14.57C Vancouver
ADS

Mar 13, 2026 6:26 PM - Connect Newsroom - Jasmine Singh

ਬੀ. ਸੀ. ਦੇ ਪੈਸੀਫਿਕ ਹਾਈਵੇਅ ਪੋਰਟ 'ਤੇ ਸੀ.ਬੀ.ਐਸ.ਏ. ਵੱਲੋਂ 112 ਕਿੱਲੋਗ੍ਰਾਮ ਅਫੀਮ ਜ਼ਬਤ

Share On
cbsa-seizes-112-kg-of-opium-at-pacific-highway-commercial-border-crossing
Officers then discovered 108 bricks of opium with a combined weight of about 112 kilograms. (Photo: X Canada Border Services Agency)

ਬੀ. ਸੀ. ਦੇ ਪੈਸੀਫਿਕ ਹਾਈਵੇਅ ਪੋਰਟ 'ਤੇ ਕੈਨੇਡਾ ਬਾਰਡਰ ਸਰਵਿਸ ਏਜੰਸੀ ਨੇ ਇੱਕ ਵਪਾਰਕ ਟਰੱਕ ਵਿਚੋਂ 112 ਕਿੱਲੋਗ੍ਰਾਮ ਅਫ਼ੀਮ ਜ਼ਬਤ ਕੀਤੀ ਹੈ। ਸੀ.ਬੀ.ਐਸ.ਏ. ਨੇ ਅੱਜ ਇੱਕ ਬਿਆਨ ਵਿਚ ਕਿਹਾ ਕਿ ਇਹ ਕਾਰਵਾਈ 9 ਜਨਵਰੀ ਨੂੰ ਕੀਤੀ ਗਈ ਸੀ, ਟਰੱਕ ਅਮਰੀਕਾ ਤੋਂ ਕੈਨੇਡਾ ਵਾਪਸ ਆਇਆ ਸੀ।

ਬਾਰਡਰ ਔਫੀਸਰ ਨੇ ਟਰੱਕ ਦੇ ਟ੍ਰੇਲਰ ਵਿਚ ਕੁਝ ਆਸਧਾਰਨ ਚੀਜ਼ਾਂ ਦੇਖੀਆਂ, ਤਲਾਸ਼ੀ ਦੌਰਾਨ ਉਨ੍ਹਾਂ ਨੂੰ ਅਜਿਹੇ ਗੱਤੇ ਦੇ ਡੱਬੇ ਮਿਲੇ ਜੋ ਆਮ ਤੌਰ 'ਤੇ ਸਬਜ਼ੀਆਂ ਜਾਂ ਫਲਾਂ ਦੀ ਪੈਕਿੰਗ ਲਈ ਨਹੀਂ ਵਰਤੇ ਜਾਂਦੇ ਹਨ, ਇਨ੍ਹਾਂ ਦੀ ਆੜ ਵਿਚ ਅਫੀਮ ਦੇ 108 ਪੈਕੇਜ ਲੁਕਾਏ ਹੋਏ ਸਨ। ਡਿਟੈਕਟਰ ਡੌਗ ਦੀ ਮਦਦ ਨਾਲ ਇਹ ਖੇਪ ਫੜੀ ਗਈ ਅਤੇ ਸੀ.ਬੀ.ਐਸ.ਏ. ਨੇ ਟਰੱਕ ਡਰਾਈਵਰ ਅਤੇ ਨਸ਼ੀਲੇ ਪਦਾਰਥਾਂ ਨੂੰ ਅਗਲੀ ਜਾਂਚ ਲਈ ਆਰ.ਸੀ.ਐਮ.ਪੀ. ਦੀ ਫੈਡਰਲ ਪੁਲਿਸਿੰਗ ਯੂਨਿਟ ਦੇ ਹਵਾਲੇ ਕਰ ਦਿੱਤਾ।

ਇਸ ਮਾਮਲੇ ਵਿਚ ਅੱਗੇ ਦੀ ਜਾਂਚ ਜਾਰੀ ਹੈ, ਜਿਸ ਕਾਰਨ ਟਰੱਕ ਡਰਾਈਵਰ ਦੇ ਨਾਮ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਬਾਰਡਰ ਸਰਵਿਸ ਏਜੰਸੀ ਦੇ ਅੰਕੜਿਆਂ ਅਨੁਸਾਰ, ਸਾਲ 2025 ਵਿਚ ਬ੍ਰਿਟਿਸ਼ ਕੋਲੰਬੀਆ ਦੀਆਂ ਸਰਹੱਦਾਂ 'ਤੇ ਕੁੱਲ 11,390 ਨਸ਼ਾ ਤਸਕਰੀ ਦੇ ਮਾਮਲੇ ਫੜੇ ਗਏ ਸਨ, ਜਿਨ੍ਹਾਂ ਵਿਚ 329 ਕਿੱਲੋ ਓਪੀਔਡਜ਼ ਸ਼ਾਮਲ ਸਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link