12.9C Vancouver
ADS

Jul 7, 2026 4:20 PM - Connect Newsroom - Ramandeep Kaur with files from The Canadian Press

ਅੰਤਰਰਾਸ਼ਟਰੀ ਵਿਦਿਆਰਥੀਆਂ ਨਾਲ ਧੋਖਾਧੜੀ, 2 ਇਮੀਗ੍ਰੇਸ਼ਨ ਏਜੰਟਾਂ ਖ਼ਿਲਾਫ਼ ਲੱਗੇ ਅਪਰਾਧਿਕ ਦੋਸ਼

Share On
cbsa-lays-12-charges-against-two-alleged-immigration-agents-in-126-000-international-student-tuition-fraud-case
The Canada Border Services Agency has laid 12 criminal charges against two alleged immigration agents in connection with an alleged $126,000 tuition fraud targeting international students. (Photo: The Canadian Press)

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨਾਲ ਟਿਊਸ਼ਨ ਫੀਸ ਦੇ ਨਾਂ 'ਤੇ ਲਗਭਗ $126,000 ਦਾ ਧੋਖਾਧੜੀ ਕਰਨ ਦੇ ਮਾਮਲੇ ਵਿਚ ਦੋ ਕਥਿਤ ਇਮੀਗ੍ਰੇਸ਼ਨ ਏਜੰਟਸ ਖ਼ਿਲਾਫ਼ 12 ਅਪਰਾਧਿਕ ਦੋਸ਼ ਦਰਜ ਕੀਤੇ ਹਨ। ਮੁਲਜ਼ਮਾਂ ਦੀ ਪਛਾਣ Hardik Dave ਅਤੇ Jainishkumar Patel ਵਜੋਂ ਸਾਹਮਣੇ ਆਈ ਹੈ।

ਸੀ.ਬੀ.ਐਸ.ਏ. ਮੁਤਾਬਕ, ਇਸ ਕਾਰਵਾਈ ਦੀ ਸ਼ੁਰੂਆਤ ਫਰਵਰੀ 2025 ਵਿਚ ਲੈਂਬਟਨ ਕਾਲਜ ਤੋਂ ਮਿਲੀ ਇੱਕ ਗੁਪਤ ਸੂਚਨਾ ਤੋਂ ਬਾਅਦ ਹੋਈ, ਜਿਸ ਵਿਚ ਦੋਸ਼ੀਆਂ ਵੱਲੋਂ ਵਿਦਿਆਰਥੀਆਂ ਤੋਂ ਫੀਸਾਂ ਦੇ ਪੈਸੇ ਇਕੱਠੇ ਕਰਕੇ ਫਰਜ਼ੀ ਦਸਤਾਵੇਜ਼ ਦਿੱਤੇ ਗਏ ਪਰ ਉਨ੍ਹਾਂ ਦਾ ਦਾਖਲਾ ਉਹਨਾਂਪੋਸਟ-ਸੈਕੰਡਰੀ ਪ੍ਰੋਗਰਾਮ ਵਿਚ ਨਹੀਂ ਕਰਵਾਇਆ ਗਿਆ, ਜਿਸ ਦਾ ਉਹਨਾਂ ਨੂੰ ਵਾਅਦਾ ਕੀਤਾ ਗਿਆ ਸੀ। ਜਾਂਚ ਦੌਰਾਨ ਡਿਜੀਟਲ ਸਬੂਤ ਜ਼ਬਤ ਕਰਨ ਤੋਂ ਬਾਅਦ 2 ਜੂਨ 2026 ਨੂੰ ਦੋਵਾਂ ਮੁਲਜ਼ਮਾਂ 'ਤੇ ਧੋਖਾਧੜੀ ਅਤੇ ਜਾਅਲੀ ਦਸਤਾਵੇਜ਼ ਤਿਆਰ ਕਰਨ ਸਮੇਤ ਕਈ ਗੰਭੀਰ ਧਾਰਾਵਾਂ ਲਗਾਈਆਂ ਗਈਆਂ ਹਨ।

ਮੁਲਜ਼ਮਾਂ ਵਿਚੋਂ ਓਨਟਾਰੀਓ ਦੇ ਕੈਂਬਰਿਜ ਦਾ ਰਹਿਣ ਵਾਲਾ Hardik Dave 10 ਜੁਲਾਈ ਨੂੰ ਸੂਬੇ ਦੇ ਲੰਡਨ ਦੀ ਓਨਟਾਰੀਓ ਕੋਰਟ ਔਫ ਜਸਟਿਸ ਵਿਚ ਪੇਸ਼ ਹੋਵੇਗਾ, ਜਦੋਂ ਕਿ 35 ਸਾਲਾ ਜੈਨੀਸ਼ ਕੁਮਾਰ ਪਟੇਲ ਕੈਨੇਡਾ ਤੋਂ ਫਰਾਰ ਹੋ ਚੁੱਕਾ ਹੈ ਅਤੇ ਉਸ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link