17.1C Vancouver
ADS

Dec 30, 2024 8:12 PM - Connect Newsroom

ਐਡਮਿੰਟਨ ਵਿਚ ਵੱਧਦਾ ਜਾ ਰਿਹਾ ਸੈੱਲ ਫੋਨ ਸਕੈਮ

Share On
cell-phone-scams-on-the-rise-in-edmonton
According to police, scammers use this information to access victims' accounts, order new phones, and have them shipped to the victims' addresses.

ਐਡਮਿੰਟਨ ਵਿਚ ਸੈੱਲ ਫੋਨ ਸਕੈਮ ਵੱਧਦਾ ਜਾ ਰਿਹਾ ਹੈ, ਜਿਸ ਕਾਰਨ ਪੀੜਤ ਹੁਣ ਤੱਕ $600,000 ਤੋਂ ਵੱਧ ਦਾ ਧੋਖਾ ਖਾ ਚੁੱਕੇ ਹਨ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ 18 ਦਸੰਬਰ ਤੱਕ ਇਸ ਤਰ੍ਹਾਂ ਦੇ ਸਕੈਮ ਦੀਆਂ 91 ਰਿਪੋਰਟਾਂ ਮਿਲ ਚੁੱਕੀਆਂ ਹਨ, ਜਿਸ ਵਿਚ ਲੋਕਾਂ ਨੂੰ ਫੋਨ ਦੇਣ ਦੇ ਝੂਠੇ ਔਫਰ ਦਿੱਤੇ ਜਾਂਦੇ ਹਨ।

ਪੀੜਤਾਂ ਮੁਤਾਬਕ ਉਨ੍ਹਾਂ ਨੂੰ ਟੇਲਸ ਦੇ ਨਾਮ 'ਤੇ ਫੋਨ ਆਏ ਕਿ ਉਹ ਘੱਟ ਰੇਟ ਵਿਚ ਸੈੱਲ ਫੋਨ ਖਰੀਦ ਸਕਦੇ ਹਨ। ਇਸ ਲਈ ਉਨ੍ਹਾਂ ਨੂੰ ਬੁਕਿੰਗ ਕਰਵਾਉਣ ਦੇ ਨਾਂ ਆਪਣਾ ਸਕਿਓਰਿਟੀ ਕੌਡ ਅਤੇ ਪਾਸਵਰ਼ਡ ਦੇਣ ਲਈ ਕਿਹਾ ਗਿਆ।

ਪੁਲਿਸ ਮੁਤਾਬਕ ਇਸ ਦੇ ਬਾਅਦ ਸਕੈਮਰਜ਼ ਪੀੜਤਾਂ ਦੇ ਅਕਾਊਂਟ 'ਤੇ ਲੌਗ ਇਨ ਕਰ ਕੇ ਨਵਾਂ ਫੋਨ ਆਰਡਰ ਕਰਕੇ ਉਨ੍ਹਾਂ ਦੇ ਘਰ ਫੋਨ ਭੇਜ ਦਿੰਦੇ ਹਨ। ਪੀੜਤਾਂ ਨੂੰ ਕਿਹਾ ਜਾਂਦਾ ਹੈ ਕਿ ਜਦ ਉਨ੍ਹਾਂ ਨੂੰ ਫੋਨ ਮਿਲੇ ਤਾਂ ਉਨ੍ਹਾਂ ਨੂੰ ਕੌਲ ਕਰਨ। ਜਦ ਪੀੜਤ ਫੋਨ ਐਕਟੀਵੇਟ ਕਰਦੇ ਹਨ ਤਾਂ ਉਹ ਦੱਸਦੇ ਹਨ ਕਿ ਫੋਨ ਵਿਚ ਖਰਾਬੀ ਹੈ ਅਤੇ ਇਸ ਨੂੰ ਸਕੈਮਰਜ਼ ਆਪਣੇ ਐਡਰੈੱਸ 'ਤੇ ਬਿੱਲ ਸਣੇ ਵਾਪਸ ਮੰਗਵਾ ਲੈਂਦੇ ਹਨ। ਇਸ ਤਰ੍ਹਾਂ ਲੋਕ ਪੈਸੇ ਅਤੇ ਸੈੱਲ ਫੋਨ ਗੁਆ ਲੈਂਦੇ ਹਨ।

ਔਫੀਸਰਜ਼ ਨੇ ਲੋਕਾਂ ਨੂੰ ਅਲਰਟ ਕਰਦਿਆਂ ਕਿਹਾ ਕਿ ਉਹ ਇਸ ਤਰ੍ਹਾਂ ਦੇ ਧੋਖੇ ਵਿਚ ਫਸਣ ਤੋਂ ਬਚਣ ਅਤੇ ਉਨ੍ਹਾਂ ਨਾਲ ਸੰਪਰਕ ਕਰਕੇ ਮਦਦ ਲੈਣ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link