।

ਟਰੰਪ ਇਸ ਬੈਠਕ ਵਿਚ ਉਦੋਂ ਸ਼ਾਮਲ ਹੋ ਰਹੇ ਹਨ ਜਦੋਂ ਮਿਡਲ ਈਸਟ ਵਿਚ ਤਣਾਅ ਕਾਰਨ ਗਲੋਬਲ ਐਨਰਜੀ ਸੰਕਟ ਪੈਦਾ ਹੋਇਆ ਹੈ ਅਤੇ ਇਸ ਨਾਲ G7 ਦੇ ਸਾਰੇ ਦੇਸ਼ ਪ੍ਰਭਾਵਿਤ ਹੋਏ ਹਨ, ਨਾਲ ਮਹਿੰਗਾਈ ਵੀ ਵਧੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਵਿਚ ਏ.ਆਈ. ਅਤੇ ਸੋਸ਼ਲ ਮੀਡੀਆ ਰੈਗੂਲੇਸ਼ਨ ਵਰਗੇ ਮੁੱਦਿਆਂ 'ਤੇ ਵੀ ਟਰੰਪ ਦਾ ਹੋਰ ਲੀਡਰਸ ਨਾਲ ਟਕਰਾਅ ਹੋ ਸਕਦਾ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link