10.89C Vancouver
ADS

Jan 12, 2026 7:42 PM - Connect Newsroom - Ramandeep Kaur with files from The Canadian Press

ਪੀ.ਐਮ. ਕਾਰਨੀ ਪ੍ਰਿੰਸ ਰੂਪਰਟ 'ਚ ਕੋਸਟਲ ਫਰਸਟ ਨੇਸ਼ਨਜ਼ ਨਾਲ ਵੱਡੇ ਪ੍ਰੋਜੈਕਟਾਂ 'ਤੇ ਕਰਨਗੇ ਚਰਚਾ

Share On
carney-to-meet-coastal-first-nations-in-prince-rupert-on-major-projects-marine-protection
Prime Minister Mark Carney speaks during a public event. (Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਵਲੋਂ ਭਲਕੇ ਚੀਨ ਲਈ ਰਵਾਨਾ ਹੋਣ ਤੋਂ ਪਹਿਲਾਂ ਬੀ. ਸੀ. ਵਿਚ ਪ੍ਰਿੰਸ ਰੂਪਰਟ ਦਾ ਦੌਰਾ ਕੀਤਾ ਜਾ ਰਿਹਾ ਹੈ, ਜਿੱਥੇ ਉਨ੍ਹਾਂ ਵਲੋਂ ਕੋਸਟਲ ਫਰਸਟ ਨੇਸ਼ਨਜ਼ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੇ ਜਾਣ ਦਾ ਪ੍ਰੋਗਰਾਮ ਹੈ। ਸੂਤਰਾਂ ਦੀ ਮੰਨੀਏ ਤਾਂ ਇਸ ਦੌਰਾਨ ਖੇਤਰ ਵਿਚ ਚੱਲ ਰਹੇ ਪ੍ਰੋਜੈਕਟ ਅਤੇ ਸੰਭਾਵਿਤ ਨਵੀਂ ਤੇਲ ਪਾਈਪਲਾਈਨ 'ਤੇ ਗੱਲਬਾਤ ਹੋ ਸਕਦੀ ਹੈ, ਜਿਸ ਸਬੰਧੀ ਪ੍ਰਧਾਨ ਮੰਤਰੀ ਨੇ ਨਵੰਬਰ ਵਿਚ ਐਲਬਰਟਾ ਨਾਲ ਐਮ.ਓ.ਯੂ.ਦਸਤਖ਼ਤ ਕੀਤੇ ਸਨ।

ਇਸ ਸਮਝੌਤੇ ਤਹਿਤ ਕੈਨੇਡਾ ਦੇ ਤੇਲ ਨੂੰ ਏਸ਼ੀਆਈ ਬਾਜ਼ਾਰਾਂ ਤੱਕ ਪਹੁੰਚਾਉਣ ਲਈ ਬੀ.ਸੀ. ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਬਣਾਉਣ ਦਾ ਪ੍ਰਸਤਾਵ ਹੈ। ਇਸ ਦੌਰੇ ਵਿਚ ਕਾਰਨੀ ਨਾਲ ਐਨਰਜੀ ਅਤੇ ਕੁਦਰਤੀ ਸਰੋਤ ਮੰਤਰੀ ਟਿਮ ਹਾਜਸਨ, ਹਾਊਸਿੰਗ ਮੰਤਰੀ ਗ੍ਰੇਗਰ ਰੌਬਰਟਸਨ ਅਤੇ ਬੀ.ਸੀ. ਲਿਬਰਲ ਐਮ.ਪੀ. ਵੇਡ ਗ੍ਰਾਂਟ ਵੀ ਸ਼ਾਮਲ ਹੋਣਗੇ।

ਇਸ ਤੋਂ ਬਾਅਦ ਪੀ.ਐਮ. ਕਾਰਨੀ ਅੱਠ ਦਿਨਾਂ ਵਿਦੇਸ਼ੀ ਦੌਰੇ 'ਤੇ ਰਵਾਨਾ ਹੋਣਗੇ, ਜਿਸ ਵਿਚ ਚੀਨ, ਕਤਰ ਅਤੇ ਸਵਿਜ਼ਰਲੈਂਡ ਦੇ ਦਾਵੋਸ ਵਿਚ ਹੋਣ ਵਾਲੇ ਵਿਸ਼ਵ ਆਰਥਿਕ ਫੋਰਮ ਵਿਚ ਸ਼ਿਰਕਤ ਕਰਨਾ ਸ਼ਾਮਲ ਹੈ। ਚੀਨ ਵਿਚ 8 ਸਾਲਾਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦਾ ਇਹ ਪਹਿਲਾ ਦੌਰਾ ਹੋਵੇਗਾ।

Latest news

langley-rcmp-investigating-serious-crash-one-person-in-critical-condition
Punjabi

ਲੈਂਗਲੀ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਪੁਲਿਸ ਮੁਤਾਬਕ, ਐਲਡਰਗਰੋਵ ਵਿਚ ਬੁੱਧਵਾਰ ਸਵੇਰੇ ਇੱਕ ਗੰਭੀਰ ਸੜਕ ਹਾਦਸਾ ਵਾਪਰਿਆ ਹੈ। ਆਰ.ਸੀ.ਐਮ.ਪੀ. ਅਨੁਸਾਰ, ਸਵੇਰੇ ਕਰੀਬ 8:10 ਵਜੇ ਕ੍ਰੈਸ਼ ਦੀ ਇਹ ਘਟਨਾ ਹਾਈਵੇ 13 'ਤੇ ਹੋਈ। ਸਾਰਜੈਂਟ ਜ਼ਾਈਨਲ ਸ਼ਾਰੂਮ ਨੇ ਦੱਸਿਆ ਕਿ ਇਸ ਹਾਦਸੇ ਵਿਚ ਇੱਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ, ਜਿਸ ਦੀ ਹਾਲਤ ਹਸਪਤਾਲ ਵਿਚ ਬੇਹੱਦ ਨਾਜ਼ੁਕ ਅਤੇ ਜਾਨਲੇਵਾ ਦੱਸੀ ਜਾ ਰਹੀ ਹੈ।
coquihalla-highway-reopens-after-trailer-fire-sparked-roadside-wildfire
Punjabi

ਕੋਕੀਹਾਲਾ ਹਾਈਵੇਅ ਜੰਗਲੀ ਅੱਗ ਮਗਰੋਂ ਕਈ ਘੰਟੇ ਬੰਦ ਰਹਿਣ ਮਗਰੋਂ ਮੁੜ ਖੁੱਲ੍ਹਾ

ਬੀ.ਸੀ. ਦੇ ਲੋਅਰ ਮੇਨਲੈਂਡ ਨੂੰ ਇੰਟੀਰੀਅਰ ਨਾਲ ਜੋੜਨ ਵਾਲਾ ਕੋਕੀਹਾਲਾ ਹਾਈਵੇਅ ਕਈ ਘੰਟੇ ਬੰਦ ਰਹਿਣ ਮਗਰੋਂ ਮੰਗਲਵਾਰ ਸ਼ਾਮ ਟ੍ਰੈਫਿਕ ਲਈ ਮੁੜ ਖੁੱਲ੍ਹਾ ਹੈ। ਹੋਪ ਅਤੇ ਮੈਰਿਟ ਵਿਚਕਾਰ ਇਹ ਹਾਈਵੇਅ ਸੋਮਵਾਰ ਰਾਤ ਇੱਕ ਸੈਮੀ-ਟ੍ਰੇਲਰ ਨੂੰ ਅੱਗ ਲੱਗਣ ਕਾਰਨ ਲਗਭਗ ਪੂਰਾ ਦਿਨ ਬੰਦ ਰਿਹਾ ਸੀ ਅਤੇ ਸੜਕ 'ਤੇ ਫੈਲੇ ਜ਼ਹਿਰੀਲੇ ਪਦਾਰਥ ਨੂੰ ਹਟਾਉਣ ਲਈ ਇਹ ਦੂਜੇ ਦਿਨ ਵੀ ਪ੍ਰਭਾਵਿਤ ਰਿਹਾ।
faa-reports-near-miss-between-air-canada-and-republic-airways-flights-at-jfk
Punjabi

ਏਅਰ ਕੈਨੇਡਾ ਅਤੇ ਅਮੈਰੀਕਨ ਏਅਰਲਾਈਨਜ਼ ਦੇ ਜਹਾਜ਼ ਵਿਚਕਾਰ ਕਰੀਬੀ ਟੱਕਰ ਤੋਂ ਬਚਾਅ

ਏਅਰ ਕੈਨੇਡਾ ਅਤੇ ਅਮੈਰੀਕਨ ਏਅਰਲਾਈਨਜ਼ ਦੇ ਜਹਾਜ਼ ਵਿਚਕਾਰ ਸੋਮਵਾਰ ਦੁਪਹਿਰ ਨਿਊਯਾਰਕ ਦੇ ਜੌਨ ਐੱਫ. ਕੈਨੇਡੀ ਇੰਟਰਨੈਸ਼ਨਲ ਏਅਰਪੋਰਟ 'ਤੇ ਵੱਡਾ ਹਾਦਸਾ ਹੋਣੋਂ ਵਾਲ-ਵਾਲ ਬਚਿਆ ਹੈ। ਅਮਰੀਕੀ ਸੰਘੀ ਹਵਾਬਾਜ਼ੀ ਪ੍ਰਸ਼ਾਸਨ ਮੁਤਾਬਕ, ਏਅਰ ਕੈਨੇਡਾ ਦਾ ਇੱਕ ਜਹਾਜ਼ ਅਤੇ ਰਿਪਬਲਿਕ ਏਅਰਵੇਜ਼ ਦੀ ਇੱਕ ਉਡਾਣ ਆਪਸ ਵਿਚ ਟਕਰਾਉਣ ਦੇ ਬਿਲਕੁਲ ਕਰੀਬ ਪਹੁੰਚ ਗਏ ਸਨ।
surrey-police-investigate-overnight-shooting-at-residence-possible-extortion-link
Punjabi

ਸਰੀ ਵਿੱਚ ਰਿਹਾਇਸ਼ੀ ਘਰ 'ਤੇ ਅੱਧੀ ਰਾਤ ਹੋਈ ਗੋਲੀਬਾਰੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਕਿੰਗ ਜਾਰਜ ਬੁਲੇਵਾਰਡ ਅਤੇ 88 ਐਵੇਨਿਊ ਨੇੜੇ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਨੇ ਇਸ ਦੇ ਐਕਸਟੋਸ਼ਨ ਨਾਲ ਸਬੰਧਤ ਹੋਣ ਦਾ ਖ਼ਦਸ਼ਾ ਜਤਾਇਆ ਹੈ।
new-trial-ordered-in-alberta-homicide-case-after-appeal-court-overturns-murder-conviction
Punjabi

ਐਲਬਰਟਾ 'ਚ ਕਤਲ ਦੇ ਦੋਸ਼ੀ ਦੀ ਸਜ਼ਾ ਉਲਟਾਉਣ ਦੀ ਤਿਆਰੀ 'ਚ ਅਪੀਲ ਅਦਾਲਤ

ਐਲਬਰਟਾ ਵਿਚ ਆਪਣੀ ਪਾਰਟਨਰ ਦਾ ਕਤਲ ਕਰਨ ਵਾਲੇ ਵਿਅਕਤੀ ਦੀ ਉਮਰ ਕੈਦ ਦੀ ਸਜ਼ਾ ਨੂੰ ਬਦਲਣ ਲਈ ਸੂਬੇ ਦੀ ਅਪੀਲ ਅਦਾਲਤ ਨੇ ਇਸ ਦਾ ਟ੍ਰਾਇਲ ਮੁੜ ਸ਼ੁਰੂ ਕਰਾਉਣ ਦਾ ਹੁਕਮ ਦਿੱਤਾ ਹੈ। ਰਿਆਨ ਐਪਲਗਾਰਥ ਨੇ 2020 ਵਿਚ ਆਪਣੀ 26 ਸਾਲਾ ਕਾਮਨ-ਲਾਅ ਪਾਰਟਨਰ ਚੈਂਟੇਲ ਫਾਇਰਿੰਗਸਟੋਨੀ ਦਾ ਕਤਲ ਕਰ ਦਿੱਤਾ ਸੀ ਅਤੇ ਉਸ ਨੂੰ 2023 ਵਿਚ ਸੈਕਿੰਡ ਡਿਗਰੀ ਮਰਡਰ ਦਾ ਦੋਸ਼ੀ ਠਹਿਰਾਇਆ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link