20.1C Vancouver
ADS

Mar 13, 2025 1:09 PM - The Canadian Press

ਕਾਰਨੀ ਸ਼ੁੱਕਰਵਾਰ ਨੂੰ ਕੈਨੇਡਾ ਦੇ 24ਵੇਂ ਪ੍ਰਧਾਨ ਮੰਤਰੀ ਵਜੋਂ ਚੁੱਕਣਗੇ ਸਹੁੰ

Share On
carney-to-be-sworn-in-as-canadas-24th-prime-minister-friday
A senior Liberal source says a new cabinet will also be sworn in. (Photo: The Canadian Press)

ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਹੋਵੇਗਾ। ਉਹ ਕੈਨੇਡਾ ਦੇ 24ਵੇਂ ਪ੍ਰਧਾਨ ਮੰਤਰੀ ਹੋਣਗੇ। ਉਨ੍ਹਾਂ ਦਾ ਸਹੁੰ ਚੁੱਕ ਸਮਾਗਮ ਔਟਵਾ ਵਿਚ ਗਵਰਨਰ ਜਨਰਲ ਮੈਰੀ ਸਾਈਮਨ ਦੀ ਸਰਕਾਰੀ ਰਿਹਾਇਸ਼ ਰਿਡੋ ਹਾਲ ਵਿਚ ਹੋਵੇਗਾ।

ਕਾਰਨੀ ਮੌਜੂਦਾ ਪੀ. ਐੱਮ. ਜਸਟਿਨ ਟਰੂਡੋ ਦੀ ਥਾਂ ਸੱਤਾ ਸੰਭਾਲਣਗੇ, ਜੋ ਸ਼ੁੱਕਰਵਾਰ ਨੂੰ ਅਧਿਕਾਰਤ ਤੌਰ 'ਤੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਸੂਤਰਾਂ ਮੁਤਾਬਕ, ਮਾਰਕ ਕਾਰਨੀ ਆਪਣੇ ਮੰਤਰੀ ਮੰਡਲ ਨੂੰ ਛੋਟਾ ਰੱਖਣਗੇ, ਜਿਸ ਵਿਚ ਲਗਭਗ 15 ਤੋਂ 20 ਕੈਬਨਿਟ ਮੰਤਰੀ ਹੀ ਹੋਣਗੇ, ਜਦੋਂ ਕਿ ਟਰੂਡੋ ਦਾ ਮੰਤਰੀ ਮੰਡਲ 37 ਮੰਤਰੀਆਂ ਦਾ ਸੀ। ਇਸ ਤਰ੍ਹਾਂ ਕਈ ਮੌਜੂਦਾ ਮੰਤਰੀਆਂ ਦੀ ਛੁੱਟੀ ਹੋਵੇਗੀ ਤੇ ਕਈਆਂ ਦੇ ਮੰਤਰਾਲੇ ਬਦਲੇ ਜਾ ਸਕਦੇ ਹਨ।

ਹਾਲਾਂਕਿ, ਵਿਦੇਸ਼ ਮੰਤਰੀ ਮੇਲਾਨੀ ਜੋਲੀ, ਵਿੱਤ ਮੰਤਰੀ ਡੋਮਿਨਿਕ ਲੇਬਲੈਂਕ ਅਤੇ ਇਨੋਵੇਸ਼ਨ ਮੰਤਰੀ ਫ੍ਰਾਂਕੋਇਸ-ਫਿਲਿਪ ਸ਼ੈਂਪੇਨ ਦੇ ਮੰਤਰੀ ਮੰਡਲ ਵਿਚ ਬਣੇ ਰਹਿਣ ਦੀ ਉਮੀਦ ਹੈ। ਉਥੇ ਹੀ, ਟਰੂਡੋ ਵਲੋਂ 2023 ਵਿਚ ਵਿਵਾਦਾਂ ਕਾਰਨ ਮੰਤਰੀ ਮੰਡਲ ਵਿਚੋਂ ਕੱਢੇ ਗਏ ਸਾਬਕਾ ਜਨਤਕ ਸੁਰੱਖਿਆ ਮੰਤਰੀ ਮਾਰਕੋ ਮੇਂਡੀਸੀਨੋ - ਕਾਰਨੀ ਦੇ ਚੀਫ਼ ਆਫ਼ ਸਟਾਫ਼ ਨਿਯੁਕਤ ਹੋ ਸਕਦੇ ਹਨ।

Latest news

canada-must-focus-on-value-added-products-instead-of-raw-materials-edc
Punjabi

ਕੈਨੇਡਾ ਕੱਚੇ ਮਾਲ ਦੀ ਥਾਂ ਵੈਲਿਊ-ਐਡਿਡ ਉਤਪਾਦਾਂ ’ਤੇ ਦੇਵੇ ਧਿਆਨ: ਈ.ਡੀ.ਸੀ.

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਫੈਡਰਲ ਸਰਕਾਰ ਵਲੋਂ ਨਵੇਂ ਬਾਜ਼ਾਰਾਂ ਨੂੰ ਜੋੜਨ ਦੇ ਕੀਤੇ ਜਾ ਰਹੇ ਯਤਨਾਂ ਵਿਚਕਾਰ ਈ.ਡੀ.ਸੀ. ਯਾਨੀ Export Development Canada ਨੇ ਵੀਰਵਾਰ ਨੂੰ ਜਾਰੀ ਇੱਕ ਰਿਪੋਰਟ ਵਿਚ ਕਿਹਾ ਹੈ ਕਿ ਜੇਕਰ ਔਟਵਾ ਵਪਾਰ ਨੂੰ ਮਜ਼ਬੂਤ ਕਰਨਾ ਚਾਹੁੰਦਾ ਹੈ ਤਾਂ ਕੱਚੇ ਮਾਲ ਨੂੰ ਸਿੱਧਾ ਬਾਹਰ ਭੇਜਣ ਦੀ ਬਜਾਏ ਸਾਨੂੰ ਦੇਸ਼ ਵਿਚ ਹੀ ਉਨ੍ਹਾਂ ਦੀ ਪ੍ਰੋਸੈਸਿੰਗ ਕਰਕੇ ਉੱਚ-ਮੁੱਲ ਵਾਲੇ ਉਤਪਾਦ ਵਿਚ ਬਦਲਣ ਲਈ ਨਿਵੇਸ਼ ਕਰਨਾ ਹੋਵੇਗਾ।
16-arrested-in-abbotsford-retail-theft-operation-project-pumpkin-spice
Punjabi

ਐਬਟਸਫੋਰਡ ’ਚ ‘ਪ੍ਰੋਜੈਕਟ ਪੰਪਕਿਨ ਸਪਾਈਸ’ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਗ੍ਰਿਫਤਾਰ

ਐਬਟਸਫੋਰਡ ਪੁਲਿਸ ਨੇ ਪ੍ਰੋਜੈਕਟ ਪੰਪਕਿਨ ਸਪਾਈਸ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਕਾਰਵਾਈ 11 ਸਤੰਬਰ ਨੂੰ ਦੇਸ਼ ਪੱਧਰੀ ਰਿਟੇਲ ਕ੍ਰਾਈਮ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ। ਸਾਰਜੈਂਟ ਪਾਲ ਵਾਕਰ ਮੁਤਾਬਕ, ਐਬਟਸਫੋਰਡ ਪੁਲਿਸ ਦੀ ਸਟ੍ਰੀਟ ਆਊਟਰੀਚ ਰਿਸਪਾਂਸ ਟੀਮ ਦੇ 11 ਔਫੀਸਰ ਨੇ 10 ਘੰਟੇ ਲੰਮੀ ਕਾਰਵਾਈ ਦੌਰਾਨ 20 ਵੱਖ-ਵੱਖ ਵਪਾਰਕ ਅਦਾਰਿਆਂ ਦੇ ਸਹਿਯੋਗ ਨਾਲ ਇਹ ਗ੍ਰਿਫਤਾਰੀਆਂ ਕੀਤੀਆਂ, ਜਿਨ੍ਹਾਂ ਵਿਚੋਂ ਕਈ ਮੁਲਜ਼ਮ ਪਹਿਲਾਂ ਹੀ ਅਪਰਾਧਿਕ ਪਿਛੋਕੜ ਵਾਲੇ ਸਨ ਅਤੇ ਉਨ੍ਹਾਂ ਵਿਰੁੱਧ ਕਈ ਵਾਰੰਟ ਪੈਂਡਿੰਗ ਸਨ।
b-c-municipalities-urge-eby-to-hold-provincial-election-after-local-vote
Punjabi

ਸੂਬਾਈ ਚੋਣਾਂ ਨੂੰ ਲੋਕਲ ਚੋਣਾਂ ਤੋਂ ਬਾਅਦ ਕਰਵਾਉਣ ਦੀ ਮੰਗ, ਡੇਵਿਡ ਈਬੀ ਦੇ ਸੰਕੇਤਾਂ ਮਗਰੋਂ ਗਰਮਾਈ ਸਿਆਸਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਏ ਜਾਣ ਦੇ ਸੰਕੇਤਾਂ ਨਾਲ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਇਸ ਵਿਚਕਾਰ ਬੀ.ਸੀ. ਮਿਉਂਸਪੈਲਟੀਆਂ ਦੀ ਯੂਨੀਅਨ ਦੀ ਪ੍ਰਧਾਨ ਕੋਰੀ ਰੈਮਸੇ ਨੇ ਕੋਈ ਵੀ ਸੰਭਾਵਿਤ ਮਿਡ-ਟਰਮ ਚੋਣਾਂ ਨਗਰ-ਪਾਲਿਕਾ ਚੋਣਾਂ ਸੰਪੰਨ ਹੋਣ ਮਗਰੋਂ ਹੀ ਰੱਖੇ ਜਾਣ ਦੀ ਮੰਗ ਕੀਤੀ ਹੈ।
police-take-major-action-in-burnaby-hospital-fire-case-after-six-year-investigation
Punjabi

ਛੇ ਸਾਲਾਂ ਦੀ ਲੰਬੀ ਜਾਂਚ ਤੋਂ ਬਾਅਦ ਬਰਨਬੀ ਹਸਪਤਾਲ ਅੱਗ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ

ਬਰਨਬੀ ਹਸਪਤਾਲ ਵਿਚ ਸਾਲ 2020 ਵਿਚ ਲਗਾਈ ਗਈ ਅੱਗ ਦੇ ਮਾਮਲੇ ਵਿਚ ਪੁਲਿਸ ਨੇ ਐਲਬਰਟਾ ਦੇ ਇੱਕ 29 ਸਾਲਾ ਵਿਅਕਤੀ ਨੂੰ ਚਾਰਜ ਕੀਤਾ ਹੈ। ਬਰਨਬੀ ਆਰ.ਸੀ.ਐਮ.ਪੀ. ਮੁਤਾਬਕ, ਕਰੀਬ ਛੇ ਸਾਲਾਂ ਦੀ ਲੰਮੀ ਜਾਂਚ ਤੋਂ ਬਾਅਦ ਬੀ.ਸੀ.ਪ੍ਰੋਸੀਕਿਊਸ਼ਨ ਸਰਵਿਸ ਨੇ 8 ਸਤੰਬਰ ਨੂੰ ਮੁਲਜ਼ਮ Yu Yun Wang ਖਿਲਾਫ ਅੱਗਜ਼ਨੀ ਅਤੇ ਮਨੁੱਖੀ ਜਾਨ ਨੂੰ ਖ਼ਤਰੇ ਵਿਚ ਪਾਉਣ ਦੇ ਚਾਰਜਿਜ਼ ਨੂੰ ਮਨਜ਼ੂਰੀ ਦਿੱਤੀ ਹੈ।
alberta-man-sentenced-to-12-years-for-sexual-assaults-on-vulnerable-women
Punjabi

ਕੈਲਗਰੀ ਨੇੜੇ ਔਰਤਾਂ ਨਾਲ ਜਿਨਸੀ ਹਮਲਿਆਂ ਦੇ ਮਾਮਲੇ ’ਚ ਐਲਬਰਟਾ ਦੇ ਵਿਅਕਤੀ ਨੂੰ 12 ਸਾਲ ਦੀ ਸਜ਼ਾ

ਕੈਲਗਰੀ ਨੇੜੇ ਇੱਕ ਪੇਂਡੂ ਇਲਾਕੇ ਵਿੱਚ ਔਰਤਾਂ ਨਾਲ ਜਿਨਸੀ ਹਮਲੇ ਕਰਨ ਵਾਲੇ ਰਿਚਰਡ ਰੌਬਰਟ ਮਾਨਥਾ ਨੂੰ ਲੰਬੀ ਸੁਣਵਾਈ ਦੇ ਬਾਅਦ ਅੱਜ 12 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।ਕੈਲਗਰੀ ਦੇ ਰਹਿਣ ਵਾਲੇ 62 ਸਾਲਾ ਮਾਨਥਾ ਨੂੰ ਇਹ ਸਜ਼ਾ 2019 ਤੋਂ 2023 ਦੇ ਵਿਚਕਾਰ 3 ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਨੂੰ ਡਰੱਗਜ਼ ਦੇਣ ਦੇ ਦੋਸ਼ਾਂ ਕਾਰਨ ਮਿਲੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link