12.64C Vancouver
ADS

Aug 16, 2024 3:49 PM - The Canadian Press

ਕੈਨੇਡਾ ਵਿਚ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਲੋਕਾਂ ’ਤੇ ਹੁਣ ਚਿਹਰੇ ਦੀ ਪਛਾਣ ਐਪ ਜ਼ਰੀਏ ਰੱਖੀ ਜਾਵੇਗੀ ਨਜ਼ਰ

Share On
cbsa-to-use-facial-recognition-app-for-people-facing-deportation-documents
Experts are flagging numerous concerns, questioning the validity of user consent and potential secrecy around how the technology makes its decisions.(Photo: The Canadian Press)

ਕੈਨੇਡਾ ਵਿਚ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਲੋਕਾਂ ’ਤੇ ਹੁਣ ਚਿਹਰੇ ਦੀ ਪਛਾਣ ਐਪ ਜ਼ਰੀਏ ਨਜ਼ਰ ਰੱਖੀ ਜਾਵੇਗੀ। ਕੈਨੇਡਾ ਬਾਰਡਰ ਸਰਵਿਸ ਏਜੰਸੀ ਇਸ ਐਪ ਨੂੰ ਫਾਲ ਵਿਚ ਲੌਂਚ ਕਰਨ ਦੀ ਯੋਜਨਾ ਬਣਾ ਰਹੀ ਹੈ, ਜਿਸ ਦਾ ਨਾਂ ਰਿਪੋਰਟ ਇਨ ਹੋਵੇਗਾ। ਸੀ.ਬੀ.ਐੱਸ.ਏ. ਨੇ 2021 ਵਿਚ ਇਸ ਤਰ੍ਹਾਂ ਦੀ ਮੋਬਾਇਲ ਰਿਪੋਰਟਿੰਗ ਐਪ ਦਾ ਪ੍ਰਸਤਾਵ ਦਿੱਤਾ ਸੀ।

ਏਜੰਸੀ ਦਾ ਕਹਿਣਾ ਸੀ ਕਿ ਹਰ ਸਾਲ ਜਿਨ੍ਹਾਂ ਹਜ਼ਾਰਾਂ ਲੋਕਾਂ ਨੂੰ ਦੇਸ਼ ਛੱਡਣ ਦੇ ਆਦੇਸ਼ ਦਿੱਤੇ ਜਾਂਦੇ ਹਨ ਉਹ ਇਸ ਨੂੰ ਫੋਲੋ ਨਹੀਂ ਕਰਦੇ, ਅਜਿਹੀ ਸਥਿਤੀ ਬਾਰਡਰ ਸਰਵਿਸ ਦੇ ਅਧਿਕਾਰੀਆਂ ਲਈ ਪੇਚੀਦਗੀ ਹੋ ਜਾਂਦੀ ਹੈ ਤੇ ਜਾਂਚ ਤੋਂ ਲੈ ਕੇ ਉਨ੍ਹਾਂ ਦਾ ਪਤਾ ਲਗਾਉਣ ਤੇ ਕੁਝ ਮਾਮਲਿਆਂ ਵਿਚ ਉਨ੍ਹਾਂ ਨੂੰ ਹਿਰਾਸਤ ਵਿਚ ਲੈਣ ਲਈ ਕਾਫੀ ਸਾਧਨ ਜੁਟਾਉਣੇ ਪੈਂਦੇ ਹਨ, ਜਿਸ ਨਾਲ ਖ਼ਰਚਾ ਵਧਦਾ ਹੈ। ਇਸ ਕਾਰਨ ਏਜੰਸੀ ਨੇ ਤੈਅ ਕੀਤਾ ਕਿ ਇਸ ਸਥਿਤੀ ਵਿਚ ਇੱਕ ਸਮਾਰਟਫੋਨ ਐਪ ਆਦਰਸ਼ ਹੱਲ ਹੋ ਸਕਦਾ ਹੈ।

ਹੁਣ ਰਿਪੋਰਟ ਐਪ ਜ਼ਰੀਏ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਟਰੈਕ ਕਰਨਾ ਆਸਾਨ ਹੋਵੇਗਾ। ਕੈਨੇਡਾ ਬਾਰਡਰ ਸਰਵਿਸ ਏਜੰਸੀ ਦੀ ਬੁਲਾਰਾ ਮਾਰੀਆ ਲਾਡੋਸਰ ਨੇ ਕਿਹਾ ਕਿ ਲੋਕਾਂ ਕੋਲ ਨਿੱਜੀ ’ਤੇ ਰਿਪੋਰਟ ਕਰਨ ਦੀ ਵੀ ਓਪਸ਼ਨ ਰਹੇਗੀ। ਸੀ.ਬੀ.ਐੱਸ.ਏ. ਦੇ ਬੁਲਾਰੇ ਨੇ ਕਿਹਾ ਕਿ ਲੌਂਚ ਮਗਰੋਂ ਐਪ ਦੀ ਸ਼ੁੱਧਤਾ ਤੇ ਕਾਰਗੁਜ਼ਾਰੀ ਜਾਂਚਣ ਲਈ ਲਗਾਤਾਰ ਟੈਸਟਿੰਗ ਜਾਰੀ ਰੱਖੀ ਜਾਵੇਗੀ।

Latest news

18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
42-year-old-man-charged-in-immigration-fraud-case-arrest-warrant-issued
Punjabi

42-Year-Old Man Charged in Immigration Fraud Case, Arrest Warrant Issued

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਇੱਕ 42 ਸਾਲਾ ਵਿਅਕਤੀ ਖਿਲਾਫ ਗੈਰ-ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਕੈਨੇਡਾ ਵਿਚ ਦਾਖਲ ਕਰਵਾਉਣ ਅਤੇ ਇਮੀਗ੍ਰੇਸ਼ਨ ਫਰੌਡ ਦੇ ਪੰਜ ਚਾਰਜ ਲਗਾਏ ਹਨ ਅਤੇ ਉਸ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤੇ ਗਏ ਹਨ। ਮੁਲਜ਼ਮ ਦੀ ਪਛਾਣ 42 ਸਾਲਾ ਅਬੁਲ ਕਾਸਿਮ ਵਜੋਂ ਹੋਈ, ਜੋ ਪਹਿਲਾਂ ਮਾਂਟਰੀਅਲ ਵਿਚ ਰਹਿ ਰਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link