12.25C Vancouver
ADS

Jul 15, 2021 7:23 PM -

ਸੀ.ਬੀ.ਐਸ.ਏ. ਨੇ ਪਬੰਦੀਸ਼ੁਦਾ ਅਸਲਾ ਅਤੇ ਜਾਨਵਰਾਂ ਸੰਬੰਧੀ ਸਮਗ੍ਰੀ ਕੀਤੀ ਬਰਾਮਦ; ਵੱਡੇ ਜੁਰਮਾਨੇ ਦੇ ਨਾਲ ਸ਼ੱਕੀ 'ਤੇ ਲੱਗੇ ਕਈ ਦੋਸ਼

Share On
cbsa-seizes-eight-undeclared-firearms-and-endangered-goods-in-the-west-coast-yukon-district
CBSA announced that border services officers seized eight undeclared firearms as well as numerous food, plant and animal products in the West Coast & Yukon District. (File photo - CBSA/Twitter)

ਕੈਨੇਡਾ ਬਾਰਡਰ ਸਰਵਿਸਿਸ ਏਜੈਂਸੀ ਨੇ ਜਾਣਕਾਰੀ ਦਿੱਤੀ ਹੈ ਕਿ ਵੈਸਟ ਕੋਸਟ ਅਤੇ ਯੂਕੌਨ ਡਿਸਟ੍ਰਿਕਟ 'ਚ 8 ਅਨਡਿਕਲੇਅਰਡ ਬੰਦੂਕਾਂ ਬਰਾਮਦ ਹੋਈਆਂ ਹਨ।

ਇਸ ਤੋਂ ਇਲਾਵਾ ਕਈ ਪ੍ਰਕਾਰ ਦਾ ਖਾਣਾ, ਬੂਟੇ ਅਤੇ ਜਾਨਵਰਾਂ ਸੰਬੰਧੀ ਪ੍ਰੋਡਕਟ ਮਿਲੇ ਹਨ।

ਇਸੇ ਸਾਲ 25 ਮਈ ਨੂੰ ਅਮਰੀਕਾ ਦੇ 2 ਨਾਗਰਿਕਾਂ ਨੂੰ ਕੈਨੇਡਾ ਦਾਖਿਲੇ ਮੌਕੇ ਸੈਕੰਡਰੀ ਐਗਜ਼ਾਮੀਨੇਸ਼ਨ ਲਈ ਰੋਕਿਆ ਗਿਆ।

ਬਾਰਡਰ ਸਰਵਿਸਿਸ ਅਫ਼ਸਰਾਂ ਨੇ ਤਲਾਸ਼ੀ ਦੌਰਾਨ ਬੰਦੂਕਾਂ ਤੋਂ ਇਲਾਵਾ ਬੰਦੂਕਾਂ ਨਾਲ ਸੰਬੰਧਤ ਸਾਮਾਨ ਅਤੇ ਕਈ ਹੋਰ ਪਦਾਰਥ ਬਰਾਮਦ ਕੀਤੇ।

ਇਸ 'ਚ ਇੱਕ ਪਬੰਦੀਸ਼ੁਦਾ ਬੰਦੂਕ ਅਤੇ 15 ਪਬੰਦੀਸ਼ੁਦਾ ਮੈਗਜ਼ੀਨ ਸ਼ਾਮਿਲ ਸਨ।

ਜਾਨਵਰਾਂ ਨਾਲ ਸੰਬੰਧਤ ਸਮਗਰੀ 'ਚ 3 ਬੌਬਕੈਟ ਚਮੜੀਆਂ, ਇੱਕ ਰਿੱਛ ਦਾ ਪੰਜਾ, 2 ਸੀਲ ਚਮੜੀ ਦੀਆਂ ਹੈਟਸ, ਵ੍ਹੇਲ ਮਛਲੀਆਂ ਨਾਲ ਸੰਬੰਧਤ 7 ਟੁਕੜੇ, 2 ਆਈਵਰੀ ਟਸਕ ਅਤੇ ਕਈ ਹੋਰ ਪ੍ਰਕਾਰ ਦੀਆਂ ਬ੍ਰਾਮਦਗੀਆਂ ਹੋਈਆਂ ਹਨ।

ਜਾਨਵਰਾਂ ਨਾਲ ਸੰਬੰਧਤ ਇਹ ਸਮਗਰੀ ਪ੍ਰੋਟੈਕਟਿਡ ਗੁਡਸ ਹੇਠ ਆਉਂਦੀ ਹੈ।

ਜਿਸ ਯਾਤਰੀ ਨੇ ਇਸ ਸਾਮਾਨ ਦੀ ਜ਼ਿੰਮੇਵਾਰੀ ਲਈ ਉਸ 'ਤੇ ਵੱਖ-ਵੱਖ ਧਾਰਾਵਾਂ ਤਹਿਤ 4 ਦੋਸ਼ ਤੈਅ ਕੀਤੇ ਗਏ ਹਨ।

ਇਸ ਵਿਅਕਤੀ 'ਤੇ $8,500 ਦਾ ਜੁਰਮਾਨਾ ਅਤੇ ਉਸ ਤੋਂ ਇਲਾਵਾ $1,200 ਦੇ 2 ਜੁਰਮਾਨੇ ਲਗਾਏ ਗਏ ਹਨ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link