14.23C Vancouver
ADS

Aug 13, 2024 6:00 PM - Connect Newsroom

ਸੀ.ਏ.ਐੱਸ. ਨੇ ਇਕ ਵਾਰ ਫਿਰ ਟਾਲਿਆ ਵਿਨੇਸ਼ ਦੇ ਸਿਲਵਰ ਮੈਡਲ ’ਤੇ ਫ਼ੈਸਲਾ

Share On
cas-once-again-postponed-the-decision-on-vineshs-silver-medal
Vinesh Phogat won 3 bouts and reached the finals of the 50 kg weight category in the wrestling Olympics, but was disqualified before the final match for being overweight by just 100 grams.(Photo: Facebook/Vinesh Phogat)

ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਦੇ ਸਿਲਵਰ ਮੈਡਲ ’ਤੇ ਫੈਸਲਾ ਇਕ ਵਾਰ ਫਿਰ ਟਲ ਗਿਆ ਹੈ। ਕੋਰਟ ਆਫ ਆਰਬੀਟਰੇਸ਼ਨ ਕੋਰਟ ਨੇ ਮੰਗਲਵਾਰ ਨਵੀਂ ਤਰੀਕ ਤੈਅ ਕੀਤੀ ਹੈ। ਹੁਣ ਇਸ ਸੰਬੰਧੀ ਫੈਸਲਾ 16 ਅਗਸਤ ਨੂੰ ਸੁਣਾਇਆ ਜਾਵੇਗਾ।

ਭਾਰਤੀ ਓਲੰਪਿਕ ਸੰਘ ਤਰਫੋਂ ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਵਿਨੇਸ਼ ਦਾ ਪੱਖ ਪੇਸ਼ ਕੀਤਾ ਹੈ। ਵਿਨੇਸ਼ ਫੋਗਾਟ 3 ਮੁਕਾਬਲੇ ਜਿੱਤੇ ਕੇ 50 ਕਿਲੋਗ੍ਰਾਮ ਭਾਰ ਵਰਗ ਵਿਚ ਰੇਸਲਿੰਗ ਓਲਿੰਪਕ ਦੇ ਫਾਈਨਲ ਵਿਚ ਪਹੁੰਚੀ ਸੀ ਪਰ ਫਾਈਨਲ ਮੈਚ ਤੋਂ ਪਹਿਲਾਂ ਉਸ ਨੂੰ ਮਹਿਜ 100 ਗ੍ਰਾਮ ਜ਼ਿਆਦਾ ਵਜ਼ਨ ਹੋਣ ਕਾਰਨ ਅਯੋਗ ਕਰਾਰ ਦਿੱਤਾ ਗਿਆ ਸੀ।

ਵਿਨੇਸ਼ ਨੇ ਇਸ ਫੈਸਲੇ ਨੂੰ ਕੋਰਟ ਆਫ ਆਰਬੀਟਰੇਸ਼ਨ ਸਪਾਰਟ ਵਿਚ ਚੁਣੌਤੀ ਦਿੰਦਿਆਂ ਕਿਊਬਾ ਦੀ ਪਹਿਲਵਾਨ ਵਾਈ ਗੂਜ਼ਮੈਨ ਲੋਪੇਜ਼ ਨਾਲ ਸਾਂਝੇ ਤੌਰ ’ਤੇ ਚਾਂਦੀ ਦਾ ਤਮਗਾ ਦਿੱਤੇ ਜਾਣ ਦੀ ਅਪੀਲ ਕੀਤੀ ਹੈ। ਵਿਨੇਸ਼ ਫੋਗਾਟ ਨੇ ਸੈਮੀਫਾਈਨਲ ਵਿਚ ਕਿਊਬਾ ਦੀ ਇਸ ਪਹਿਲਵਾਨ ਨੂੰ 5-0 ਨਾਲ ਹਰਾਇਆ ਸੀ, ਜਿਸ ਨੂੰ ਵਿਨੇਸ਼ ਦੀ ਥਾਂ ਫਾਈਨਲ ਵਿਚ ਖੇਡਣ ਦਾ ਮੌਕਾ ਦਿੱਤਾ ਗਿਆ ਸੀ।

Latest news

18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
42-year-old-man-charged-in-immigration-fraud-case-arrest-warrant-issued
Punjabi

42-Year-Old Man Charged in Immigration Fraud Case, Arrest Warrant Issued

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਇੱਕ 42 ਸਾਲਾ ਵਿਅਕਤੀ ਖਿਲਾਫ ਗੈਰ-ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਕੈਨੇਡਾ ਵਿਚ ਦਾਖਲ ਕਰਵਾਉਣ ਅਤੇ ਇਮੀਗ੍ਰੇਸ਼ਨ ਫਰੌਡ ਦੇ ਪੰਜ ਚਾਰਜ ਲਗਾਏ ਹਨ ਅਤੇ ਉਸ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤੇ ਗਏ ਹਨ। ਮੁਲਜ਼ਮ ਦੀ ਪਛਾਣ 42 ਸਾਲਾ ਅਬੁਲ ਕਾਸਿਮ ਵਜੋਂ ਹੋਈ, ਜੋ ਪਹਿਲਾਂ ਮਾਂਟਰੀਅਲ ਵਿਚ ਰਹਿ ਰਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link