15.82C Vancouver
ADS

Oct 8, 2021 8:51 PM -

ਵੈਨਕੂਵਰ 'ਚ ਕੈਟੈਲਿਟੀਕ ਕਨਵਰਟਰ ਦੀ ਚੋਰੀ ਦੌਰਾਨ ਔਰਤ 'ਤੇ ਹਮਲਾ

Share On
catalytic-converter-theft-leads-to-assault-on-vancouver-woman
Vancouver police say the number of catalytic converter thefts have more than doubled in the city since last year and not only are the thefts more frequent, they're also more violent. (Photo - Vancouver Police/Twitter)

ਵੈਨਕੂਵਰ ਪੁਲਿਸ ਦਾ ਕਹਿਣਾ ਹੈ ਕਿ ਇਲਾਕੇ 'ਚ ਵਾਪਰ ਰਹੀਆਂ ਕੈਟੈਲਿਟੀਕ ਕਨਵਰਟਰ ਚੋਰੀਆਂ ਬੀਤੇ ਸਾਲ ਦੇ ਮੁਕਾਬਲੇ ਦੁੱਗਣੀਆਂ ਹੋ ਗਈਆਂ ਹਨ।

ਪੁਲਿਸ ਦਾ ਕਹਿਣਾ ਹੈ ਕਿ ਨਾ ਸਿਰਫ ਚੋਰੀਆਂ ਵਧ ਗਈਆਂ ਹਨ ਬਲਕਿ ਇਹ ਹਿੰਸਕ ਵੀ ਹੋ ਗਈਆਂ ਹਨ।

ਕਾਂਸਟੇਬਲ ਤਾਨੀਆ ਵਿਸਿੰਟਨ ਨੇ ਦੱਸਿਆ ਕਿ ਪੁਲਿਸ ਕੋਲ ਇਸ ਸਾਲ ਕੈਟੈਲਿਟੀਕ ਕਨਵਰਟਰ ਚੋਰੀਆਂ ਸੰਬੰਧਤ 425 ਸ਼ਿਕਾਇਤਾਂ ਪਹੁੰਚੀਆਂ ਹਨ।

ਉਨ੍ਹਾਂ ਕਿਹਾ ਕਿ ਇਸ ਪ੍ਰਕਾਰ ਦੀ ਚੋਰੀ ਦੀਆਂ ਬੀਤੇ ਸਾਲ 204 ਸ਼ਿਕਾਇਤਾਂ ਦਰਜ ਹੋਈਆਂ ਸਨ।

ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵਾਰ ਦੀਆਂ ਘਟਨਾਵਾਂ ਦੌਰਾਨ 14 ਲੋਕਾਂ 'ਤੇ ਹਮਲਾ ਵੀ ਹੋਇਆ ਜੋ ਗਿਣਤੀ ਪਿਛਲੇ ਸਾਲ ਮੁਕਾਬਲੇ 8 ਹਮਲਿਆਂ ਦਾ ਵਾਧਾ ਦਰਸ਼ਾਉਂਦੀ ਹੈ।

ਉਨ੍ਹਾਂ ਦੱਸਿਆ ਕਿ ਇਸੇ ਹਫ਼ਤੇ ਇਸ ਪ੍ਰਕਾਰ ਦੀ ਚੋਰੀ ਨੂੰ ਰੋਕਣ ਦੀ ਕੋਸ਼ਿਸ਼ ਕਰਦੀ ਇੱਕ ਔਰਤ 'ਤੇ ਪੈਪਰ ਸਪ੍ਰੇਅ ਨਾਲ ਹਮਲਾ ਕੀਤਾ ਗਿਆ।

ਯਾਦ ਰਹੇ ਕੈਟੈਲਿਟੀਕ ਕਨਵਰਟਰ ਕਿਸੇ ਗੱਡੀ ਦੇ ਔਗਜ਼ੱਸ਼ਟ ਸਿਸਟਮ ਦਾ ਹਿੱਸਾ ਹੁੰਦੇ ਹਨ।

Latest news

kaduna-village-attack-leaves-about-30-dead-including-children
Punjabi

ਨਾਈਜੀਰੀਆ ਦੇ ਕਡੂਨਾ ਸੂਬੇ ਦੇ ਪਿੰਡ 'ਚ ਹਥਿਆਰਬੰਦ ਹਮਲਾ, ਕਰੀਬ 30 ਲੋਕਾਂ ਦੀ ਮੌਤ

ਨਾਈਜੀਰੀਆ ਦੇ ਨੌਰਥ ਵੈਸਟ ਵਿੱਚ ਪੈਂਦੇ ਕਡੂਨਾ ਸੂਬੇ ਦੇ ਇੱਕ ਪਿੰਡ ਵਿੱਚ ਸੋਮਵਾਰ ਤੜਕੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰਕੇ ਲਗਭਗ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਸਥਾਨਕ ਵਸਨੀਕਾਂ ਮੁਤਾਬਕ, ਮਾਰੇ ਗਏ ਲੋਕਾਂ ਵਿੱਚ ਅੱਠ ਬੱਚੇ ਵੀ ਸ਼ਾਮਲ ਹਨ, ਜਦਕਿ ਚਾਰ ਹੋਰ ਜ਼ਖ਼ਮੀ ਹੋਏ ਹਨ। ਪਿੰਡ ਦੇ ਮੁਖੀ ਦੇ ਸਕੱਤਰ Dogon Rana ਨੇ ਦੱਸਿਆ ਕਿ ਹਮਲਾਵਰ ਪਿੰਡ ਵਿੱਚ ਦਾਖ਼ਲ ਹੋਏ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦੇ ਨਾਲ ਕਈ ਘਰਾਂ ਨੂੰ ਅੱਗ ਲਗਾ ਦਿੱਤੀ।
etobicoke-uber-driver-charged-after-alleged-sexual-assaults-in-burlington
Punjabi

ਔਰਤ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿਚ ਪੰਜਾਬੀ ਡਰਾਈਵਰ ਗ੍ਰਿਫਤਾਰ

ਓਨਟਾਰੀਓ ਦੀ ਹਾਲਟਨ ਰੀਜਨਲ ਪੁਲਿਸ ਸਰਵਿਸਸ ਨੇ ਬਰਲਿੰਗਟਨ ਵਿਚ ਇੱਕ ਮਹਿਲਾ ਨਾਲ ਦੋ ਵਾਰ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਹੇਠ Etobicoke ਦੇ ਇੱਕ 25 ਸਾਲਾ ਪੰਜਾਬੀ ਉਬੇਰ ਡਰਾਈਵਰ ਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ 'ਤੇ ਦੋ ਚਾਰਜਿਜ਼ ਲਗਾਏ ਹਨ। ਪੁਲਿਸ ਮੁਤਾਬਕ, ਘਟਨਾ 16 ਜੂਨ ਨੂੰ ਸ਼ਾਮ ਲਗਭਗ 5:15 ਵਜੇ ਵਾਪਰੀ, ਜਦੋਂ ਪੀੜਤ ਮਹਿਲਾ ਬਰਲਿੰਗਟਨ ਜੀ.ਓ. ਸਟੇਸ਼ਨ ਦੇ ਸਾਊਥ ਪਾਰਕਿੰਗ ਲਾਟ ਵਿਚ ਮੌਜੂਦ ਸੀ।
punjab-sanitation-workers-end-strike-after-agreement-with-government
Punjabi

ਪੰਜਾਬ ਸਰਕਾਰ ਨਾਲ ਸਹਿਮਤੀ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਖਤਮ ਕੀਤੀ ਹੜਤਾਲ

ਪੰਜਾਬ ‘ਚ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਨਾਲ ਸਹਿਮਤੀ ਬਣਨ ਤੋਂ ਬਾਅਦ ਅੱਜ ਆਪਣੀ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਕਰਮਚਾਰੀਆਂ ਦੇ ਹੱਕ ਵਿੱਚ ਅਹਿਮ ਫ਼ੈਸਲਾ ਲੈਂਦਿਆਂ ਉਨ੍ਹਾਂ ਦੀ ਮਹੀਨਾਵਾਰ ਤਨਖਾਹ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ।
gunfire-damages-u-s-consulate-building-in-toronto
Punjabi

ਟੋਰੌਂਟੋ ਵਿੱਚ ਅਮਰੀਕੀ ਕੌਂਸਲੇਟ 'ਤੇ ਮੁੜ ਹੋਈ ਗੋਲੀਬਾਰੀ

ਕੈਨੇਡਾ ਵਿਚ ਟੋਰੌਂਟੋ ਦੇ ਯੂਨੀਵਰਸਿਟੀ ਐਵੇਨਿਊ ਅਤੇ ਆਰਮਰੀ ਸਟ੍ਰੀਟ ਵਿਖੇ ਸਥਿਤ ਅਮਰੀਕੀ ਕੌਂਸਲੇਟ ਨੂੰ ਸੋਮਵਾਰ ਗੋਲੀਬਾਰੀ ਨਾਲ ਨਿਸ਼ਾਨਾ ਬਣਾਇਆ ਗਿਆ ਹੈ, ਜਿਸ ਦੀ ਪੁਸ਼ਟੀ ਪੁਲਿਸ ਵਲੋਂ ਕੀਤੀ ਗਈ ਹੈ। ਇਹ ਇਸ ਸਾਲ ਇਸ ਇਮਾਰਤ ਨੂੰ ਟਾਰਗੇਟ ਬਣਾਉਣ ਦੀ ਦੂਜੀ ਘਟਨਾ ਹੈ। ਤਾਜ਼ਾ ਘਟਨਾ ਸਵੇਰ ਕਰੀਬ ਪੌਣੇ ਪੰਜ ਵਜੇ ਵਾਪਰੀ।
man-dies-after-police-involved-shooting-in-abbotsford
Punjabi

ਐਬਟਸਫੋਰਡ ਵਿੱਚ ਪੁਲਿਸ ਵੱਲੋਂ ਚਲਾਈ ਗਈ ਗੋਲੀਬਾਰੀ ਮਗਰੋਂ ਵਿਅਕਤੀ ਦੀ ਮੌਤ

ਐਬਟਸਫੋਰਡ ਵਿਚ ਸੋਮਵਾਰ ਤੜਕੇ ਪੁਲਿਸ ਹੱਥੋਂ ਚੱਲੀ ਗੋਲੀ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ। ਸਾਰਜੈਂਟ ਪਾਲ ਵਾਕਰ ਮੁਤਾਬਕ, ਘਟਨਾ ਟ੍ਰਾਂਸ-ਕੈਨੇਡਾ ਹਾਈਵੇਅ ਨੇੜੇ ਮੈਟਸਕਵੀ ਪਲੇਸ ਸਥਿਤ ਪੈਟਰੋ-ਪਾਸ ਟਰੱਕ ਸਟਾਪ 'ਤੇ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link