14.96C Vancouver
ADS

Dec 5, 2025 5:00 PM - Connect Newsroom - Jasmine Singh with files from The Canadian Press

ਕੈਨੇਡਾ ਨੇ ਪਿਛਲੇ 12 ਮਹੀਨਿਆਂ ਵਿਚ 22,000 ਤੋਂ ਵੱਧ ਲੋਕਾਂ ਨੂੰ ਦਿੱਤਾ ਦੇਸ਼ ਨਿਕਾਲਾ

Share On
cbsa-reports-backlog-of-long-standing-removal-warrants-as-removals-reach-record-levels
CBSA officers stand near primary inspection booths at a Canadian border crossing. (Photo: The Canadian Press)

ਕੈਨੇਡਾ ਨੇ ਪਿਛਲੇ 12 ਮਹੀਨਿਆਂ ਵਿਚ 22,000 ਤੋਂ ਵੱਧ ਲੋਕਾਂ ਨੂੰ ਦੇਸ਼ ਨਿਕਾਲਾ ਦਿੱਤਾ ਹੈ, ਜੋ ਕਿ ਇੱਕ ਰਿਕਾਰਡ ਗਿਣਤੀ ਹੈ। ਸੀ.ਬੀ.ਐਸ.ਏ.ਦੇ ਉਪ-ਰਾਸ਼ਟਰਪਤੀ ਐਰੋਨ ਮੈਕਰੋਰੀ ਮੁਤਾਬਕ, ਏਜੰਸੀ ਹਰ ਹਫ਼ਤੇ ਲਗਭਗ 400 ਲੋਕਾਂ ਨੂੰ ਡਿਪੋਰਟ ਕਰ ਰਹੀ ਹੈ।

ਹਾਲਾਂਕਿ, ਰੀਮੂਵਲ ਦੀ ਗਿਣਤੀ ਆਲ-ਟਾਈਮ ਹਾਈ 'ਤੇ ਪਹੁੰਚਣ ਦੇ ਬਾਵਜੂਦ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਕੋਲ ਇਸ ਸਮੇਂ 33,000 ਦੇ ਕਰੀਬ ਲੋਕ ਦੇਸ਼ ਨਿਕਾਲੇ ਦੇ ਵਾਰੰਟ ਨਾਲ ਪੈਂਡਿੰਗ ਲਿਸਟ ਵਿਚ ਹਨ। ਇਨ੍ਹਾਂ ਵਿਚੋਂ 10,000 ਤੋਂ ਵੱਧ ਵਾਰੰਟ ਇੱਕ ਸਾਲ ਤੋਂ ਵੀ ਪੁਰਾਣੇ ਹਨ।

ਮੈਕਰੋਰੀ ਨੇ ਕਿਹਾ ਕਿ ਜ਼ਿਆਦਾਤਰ ਲੋਕ ਹਟਾਉਣ ਦੇ ਹੁਕਮ ਦੀ ਪਾਲਣਾ ਕਰਦੇ ਖ਼ੁਦ ਹੀ ਦੇਸ਼ ਛੱਡ ਦਿੰਦੇ ਹਨ ਪਰ ਜਿਹੜੇ ਅਜਿਹਾ ਨਹੀਂ ਕਰਦੇ, ਉਨ੍ਹਾਂ ਲਈ ਸੀ.ਬੀ.ਐਸ.ਏ. ਵਾਰੰਟ ਜਾਰੀ ਕਰਦੀ ਹੈ। ਏਜੰਸੀ ਸਭ ਤੋਂ ਪਹਿਲਾਂ ਉਨ੍ਹਾਂ ਲੋਕਾਂ 'ਤੇ ਕਾਰਵਾਈ ਕਰਦੀ ਹੈ ਜੋ ਰਾਸ਼ਟਰੀ ਸੁਰੱਖਿਆ, ਸੰਗਠਿਤ ਅਪਰਾਧ ਜਾਂ ਹੋਰ ਗੰਭੀਰ ਮਾਮਲਿਆਂ ਵਿਚ ਸ਼ਾਮਲ ਹੁੰਦੇ ਹਨ, ਫਿਰ ਰਫਿਊਜੀ ਦਾ ਦਾਅਵਾ ਰੱਦ ਹੋਣ ਵਾਲਿਆਂ ਅਤੇ ਹੋਰ ਇਮੀਗ੍ਰੇਸ਼ਨ ਉਲੰਘਣਾ ਕਰਨ ਵਾਲਿਆਂ ਨੂੰ ਵਾਪਸ ਉਨ੍ਹਾਂ ਦੇ ਦੇਸ਼ ਭੇਜਿਆ ਜਾਂਦਾ ਹੈ।

ਸੀ.ਬੀ.ਐਸ.ਏ. ਤੋਂ ਇਹ ਤਾਜ਼ਾ ਜਾਣਕਾਰੀ ਕੰਜ਼ਰਵੇਟਿਵ ਦੀ ਇਮੀਗ੍ਰੇਸ਼ਨ ਆਲੋਚਕ ਮਿਸ਼ੇਲ ਰੇਂਪਲ-ਗਾਰਨਰ ਵਲੋਂ ਸਬਮਿਟ ਕੀਤੇ ਗਏ ਇੱਕ ਆਰਡਰ ਪੇਪਰ ਸਵਾਲ ਦੇ ਜਵਾਬ ਵਿਚ ਸਾਹਮਣੇ ਆਈ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link