9.02C Vancouver
ADS

Aug 20, 2022 12:44 AM - Connect News

ਸਰੀ 'ਚ ਐਸਕੌਰਟ ਸੇਵਾਵਾਂ ਹਾਸਿਲ ਕਰਨ ਵਾਲੇ ਲੋਕਾਂ ਨੂੰ ਸਰੀ ਆਰ.ਸੀ.ਐਮ.ਪੀ. ਨੇ ਕੀਤਾ ਸਾਵਧਾਨ

Share On
caution-urged-following-robberies-involving-drugging-surrey-rcmp
Surrey RCMP is cautioning members of the public following several instances involving individuals being drugged and robbed while utilizing escort services throughout the region. (Photo - ANI)

ਸਰੀ ਆਰ.ਸੀ.ਐਮ.ਪੀ. ਨੇ ਇਲਾਕੇ ਦੇ ਲੋਕਾਂ ਨੂੰ ਅਜਿਹੀਆਂ ਘਟਨਾਵਾਂ ਬਾਰੇ ਸਾਵਧਾਨ ਕੀਤਾ ਹੈ, ਜਿੱਥੇ ਡਰੱਗਸ ਦੇ ਕੇ ਡਕੈਤੀ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

ਇਲਾਕੇ 'ਚ ਐਸਕੌਰਟ ਸੇਵਾਵਾਂ ਹਾਸਿਲ ਕਰਦੇ ਲੋਕਾਂ ਨਾਲ ਇਸ ਪ੍ਰਕਾਰ ਦੀਆਂ ਘਟਨਾਵਾਂ ਵਾਪਰੀਆਂ ਦੱਸੀਆਂ ਗਈਆਂ ਹਨ।

ਪੁਲਿਸ ਦਾ ਕਹਿਣਾ ਹੈ ਕਿ ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ ਜਿੱਥੇ ਕਿਸੇ ਐਸਕੌਰਟ ਨਾਲ ਔਨਲਾਈਨ ਢੰਗ ਨਾਲ ਸੰਪਰਕ ਬਣਾਇਆ ਗਿਆ ਸੀ ਅਤੇ ਲੋਅਰ ਮੇਨਲੈਂਡ 'ਚ ਕਿਸੇ ਜਗ੍ਹਾ 'ਤੇ ਮਿਲਣ ਦਾ ਪਲੈਨ ਬਣਾਇਆ ਗਿਆ ਪਰ ਮੌਕੇ 'ਤੇ ਵਿਅਕਤੀ ਨੂੰ ਡਰੱਗਸ ਦੇ ਦਿੱਤੇ ਗਏ ਅਤੇ ਹੋਸ਼ ਆਉਣ ਤਕ ਉਨ੍ਹਾਂ ਦਾ ਕੀਮਤੀ ਸਾਮਾਨ ਚੋਰੀ ਹੋ ਚੁੱਕਿਆ ਸੀ।

ਪੁਲਿਸ ਦਾ ਕਹਿਣਾ ਹੈ ਕਿ ਇਹ ਘਟਨਾਵਾਂ ਚਿੰਤਤ ਕਰਨ ਵਾਲੀਆਂ ਹਨ ਕਿਉਂਕਿ ਇਹ ਲੋਕਾਂ ਦੀ ਸਿਹਤ ਪ੍ਰਤੀ ਖਤਰਾ ਖੜਾ ਕਰਦੀਆਂ ਹਨ।

ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਅਜਿਹੀ ਕਿਸੇ ਘਟਨਾ 'ਚ ਜੇਕਰ ਤੁਹਾਨੂੰ ਡਰੱਗ ਕੀਤਾ ਗਿਆ ਹੈ ਤਾਂ ਤੁਰੰਤ ਮੈਡਿਕਲ ਅਸਿਸਟੈਂਸ ਹਾਸਿਲ ਕੀਤੀ ਜਾਵੇ।

ਲੋਕਾਂ ਨੂੰ ਮੰਗ ਕੀਤੀ ਗਈ ਹੈ ਕਿ ਬੰਦ ਦਰਵਾਜੇ ਪਿੱਛੇ ਕਿਸੇ ਅਣਜਾਣ ਵਿਅਕਤੀ ਨੂੰ ਮਿਲਦੇ ਹੋਏ ਆਪਣੇ ਖਾਣਪੀਣ ਦੀ ਸਮਗਰੀ ਦਾ ਧਿਆਨ ਰੱਖਿਆ ਜਾਵੇ ਕਿ ਉਸ 'ਚ ਮਿਲਾਵਟ ਤਾਂ ਨਹੀਂ ਕੀਤੀ ਹੋਈ, ਅਣਜਾਣ ਵਿਅਕਤੀ ਦੀ ਦਿੱਤੀ ਚੀਜ ਖਾਣ ਤੋਂ ਗੁਰੇਜ ਕੀਤਾ ਜਾਵੇ, ਅਜਿਹੀ ਜਗ੍ਹਾ 'ਤੇ ਡਰੱਗਸ ਜਾਂ ਸ਼ਰਾਬ ਦੇ ਸੇਵਨ ਤੋਂ ਬਚਾਅ ਕੀਤਾ ਜਾਵੇ ਅਤੇ ਆਪਣੇ ਕਿਸੇ ਅਜਿਹੇ ਟਿਕਾਣੇ 'ਤੇ ਜਾਣ ਤੋਂ ਪਹਿਲਾਂ ਜਗ੍ਹਾ ਬਾਰੇ ਕਿਸੇ ਭਰੋਸੇਯੋਗ ਵਿਅਕਤੀ ਨੂੰ ਦੱਸਿਆ ਜਾਵੇ।

ਪੁਲਿਸ ਦਾ ਮੰਨਣਾ ਹੈ ਕਿ ਅਜਿਹੀਆਂ ਘਟਨਾਵਾਂ ਦੇ ਕਈ ਹੋਰ ਪੀੜਤ ਹੋ ਸਕਦੇ ਹਨ ਜੋ ਅਜੇ ਸਾਹਮਣੇ ਨਹੀਂ ਆਏ ਹਨ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link