14.2C Vancouver
ADS

Oct 16, 2025 6:02 PM - Connect Newsroom

ਅਮਰੀਕਾ ਨਾਲ ਵਪਾਰ ਗੱਲਬਾਤ ਬਾਰੇ ਪ੍ਰੀਮੀਅਰ ਫੋਰਡ ਨੂੰ ਮਾਰਕ ਕਾਰਨੀ ਦੇਣਗੇ ਜਾਣਕਾਰੀ

Share On
carney-to-brief-premier-ford-on-ongoing-u-s-trade-negotiations
Prime Minister Mark Carney and Ontario Premier Doug Ford are expected to discuss Canada–U.S. trade talks during a meeting in Ottawa. (Photo: The Canadian Press)

ਪੀ.ਐਮ. ਮਾਰਕ ਕਾਰਨੀ ਨੇ ਅਮਰੀਕੀ ਸਾਮਾਨ 'ਤੇ ਜਵਾਬੀ ਟੈਰਿਫ ਨੂੰ ਮੁੜ ਲਾਗੂ ਕਰਨ ਦੀਆਂ ਮੰਗਾਂ ਨੂੰ ਖਾਰਜ ਕੀਤਾ ਹੈ, ਪ੍ਰਧਾਨ ਮੰਤਰੀ ਨੇ ਇਸ ਪਿੱਛੇ ਸਟੀਲ, ਐਲਮੀਨੀਅਮ ਅਤੇ ਐਨਰਜੀ ਸੈਕਟਰ ਲਈ ਟੈਰਿਫ ਰਾਹਤ ਪ੍ਰਾਪਤ ਕਰਨ ਦੇ ਉਦੇਸ਼ ਨਾਲ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਚੱਲ ਰਹੀ ਗੱਲਬਾਤ ਦਾ ਹਵਾਲਾ ਦਿੱਤਾ।

ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਸਮੇਤ ਕੁਝ ਪ੍ਰੀਮੀਅਰਾਂ ਵਲੋਂ ਅਮਰੀਕਾ ਖਿਲਾਫ ਵਿਰੋਧੀ ਟੈਰਿਫ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਦਾ ਪ੍ਰਧਾਨ ਮੰਤਰੀ ਨੇ ਅੱਜ ਟੋਰੌਂਟੋ ਵਿਚ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਜਵਾਬ ਦਿੱਤਾ।

ਪੀ. ਐੱਮ. ਕਾਰਨੀ ਨੇ ਕਿਹਾ ਕਿ ਕਈ ਵਾਰੀ ਜਵਾਬੀ ਹਮਲਾ ਕਰਨ ਦਾ ਸਮਾਂ ਹੁੰਦਾ ਹੈ ਅਤੇ ਕਈ ਵਾਰੀ ਗੱਲਬਾਤ ਕਰਨ ਦਾ ਅਤੇ ਇਸ ਵੇਲੇ ਗੱਲਬਾਤ ਕਰਨ ਦਾ ਸਮਾਂ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਦੇ ਸੰਕੇਤ ਹਨ ਕਿ ਦੁਵੱਲੀ ਗੱਲਬਾਤ ਸਹੀ ਦਿਸ਼ਾ ਵੱਲ ਵਧ ਰਹੀ ਹੈ।

ਗੌਰਤਲਬ ਹੈ ਕਿ ਕੈਨੇਡਾ-ਅਮਰੀਕਾ ਵਿਚਕਾਰ ਵਾਪਰ ਲਈ ਮੰਤਰੀ ਡੋਮਿਨਿਕ ਲੇਬਲੈਂਕ ਅਤੇ ਕਾਰਨੀ ਦੇ ਚੋਟੀ ਦੇ ਪਬਲਿਕ ਸਰਵੈਂਟ ਮਾਈਕਲ ਸਾਬੀਆ ਉੱਚ-ਪੱਧਰੀ ਗੱਲਬਾਤ ਲਈ ਵਾਸ਼ਿੰਗਟਨ ਵਿਚ ਹਨ, ਇਹ ਵਾਰਤਾ ਟੈਰਿਫਸ ਤੋਂ ਪ੍ਰਭਾਵਿਤ ਖਾਸ ਖੇਤਰਾਂ ਲਈ ਸਮਝੌਤਿਆਂ ਨੂੰ ਯਕੀਨੀ ਬਣਾਉਣ 'ਤੇ ਕੇਂਦ੍ਰਿਤ ਹੈ। ਕਾਰਨੀ ਦਾ ਕਹਿਣਾ ਹੈ ਕਿ ਗੱਲਬਾਤ ਹੀ ਅੱਗੇ ਵਧਣ ਦਾ ਸਭ ਤੋਂ ਪ੍ਰਭਾਵਸ਼ਾਲੀ ਰਸਤਾ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link