19.03C Vancouver
ADS

May 5, 2020 2:07 AM -

ਸਿੱਧੂ ਮੂਸੇਵਾਲਾ ਤੇ 5 ਪੁਲਿਸ ਕਰਮਚਾਰੀਆਂ 'ਤੇ ਮਾਮਲਾ ਦਰਜ, ਸੰਗਰੂਰ ਦਾ ਡੀ.ਐਸ.ਪੀ. ਹੈਡਕੁਆਟਰਸ ਸਸਪੈਂਡ

Share On
case-filed-against-punjabi-pop-singer-sidhu-moose-wala-five-cops
A criminal case has been filed against Punjabi pop singer Sidhu Moose Wala and five police personnel, after a video showing him shooting at a firing range went viral on social media. Photo-ANI

ਨਾਮੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਬੰਦੂਕ ਚਲਾਉਣਾ ਸਿਖਾਉਣਾ ਕੁਝ ਪੁਲਿਸਵਾਲਿਆਂ ਲਈ ਮਹਿੰਗਾ ਸਾਬਿਤ ਹੋਇਆ।

ਸਿੱਧੂ ਮੂਸੇਵਾਲਾ ਅਤੇ 5 ਪੁਲਿਸ ਕਰਮਚਾਰੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਸੋਸ਼ਲ ਮੀਡੀਆ 'ਤੇ ਸਿੱਧੂ ਮੂਸੇਵਾਲਾ ਦੀ ਇੱਕ ਫਾਇਰਿੰਗ ਰੇਂਜ 'ਤੇ ਸ਼ੂਟਿੰਗ ਕਰਦੇ ਹੋਏ ਦੀ ਵੀਡੀਓ ਵਾਇਰਲ ਹੋ ਗਈ।

ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਮਾਮਲੇ 'ਚ ਸੰਗਰੂਰ ਦੇ ਡੀ.ਐਸ.ਪੀ. ਹੈਡਕੁਆਟਰਸ ਦਲਜੀਤ ਸਿੰਘ ਵਿਰਕ ਨੂੰ ਸਸਪੈਂਡ ਕਰਨ ਦੇ ਹੁਕਮ ਦੇ ਦਿੱਤੇ ਹਨ।

ਸਿੱਧੂ ਮੂਸੇਵਾਲਾ ਨੂੰ ਕਥਿਤ ਤੌਰ 'ਤੇ 5 ਪੁਲਿਸ ਵਾਲੇ ਏ.ਕੇ. 47 ਰਾਈਫਲ ਚਲਾਉਣੀ ਸਿਖਾਉਂਦੇ ਵੇਖੇ ਗਏ ਸਨ।

ਖਬਰਾਂ ਉਜਾਗਰ ਹੋਣ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ।

ਯਾਦ ਰਹੇ ਇਸੇ ਸਾਲ ਸਿੱਧੂ ਮੂਸੇਵਾਲਾ ਅਤੇ ਮਨਕੀਰਤ ਔਲਖ ਖਿਲਾਫ ਕਥਿਤ ਤੌਰ 'ਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲਾ ਗੀਤ ਗਾਉਣ ਕਾਰਨ ਵੀ ਪਰਚਾ ਦਰਜ ਕੀਤਾ ਗਿਆ ਸੀ।


Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link