15.76C Vancouver
ADS

Jun 24, 2025 7:17 PM - Connect Newsroom

ਸੀ.ਬੀ.ਐਸ.ਏ. ਨੇ ਬਲੂ ਵਾਟਰ ਬ੍ਰਿਜ 'ਚ ਵੱਡੀ ਮਾਤਰਾ 'ਚ ਜ਼ਬਤ ਕੀਤੀ ਕੋਕੇਨ, ਬਰੈਂਪਟਨ ਵਾਸੀ 'ਤੇ ਲੱਗੇ ਦੋਸ਼

Share On
cbsa-seizes-187-kg-of-cocaine-at-the-blue-water-bridge
On June 12, 2025, a commercial truck arrived from the United States at the Blue Water Bridge port of entry and was referred for a secondary examination.

ਕੈਨੇਡੀਅਨ ਬਾਰਡਰ ਅਧਿਕਾਰੀ ਨੇ ਇੱਕ 27 ਸਾਲਾ ਪੰਜਾਬੀ ਡਰਾਈਵਰ ਨੂੰ ਬਲੂ ਵਾਟਰ ਬ੍ਰਿਜ 'ਤੇ ਵੱਡੀ ਮਾਤਰਾ ਵਿਚ ਕੋਕੀਨ ਦੀ ਖੇਪ ਨਾਲ ਗ੍ਰਿਫਤਾਰ ਕੀਤਾ ਹੈ। ਨੌਜਵਾਨ ਦੀ ਪਛਾਣ ਬਰੈਂਪਟਨ ਦੇ ਕਰਮਵੀਰ ਸਿੰਘ ਵਜੋਂ ਹੋਈ ਹੈ। ਬਾਰਡਰ ਅਧਿਕਾਰੀ ਨੇ ਕਿਹਾ ਕਿ ਲਗਭਗ 190 ਕਿਲੋਗ੍ਰਾਮ ਕੋਕੀਨ ਜ਼ਬਤ ਕੀਤੀ ਗਈ, ਜਿਸ ਦੀ ਅਨੁਮਾਨਤ ਸਟ੍ਰੀਟ ਵੈਲਿਊ $23.3 ਮਿਲੀਅਨ ਹੈ।

ਇਹ ਡਰੱਗ ਵਪਾਰਕ ਟਰੱਕ ਵਿਚ ਲੁਕਾਈ ਗਈ ਸੀ ਜਿਸ ਦਾ ਡਰਾਈਵਰ ਕਰਮਵੀਰ ਸਿੰਘ ਸੀ। ਇਸ ਦਾ ਪਰਦਾਫਾਸ਼ 12 ਜੂਨ ਨੂੰ ਉਦੋਂ ਹੋਇਆ ਜਦੋਂ ਅਮਰੀਕਾ ਤੋਂ ਆਏ ਟਰੱਕ ਦੀ ਓਨਟਾਰੀਓ ਦੇ ਪੁਆਇੰਟ ਐਡਵਰਡ ਵਿਚ ਐਂਟਰੀ 'ਤੇ ਤਲਾਸ਼ੀ ਲਈ ਗਈ।

ਸੀਬੀਐਸਏ ਅਧਿਕਾਰੀ ਨੇ ਖੋਜੀ ਕੁੱਤੇ ਦੀ ਮਦਦ ਨਾਲ ਟ੍ਰੇਲਰ ਵਿਚ 6 ਬਕਸਿਆਂ ਵਿਚ ਲੁਕਾਈ ਗਈ ਸ਼ੱਕੀ ਕੋਕੀਨ ਬਰਾਮਦ ਕੀਤੀ।

ਬਾਰਡਰ ਅਧਿਕਾਰੀ ਨੇ ਕਿਹਾ ਕਿ 27 ਸਾਲਾ ਡਰਾਈਵਰ ਕਰਮਵੀਰ ਸਿੰਘ ਨੂੰ ਆਰ.ਸੀ.ਐਮ.ਪੀ. ਦੇ ਹਵਾਲੇ ਕੀਤਾ ਜਾ ਚੁੱਕਾ ਹੈ, ਜੋ ਹੁਣ ਕੋਕੀਨ ਕੈਨੇਡਾ ਵਿਚ ਲਿਆਉਣ ਅਤੇ ਇਸ ਦੀ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਆਰ.ਸੀ.ਐਮ.ਪੀ. ਨੇ ਕਿਹਾ ਕਿ ਜਾਂਚ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link