12.07C Vancouver
ADS

Aug 13, 2025 8:01 PM - The Canadian Press

ਪੀ.ਐਮ. ਕਾਰਨੀ ਨੇ ਟਰੰਪ ਅਤੇ ਪੁਤਿਨ ਵਿਚਕਾਰ ਹੋਣ ਵਾਲੀ ਵਾਰਤਾ ਤੋਂ ਪਹਿਲਾਂ ਵਿਸ਼ਵ ਲੀਡਰਾਂ ਨਾਲ ਕੀਤੀ ਮੀਟਿੰਗ

Share On
carney-world-leaders-meet-ahead-of-trump-putin-summit-on-ukraine-war
U.S. President Donald Trump and Russian President Vladimir Putin are set to meet in Alaska on Friday to talk about ending the war.(Photo - The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਸ਼ੁੱਕਰਵਾਰ ਨੂੰ ਅਲਾਸਕਾ ਵਿਚ ਰਾਸ਼ਟਰਪਤੀ ਟਰੰਪ ਅਤੇ ਪੁਤਿਨ ਵਿਚਕਾਰ ਹੋਣ ਵਾਲੀ ਵਾਰਤਾ ਤੋਂ ਪਹਿਲਾਂ ਅੱਜ "Coalition of the Willing" ਦੇ ਨੇਤਾਵਾਂ ਨਾਲ ਵਰਚੁਅਲ ਮੀਟਿੰਗ ਵਿਚ ਸ਼ਾਮਲ ਹੋਏ। ਅੱਜ ਦੀ ਮੀਟਿੰਗ ਦੀ ਪ੍ਰਧਾਨਗੀ ਯੂ.ਕੇ., ਫਰਾਂਸ ਅਤੇ ਜਰਮਨੀ ਦੇ ਨੇਤਾਵਾਂ ਨੇ ਕੀਤੀ ਅਤੇ ਇਸ ਵਿਚ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਅਤੇ ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਵੀ ਸ਼ਾਮਲ ਸਨ।

ਪ੍ਰਧਾਨ ਮੰਤਰੀ ਕਾਰਨੀ ਨੇ ਕਿਹਾ ਕਿ ਅਸੀਂ ਸਾਂਝੇ ਸਿਧਾਂਤਾਂ 'ਤੇ ਇੱਕਜੁੱਟ ਹਾਂ ਕਿ ਯੂਕਰੇਨ ਦੇ ਭਵਿੱਖ ਬਾਰੇ ਫੈਸਲੇ ਯੂਕਰੇਨੀਅਨ ਵਲੋਂ ਹੀ ਲਏ ਜਾਣੇ ਚਾਹੀਦੇ ਹਨ, ਪੀ. ਐੱਮ. ਨੇ ਕਿਹਾ ਕਿ ਅੰਤਰਰਾਸ਼ਟਰੀ ਸਰਹੱਦਾਂ ਨੂੰ ਤਾਕਤ ਨਾਲ ਨਹੀਂ ਬਦਲਿਆ ਜਾ ਸਕਦਾ ਅਤੇ ਰੂਸ 'ਤੇ ਜੰਗ ਖਤਮ ਕਰਨ ਲਈ ਦਬਾਅ ਪਾਉਣ ਲਈ ਆਰਥਿਕ ਦਬਾਅ ਨੂੰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ।

ਉਹਨਾਂ ਇਹ ਵੀ ਕਿਹਾ ਕਿ ਯੂਕਰੇਨ ਵਿਚ ਇੱਕ ਨਿਆਂਪੂਰਨ ਅਤੇ ਸਥਾਈ ਸ਼ਾਂਤੀ ਪ੍ਰਾਪਤ ਕਰਨ ਦੀ ਦਿਸ਼ਾ ਵਿਚ ਅਮਰੀਕਾ ਦੀ ਅਗਵਾਈ ਦਾ ਅਸੀਂ ਸਵਾਗਤ ਕਰਦੇ ਹਾਂ। ਗੌਰਤਲਬ ਹੈ ਕਿ ਜ਼ੇਲੇਂਸਕੀ ਨੂੰ ਅਲਾਸਕਾ ਬੈਠਕ ਲਈ ਸੱਦਾ ਨਹੀਂ ਦਿੱਤਾ ਗਿਆ ਹੈ ਪਰ ਟਰੰਪ ਨੇ ਕਿਹਾ ਕਿ ਉਹ ਇਸ ਦੇ ਜਲਦ ਬਾਅਦ ਯੂਕਰੇਨ ਅਤੇ ਰੂਸ ਦੇ ਨੇਤਾਵਾਂ ਨੂੰ ਮਿਲਣਗੇ।

Latest news

b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
canada-deports-111-foreign-nationals-linked-to-extortion-and-organized-crime
Punjabi

ਕੈਨੇਡਾ ਵਿੱਚ ਐਕਸਟੋਸ਼ਨ ਤੇ ਸੰਗਠਿਤ ਅਪਰਾਧ ਨਾਲ ਜੁੜੇ 111 ਵਿਦੇਸ਼ੀ ਨਾਗਰਿਕ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਐਕਸਟੋਸ਼ਨ ਅਤੇ ਸੰਗਠਿਤ ਅਪਰਾਧ ਨੈੱਟਵਰਕ ਨਾਲ ਜੁੜੇ 100 ਤੋਂ ਵੱਧ ਮੁਲਜ਼ਮਾਂ ਨੂੰ ਦੇਸ਼ ਤੋਂ ਡਿਪੋਰਟ ਕਰਨ ਦਾ ਐਲਾਨ ਕੀਤਾ ਹੈ। ਏਜੰਸੀ ਵੱਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ, ਇਸ ਕਾਰਵਾਈ ਦੌਰਾਨ 3 ਸਤੰਬਰ ਤੱਕ ਕੈਨੇਡਾ ਦੇ ਵੱਖ-ਵੱਖ ਖੇਤਰਾਂ ਵਿਚ 188 ਰੀਮੂਵਲ ਔਰਡਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 111 ਵਿਦੇਸ਼ੀ ਨਾਗਰਿਕਾਂ ਨੂੰ ਸਫ਼ਲਤਾਪੂਰਵਕ ਬਾਹਰ ਕੱਢ ਦਿੱਤਾ ਗਿਆ ਹੈ।
surrey-municipal-election-nominations-close-with-seven-mayoral-candidates
Punjabi

ਸਰੀ ਨਗਰ ਪਾਲਿਕਾ ਚੋਣਾਂ: ਮੇਅਰ ਅਹੁਦੇ ਲਈ ਸੱਤ ਉਮੀਦਵਾਰ ਮੈਦਾਨ ਵਿੱਚ

ਸਰੀ ਵਿਚ ਹੋਣ ਜਾ ਰਹੀਆਂ ਨਗਰ ਪਾਲਿਕਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਖ਼ਤਮ ਹੋ ਗਈ ਹੈ ਅਤੇ ਇੱਕ ਮੇਅਰ ਤੇ 8 ਕੌਂਸਲਰ ਅਤੇ 6 ਸਕੂਲ ਟਰੱਸਟੀ ਸਮੇਤ 15 ਸੀਟਾਂ ਲਈ ਤਕਰੀਬਨ 100 ਉਮੀਦਵਾਰ ਮੈਦਾਨ ਵਿਚ ਹਨ। ਮੇਅਰ ਅਹੁਦੇ ਲਈ ਇਸ ਵਾਰ ਸੱਤ ਉਮੀਦਵਾਰ ਆਹਮੋ-ਸਾਹਮਣੇ ਹਨ, ਜਿਨ੍ਹਾਂ ਵਿਚ ਲਿੰਡਾ ਐਨਿਸ, ਬ੍ਰੈਂਡਾ ਲੌਕ, ਡੱਗ ਮੈਕਕੈਲਮ, ਹੋਂਵੀਰ ਸਿੰਘ ਰੰਧਾਵਾ, ਮਾਈਕ ਸਟਾਰਚਕ, ਟ੍ਰੌਏ ਵੈਨ-ਵਲੀਟ ਅਤੇ ਈਗਲ ਐਮਨਜ਼ ਸ਼ਾਮਲ ਹਨ। ਇਸ ਤੋਂ ਇਲਾਵਾ ਸਿਟੀ ਕੌਂਸਲ ਦੀਆਂ ਅੱਠ ਸੀਟਾਂ ਲਈ 65 ਅਤੇ ਸਕੂਲ ਬੋਰਡ ਦੀਆਂ ਛੇ ਸੀਟਾਂ ਲਈ 23 ਉਮੀਦਵਾਰ ਚੋਣ ਲੜ ਰਹੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link