8.83C Vancouver
ADS

Jul 8, 2026 2:18 PM - Connect Newsroom - Ramandeep Kaur with files from The Canadian Press

ਕਾਰਨੀ ਨੇ ਨੈਟੋ ਸੰਮੇਲਨ ਦੌਰਾਨ ਈਰਾਨ 'ਤੇ ਅਮਰੀਕੀ ਕਾਰਵਾਈ ਦਾ ਕੀਤਾ ਸਮਰਥਨ: ਰਿਪੋਰਟ

Share On
carney-voices-support-for-u-s-action-on-iran-during-nato-summit-according-to-report
NATO Secretary General Mark Rutte and alliance leaders attend a summit meeting in Ankara. (Photo: The Canadian Press)

ਪੀ.ਐਮ.ਮਾਰਕ ਕਾਰਨੀ ਨੇ ਤੁਰਕੀ ਦੀ ਰਾਜਧਾਨੀ ਅੰਕਾਰਾ ਵਿਚ ਹੋਏ ਨੈਟੋ ਸੰਮੇਲਨ ਦੌਰਾਨ ਈਰਾਨ 'ਤੇ ਤਾਜ਼ਾ ਅਮਰੀਕੀ ਹਮਲਿਆਂ ਦਾ ਸਮਰਥਨ ਕੀਤਾ ਹੈ ਅਤੇ ਇਸ ਫੌਜੀ ਕਾਰਵਾਈ ਨੂੰ ਸੀਜ਼ਫਾਇਰ ਦੀਆਂ ਉਲੰਘਣਾਵਾਂ ਦਾ ਬਿਲਕੁਲ ਢੁਕਵਾਂ ਜਵਾਬ ਦੱਸਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਈਰਾਨ ਲਗਾਤਾਰ ਗੈਰ-ਜ਼ਿੰਮੇਵਾਰਾਨਾ ਤਰੀਕੇ ਨਾਲ ਸਾਊਦੀ ਅਰਬ ਅਤੇ ਕਤਰ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਰਿਹਾ ਸੀ, ਜਿਸ ਕਾਰਨ ਇਹ ਜਵਾਬੀ ਕਾਰਵਾਈ ਜ਼ਰੂਰੀ ਹੋ ਗਈ ਸੀ।

ਦੂਜੇ ਪਾਸੇ, ਰਾਸ਼ਟਰਪਤੀ ਡੌਨਲਡ ਟਰੰਪ ਨੇ ਈਰਾਨ ਨਾਲ ਜੰਗਬੰਦੀ ਖ਼ਤਮ ਕਰਨ ਦਾ ਐਲਾਨ ਕਰਦਿਆਂ ਨੈਟੋ ਸਹਿਯੋਗੀਆਂ ਦੀ ਸਖ਼ਤ ਆਲੋਚਨਾ ਕੀਤੀ। ਟਰੰਪ ਨੇ ਪੱਛਮੀ ਦੇਸ਼ਾਂ 'ਤੇ ਅਮਰੀਕਾ ਅਤੇ ਇਜ਼ਰਾਈਲ ਦਾ ਸਾਥ ਨਾ ਦੇਣ ਦਾ ਦੋਸ਼ ਲਗਾਇਆ। ਹਾਲਾਂਕਿ, ਕਾਰਨੀ ਸਮੇਤ ਬਹੁਤੇ ਲੀਡਰਸ ਨੇ ਅਮਰੀਕੀ ਕਦਮਾਂ ਦੀ ਹਮਾਇਤ ਕੀਤੀ ਹੈ ਪਰ ਪ੍ਰਧਾਨ ਮੰਤਰੀ ਨੇ ਟਰੰਪ ਨੂੰ ਇਹ ਵੀ ਯਾਦ ਦਿਵਾਇਆ ਕਿ ਨੈਟੋ ਮੂਲ ਰੂਪ ਵਿਚ ਇੱਕ ਰੱਖਿਆਤਮਕ ਗੱਠਜੋੜ ਹੈ।

ਇਸ ਦੌਰਾਨ ਨੈਟੋ ਦੇ ਸਕੱਤਰ ਜਨਰਲ ਮਾਰਕ ਰੁਟੇ ਨੇ ਇਸ ਮਤਭੇਦ ਨੂੰ ਬਹੁਤਾ ਤੂਲ ਨਾ ਦਿੰਦੇ ਹੋਏ ਯੂਰਪੀ ਦੇਸ਼ਾਂ ਦਾ ਬਚਾਅ ਕੀਤਾ ਅਤੇ ਕਿਹਾ ਕਿ ਯੂਰਪੀ ਬੇਸ ਤੋਂ ਲਗਭਗ 5,000 ਉਡਾਣਾਂ ਰਾਹੀਂ ਅਮਰੀਕਾ ਦੀ ਮਦਦ ਵਿਚ ਯੋਗਦਾਨ ਪਾਇਆ ਗਿਆ ਹੈ। ਇਸ ਸੰਮੇਲਨ ਵਿਚ ਨੈਟੋ ਆਗੂਆਂ ਨੇ ਈਰਾਨ ਨੂੰ ਵਪਾਰਕ ਜਹਾਜ਼ਾਂ ਲਈ ਸਮੁੰਦਰੀ ਰਸਤਾ ਬਿਨਾਂ ਕਿਸੇ ਹਮਲੇ ਦੇ ਖੁੱਲ੍ਹਾ ਰੱਖਣ ਦੀਆਂ commitments 'ਤੇ ਪੂਰਾ ਉਤਰਨ ਦੀ ਹਦਾਇਤ ਕੀਤੀ ਹੈ।

Latest news

u-s-may-remove-50-tariffs-on-some-canadian-agricultural-products
Punjabi

ਅਮਰੀਕਾ ਵੱਲੋਂ ਕੈਨੇਡੀਅਨ ਖੇਤੀਬਾੜੀ ਉਤਪਾਦਾਂ ’ਤੇ 50% ਟੈਰਿਫ ਹਟਾਉਣ ਦੀ ਤਿਆਰੀ

ਕੈਨੇਡਾ ਦੇ ਕੁਝ ਖੇਤੀਬਾੜੀ ਉਤਪਾਦਾਂ 'ਤੇ ਅਮਰੀਕਾ ਵਲੋਂ 50 ਫੀਸਦੀ ਟੈਰਿਫ ਹਟਾਇਆ ਜਾ ਸਕਦਾ ਹੈ। ਵਾਲ ਸਟ੍ਰੀਟਦੀ ਰਿਪੋਰਟ ਮੁਤਾਬਕ, ਮਿਡਟਰਮ ਚੋਣਾਂ ਵਿਚ Maine ਤੋਂ ਸੈਨੇਟਰ Susan Collins ਅਤੇ ਹੋਰ ਰਿਪਬਲਿਕਨ ਉਮੀਦਵਾਰਾਂ ਦੀ ਮਦਦ ਲਈ ਇਸ ਕਦਮ ਦਾ ਐਲਾਨ ਅੱਜ ਹੀ ਹੋ ਸਕਦਾ ਹੈ। ਇਸ ਵਿਚਕਾਰ Collins ਨੇ ਵੀ ਪੁਸ਼ਟੀ ਕੀਤੀ ਹੈ ਕਿ ਉਹਨਾਂ ਕਈ ਕੈਨੇਡੀਅਨ ਖੇਤੀਬਾੜੀ ਉਤਪਾਦਾਂ ਲਈ ਟੈਰਿਫ ਛੋਟ ਨੂੰ ਪੱਕਾ ਕਰ ਲਿਆ ਹੈ।
loblaw-cyberattack-may-have-exposed-data-of-nearly-2-million-canadians
Punjabi

ਲੌਬਲੌ ’ਤੇ ਸਾਈਬਰ ਹਮਲਾ, 20 ਲੱਖ ਕੈਨੇਡੀਅਨਾਂ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ

ਕੈਨੇਡਾ ਦੀ ਸੁਪਰਮਾਰਕੀਟ ਚੇਨ ਲੌਬਲੌ ਨੇ ਮਾਰਚ ਵਿਚ ਹੋਏ ਸਾਈਬਰ ਹਮਲੇ ਕਾਰਨ ਲਗਭਗ ਦੋ ਮਿਲੀਅਨ ਕੈਨੇਡੀਅਨ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਜਤਾਇਆ ਹੈ। ਕੰਪਨੀ ਨੇ ਪ੍ਰਭਾਵਿਤ ਗਾਹਕਾਂ ਨੂੰ ਸਿੱਧੇ ਤੌਰ 'ਤੇ ਨੋਟੀਫਿਕੇਸ਼ਨ ਭੇਜਣੇ ਸ਼ੁਰੂ ਕਰ ਦਿੱਤੇ ਹਨ, ਜਿਸ ਵਿਚ ਦੱਸਿਆ ਗਿਆ ਹੈ ਕਿ ਲੀਕ ਹੋਏ ਡੇਟਾ ਵਿਚ ਨਾਂ,ਈਮੇਲ,ਘਰ ਦਾ ਪਤਾ,ਜਨਮ ਤਾਰੀਖ਼,ਵਫ਼ਾਦਾਰੀ ਕਾਰਡ ਨੰਬਰ, ਖ਼ਾਸ ਖਰੀਦਦਾਰੀ ਆਰਡਰ ਦੇ ਵੇਰਵੇ ਅਤੇ ਪੇਮੈਂਟ ਕਾਰਡ ਦੀ ਅਧੂਰੀ ਜਾਣਕਾਰੀ ਸ਼ਾਮਲ ਹੋ ਸਕਦੀ ਹੈ।
bc-conservatives-target-david-ebys-vancouver-point-grey-riding
Punjabi

ਡੇਵਿਡ ਈਬੀ ਦੇ ਹਲਕੇ ’ਚ ਬੀ.ਸੀ. ਕੰਜ਼ਰਵੇਟਿਵਾਂ ਵੱਲੋਂ ਚੋਣ ਪ੍ਰਚਾਰ ਤੇਜ਼

ਬੀ.ਸੀ.ਕੰਜ਼ਰਵੇਟਿਵ ਵਲੋਂ ਅੱਜ ਡੇਵਿਡ ਈਬੀ ਦੇ ਹਲਕੇ ਵੈਨਕੂਵਰ-ਪੁਆਇੰਟ ਗ੍ਰੇਅ ਵਿਚ ਦਾਅ ਲਗਾਇਆ ਜਾ ਰਿਹਾ ਹੈ। ਹਾਲਾਂਕਿ, ਲੋਰਨ ਡੋਰਕਸਨ ਦੀ ਅੱਜ ਕੋਈ ਮੀਡੀਆ ਜਾਣਕਾਰੀ ਉਪਲੱਬਧ ਨਹੀਂ ਹੈ ਪਰ ਰਿਪੋਰਟਸ ਮੁਤਾਬਕ ਉਹ ਈਬੀ ਦੇ ਚੋਣ ਹਲਕੇ ਸਮੇਤ ਵੈਨਕੂਵਰ-ਕੁਇਲਚੇਨਾ ਅਤੇ ਵੈਨਕੂਵਰ-ਲੈਂਗਾਰਾ ਵਿਚ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ।
rahul-gandhi-likely-to-visit-punjab-ahead-of-assembly-elections
Punjabi

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀ ਸੰਭਾਵਨਾ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਛੇਤੀ ਹੀ ਪੰਜਾਬ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਦੇ ਇਸ ਪ੍ਰਸਤਾਵਿਤ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਰੂਪਰੇਖਾ ਉਲੀਕਣ ਲਈ ਕਾਂਗਰਸ ਪਾਰਟੀ ਦੇ ਆਲ ਇੰਡੀਆ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ 26 ਅਕਤੂਬਰ ਨੂੰ ਚੰਡੀਗੜ੍ਹ ਪਹੁੰਚਣਗੇ। ਆਪਣੇ ਇਸ ਇੱਕ ਦਿਨਾਂ ਅਹਿਮ ਦੌਰੇ ਦੌਰਾਨ ਕੇ.ਸੀ. ਵੇਣੂਗੋਪਾਲ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨਾਲ ਉੱਚ-ਪੱਧਰੀ ਮੀਟਿੰਗਾਂ ਕਰਨਗੇ।
fire-causes-heavy-damage-to-two-storey-home-in-surreys-bridgeview-area
Punjabi

ਸਰੀ ਦੇ ਬ੍ਰਿਜਵਿਊ ਇਲਾਕੇ ’ਚ ਦੋ-ਮੰਜ਼ਿਲਾ ਘਰ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ

ਸਰੀ ਦੇ ਬ੍ਰਿਜਵਿਊ ਇਲਾਕੇ ਵਿਚ ਵੀਰਵਾਰ ਰਾਤ ਇੱਕ ਦੋ-ਮੰਜ਼ਿਲਾ ਘਰ ਵਿਚ ਅੱਗ ਲੱਗ ਗਈ। ਫਾਇਰ ਫਾਇਟਰ ਡਿਪਮਾਰਟਮੈਂਟ ਮੁਤਾਬਕ, ਉਨ੍ਹਾਂ ਨੂੰ ਰਾਤ ਲਗਭਗ 11:00 ਵਜੇ ਓਲਡ ਯੈਲੋ ਰੋਡ ਨੇੜੇ Olsen Road ਦੇ 10900-ਬਲਾਕ ਵਿਚ ਸਥਿਤ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link