11.61C Vancouver
ADS

Jul 27, 2021 8:45 PM -

ਕੈਥਰੀਨ ਮੈਕੇਨਾ ਨੇ ਕਿਹਾ ਕਲਾਈਮੇਟ ਚੇਂਜ ਇੱਕ ਵੱਡੀ ਚੁਣੌਤੀ ਹੈ ਤੇ ਇਹ ਤੇਜ਼ੀ ਨਾਲ ਵਧ ਰਹੀ ਹੈ

Share On
catherine-mckenna-says-there-is-no-question-climate-change-is-real-and-its-accelerating
Federal Infrastructure Minister Catherine McKenna says there is no question climate change is real, and she says it's accelerating. (Photo - Don Iveson/Catherine Mckenna/Twitter)

ਫੈਡਰਲ ਇਨਫਰਾਸਟਰਕਚਰ ਮੰਤਰੀ ਕੈਥਰੀਨ ਮੈਕੇਨਾ ਦਾ ਕਹਿਣਾ ਹੈ ਕਿ ਇਸ 'ਚ ਕੋਈ ਸਵਾਲ ਹੀ ਨਹੀਂ ਹੈ ਕਿ ਕਲਾਈਮੇਟ ਚੇਂਜ ਇੱਕ ਵੱਡੀ ਚੁਣੌਤੀ ਹੈ ਅਤੇ ਇਹ ਤੇਜ਼ੀ ਨਾਲ ਵਧ ਰਹੀ ਹੈ।

ਉਨ੍ਹਾਂ ਐਡਮਿੰਟਨ 'ਚ ਇੱਕ ਈਵੈਂਟ ਦੌਰਾਨ ਇਹ ਟਿੱਪਣੀ ਕੀਤੀ।

ਉਨ੍ਹਾਂ ਇਸ ਮੌਕੇ ਬੀ.ਸੀ. 'ਚ ਲਿਟਨ ਦੇ ਇਲਾਕੇ ਦੀ ਉਦਾਹਰਣ ਦਿੰਦੇ ਹੋਏ ਕਿਹਾ ਕਿ ਕੁਝ ਹੀ ਘੰਟਿਆਂ 'ਚ ਅੱਗ ਕਾਰਨ ਪੂਰਾ ਇਲਾਕਾ ਤਹਿਸ-ਨਹਿਸ ਹੋ ਗਿਆ।

ਉਨ੍ਹਾਂ ਬੀ.ਸੀ. 'ਚ ਹੀਟ ਵੇਵ ਬਾਰੇ ਵੀ ਗੱਲਬਾਤ ਕੀਤੀ ਅਤੇ ਕਿਹਾ ਕਿ ਅਚਾਨਕ ਵਰ੍ਹੀ ਗਰਮੀ ਨੇ ਸੈਂਕੜੇ ਲੋਕਾਂ ਦੀ ਮੌਤ 'ਚ ਭੂਮਿਕਾ ਨਿਭਾਈ।

ਮੈਕੇਨਾ ਨੇ ਕਿਹਾ ਕਿ ਯੂਰੋਪ 'ਚ 3 ਦਿਨਾਂ 'ਚ ਇੰਨਾ ਮੀਂਹ ਪਿਆ ਜਿੰਨਾ ਕਿ ਉੱਥੇ 3 ਮਹੀਨਿਆਂ 'ਚ ਪੈਂਦਾ ਹੈ।

ਉਨ੍ਹਾਂ ਕਿਹਾ ਕਿ ਕੈਨੇਡਾ 'ਚ ਇਲੈਕਟ੍ਰਿਕ ਬੱਸ ਜਿਹੇ ਆਪਸ਼ਨ ਉਪਲਬਧ ਹਨ ਅਤੇ ਇਹਨਾਂ ਦੀ ਵਰਤੋਂ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਕੋਵਿਡ-19 'ਤੇ ਜਿੱਤ ਹਾਸਿਲ ਕਰਨ ਤੋਂ ਬਾਅਦ ਅਗਲੀ ਚੁਣੌਤੀ ਵਾਤਾਵਰਨ ਦਾ ਬਚਾਅ ਹੋਵੇਗੀ।

ਕੈਥਰੀਨ ਮੈਕੇਨਾ ਦਾ ਟਵੀਟ:

Investing in public transit is at the heart of a clean & inclusive recovery. Today our govt. invested almost $400M for the Edmonton Capital Line South Ext. from Century Park - Ellerslie Road reducing commute times & helping residents get around in cleaner & more affordable ways.

Latest news

senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
marco-rubio-meets-uae-leaders-in-abu-dhabi-to-discuss-iran-and-regional-security
Punjabi

ਅਬੂ ਧਾਬੀ ਵਿੱਚ ਮਾਰਕੋ ਰੂਬੀਓ ਅਤੇ ਯੂ.ਏ.ਈ. ਨੇਤਾਵਾਂ ਦੀ ਅਹਿਮ ਮੀਟਿੰਗ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਯੂ.ਏ.ਈ. ਦੇ ਆਪਣੇ ਦੌਰੇ ਦੌਰਾਨ ਅਬੂ ਧਾਬੀ ਵਿੱਚ ਯੂ.ਏ.ਈ. ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਨੇ ਇਰਾਨ ਨਾਲ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਮਝੌਤੇ, ਹੋਰਮੁਜ਼ ਔਫ ਸਟ੍ਰੇਟ ਰਾਹੀਂ ਜਹਾਜ਼ਾਂ ਦੇ ਸੁਰੱਖਿਅਤ ਰਸਤੇ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਬਾਰੇ ਚਰਚਾ ਕੀਤੀ।
missing-person-for-location-ganavi-ksheer-sagar
Punjabi

ਸਰੀ ਵਿੱਚ 12 ਸਾਲਾ ਲੜਕੀ ਲਾਪਤਾ,ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਸਰੀ ਦੀ ਇੱਕ 12 ਸਾਲਾ ਲੜਕੀ ਲਾਪਤਾ ਹੋ ਗਈ ਹੈ। ਪੁਲਿਸ ਵਲੋਂ ਉਸ ਦੀ ਪਛਾਣ ਗਣਵੀ ਕਸ਼ੀਰ ਸਾਗਰ ਦੱਸੀ ਗਈ ਹੈ। ਐਸ.ਪੀ.ਐਸ.ਮੁਤਾਬਕ, ਉਸ ਨੂੰ ਆਖਰੀ ਵਾਰ ਮੰਗਲਵਾਰ ਸਵੇਰ 8:15 ਵਜੇ ਦੇ ਕਰੀਬ ਨੌਰਥ ਸਰੀ ਦੀ 146 ਸਟ੍ਰੀਟ ਦੇ 6200 ਬਲਾਕ ਵਿਚ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ-ਪਤਾ ਨਹੀਂ ਹੈ।
lytton-wildfire-brought-under-control-as-24-fires-remain-active-across-b-c
Punjabi

ਲਿਟਨ ਨੇੜੇ ਜੰਗਲੀ ਅੱਗ ਕਾਬੂ ਹੇਠ, ਬੀ.ਸੀ. ਵਿੱਚ 24 ਵਾਈਲਡਫਾਇਰ ਸਰਗਰਮ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬਲ ਰਹੀ ਜੰਗਲੀ ਅੱਗ ਕੰਟਰੋਲ ਕਰ ਲਈ ਗਈ ਹੈ। ਇਹ ਲੰਘੇ ਸ਼ੁੱਕਰਵਾਰ ਨੂੰ ਲੱਭੀ ਗਈ ਸੀ ਅਤੇ ਇਸ ਦੇ ਸ਼ੁਰੂ ਹੋਣ ਪਿੱਛੇ ਮਨੁੱਖੀ ਕਾਰਨ ਮੰਨਿਆ ਜਾਂਦਾ ਹੈ। ਇਹ ਇੱਕ ਹੀ ਰਾਤ ਵਿਚ ਛੇ ਗੁਣਾ ਵੱਧ ਗਈ ਸੀ ਅਤੇ ਇਸ ਕਾਰਨ ਨਿਕਾਸੀ ਦੇ ਹੁਕਮ ਦਿੱਤੇ ਗਏ ਸਨ ਤੇ ਇਲਾਕੇ ਵਿਚੋਂ ਲੰਘਣ ਵਾਲਾ ਹਾਈਵੇਅ 1 ਵੀ ਬੰਦ ਕਰਨਾ ਪਿਆ ਸੀ।
severe-heatwave-in-france-claims-58-lives-40-drown-while-trying-to-escape-the-heat
Punjabi

ਫਰਾਂਸ 'ਚ ਭਿਆਨਕ ਹੀਟਵੇਵ: 58 ਲੋਕਾਂ ਦੀ ਮੌਤ, 40 ਲੋਕ ਡੁੱਬਣ ਕਾਰਨ ਗੁਆ ਬੈਠੇ ਜਾਨ

ਫਰਾਂਸ ਵਿੱਚ ਗਰਮੀ ਕਾਰਨ 58 ਲੋਕਾਂ ਦੀ ਮੌਤ ਹੋ ਗਈ। ਰਿਪੋਰਟ ਮੁਤਾਬਕ ਲੋਕ ਗਰਮੀ ਤੋਂ ਬਚਣ ਲਈ ਨਦੀਆਂ, ਝੀਲਾਂ ਅਤੇ ਨਹਿਰਾਂ ਵਿੱਚ ਨਹਾਉਣ ਜਾ ਰਹੇ ਹਨ। ਇਸ ਦੇ ਚੱਲਦੇ ਕੁਝ ਦਿਨਾਂ ਵਿੱਚ 40 ਲੋਕਾਂ ਦੀ ਡੱਬ ਕੇ ਮੌਤ ਹੋ ਗਈ,ਜਿਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਸ਼ਾਮਲ ਹਨ। ਇਸ ਦੇ ਨਾਲ ਹੀ 2 ਬੱਚਿਆਂ ਸਮੇਤ 18 ਲੋਕਂ ਦੀ ਗਰਮੀ ਵਿੱਚ ਲੂ ਲੱਗਣ ਨਾਲ ਮੌਤ ਹੋ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link