11.6C Vancouver
ADS

May 13, 2026 12:42 PM - Connect Newsroom - Ramandeep Kaur with files from The Canadian Press

ਕੈਨੇਡਾ ਭਰ 'ਚ ਐਕਸਟੋਸ਼ਨ ਨੈੱਟਵਰਕਾਂ ਖ਼ਿਲਾਫ਼ ਸੀ.ਬੀ.ਐਸ.ਏ. ਦੀ ਵੱਡੀ ਕਾਰਵਾਈ, ਦਰਜਨਾਂ ਡਿਪੋਰਟੇਸ਼ਨ

Share On
cbsa-launches-hundreds-of-immigration-investigations-linked-to-extortion-networks-across-canada
CBSA officials and law enforcement representatives participate in a public safety discussion on extortion investigations in British Columbia. (Photo: The Canadian Press)

ਕੈਨੇਡਾ ਬਾਰਡਰ ਸਰਵਿਸ ਏਜੰਸੀ ਵਲੋਂ ਐਕਸਟੋਸ਼ਨ ਨੈੱਟਵਰਕ ਖਿਲਾਫ ਜਾਂਚ ਵਿਚ ਵੱਡੀ ਗਿਣਤੀ ਵਿਚ ਡੀਪੋਟੇਸ਼ਨ ਦੀ ਕਾਰਵਾਈ ਕੀਤੀ ਜਾ ਰਹੀ ਹੈ, ਜਾਣਕਾਰੀ ਅਨੁਸਾਰ, ਇਨ੍ਹਾਂ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਚੱਲ ਰਹੀ ਜਾਂਚ ਤਹਿਤ 7 ਮਈ ਤੱਕ ਦੇਸ਼ ਭਰ ਵਿਚ ਜਬਰੀ ਵਸੂਲੀ ਵਿਚ ਸ਼ਾਮਲ ਜਾਂ ਇਸ ਨਾਲ ਜੁੜੇ ਹੋਣ ਦੇ ਸ਼ੱਕ ਵਿਚ ਵਿਦੇਸ਼ੀ ਨਾਗਰਿਕਾਂ ਵਿਰੁੱਧ 446 ਇਮੀਗ੍ਰੇਸ਼ਨ ਜਾਂਚ ਸ਼ੁਰੂ ਕੀਤੀਆਂ ਗਈਆਂ ਹਨ।

ਇਸ ਜਾਂਚ ਦੇ ਸਿੱਟੇ ਵਜੋਂ ਸੀ.ਬੀ.ਐਸ.ਏ. ਨੇ 118 ਸ਼ੱਕੀਆਂ ਨੂੰ ਰੀਮੂਵਲ ਆਰਡਰ ਜਾਰੀ ਕੀਤੇ ਹਨ ਅਤੇ ਹੁਣ ਤੱਕ ਅਜਿਹੇ ਗੈਰ-ਕਾਨੂੰਨੀ ਨੈੱਟਵਰਕਾਂ ਨਾਲ ਜੁੜੇ 55 ਵਿਅਕਤੀਆਂ ਨੂੰ ਕੈਨੇਡਾ ਤੋਂ ਕੱਢ ਦਿੱਤਾ ਗਿਆ ਹੈ। ਉਥੇ ਹੀ, ਐਕਸਟੋਸ਼ਨ ਨਾਲ ਸਭ ਤੋਂ ਪ੍ਰਭਾਵਿਤ ਬ੍ਰਿਟਿਸ਼ ਕੋਲੰਬੀਆ ਦੀ ਗੱਲ ਕਰੀਏ ਤਾਂ ਸੀ.ਬੀ.ਐਸ.ਏ. ਦੀ ਰੀਜਨਲ ਡਾਇਰੈਕਟਰ ਨੀਨਾ ਪਟੇਲ ਮੁਤਾਬਕ, ਪ੍ਰਸ਼ਾਂਤ ਖੇਤਰ ਵਿਚ ਹੁਣ ਤੱਕ 132 ਜਾਂਚਾਂ ਮੁਕੰਮਲ ਕੀਤੀਆਂ ਗਈਆਂ ਹਨ ਅਤੇ ਏਜੰਸੀ ਨੇ 52 ਰੀਮੂਵਲ ਆਰਡਰ ਜਾਰੀ ਕੀਤੇ ਹਨ, ਜਿਸ ਦੇ ਚੱਲਦੇ 33 ਲੋਕਾਂ ਨੂੰ ਡਿਪੋਰਟ ਕੀਤਾ ਜਾ ਚੁੱਕਾ ਹੈ।

ਗੌਰਤਲਬ ਹੈ ਕਿ ਇਹ ਸਾਰੀ ਅਪਡੇਟ ਬੀਤੀ ਸ਼ਾਮ ਬੀ. ਸੀ. ਦੀ ਪਬਲਿਕ ਸੇਫਟੀ ਮਿਨਿਸਟਰ ਨੀਨਾ ਕਰੀਗਰ ਦੀ ਅਗਵਾਈ ਵਿਚ ਹੋਈ ਗੋਲਮੇਜ਼ ਚਰਚਾ ਵਿਚ ਸਾਹਮਣੇ ਆਈ ਹੈ, ਜਿਸ ਵਿਚ CBSA ਅਤੇ ਲੋਕਲ ਪੁਲਿਸ ਤੇ ਐਕਸਟੋਸ਼ਨ ਖਿਲਾਫ ਜਾਂਚ ਟੀਮਾਂ ਸ਼ਾਮਲ ਸਨ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link