17.29C Vancouver
ADS

Dec 22, 2020 9:19 AM -

ਕੇਂਦਰ ਹੰਕਾਰ ਛੱਡ ਕੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨੇ:ਆਪ ਨੇਤਾ ਰਾਘਵ ਚੱਢਾ

Share On
centre-must-shun-its-ego-agree-to-farmers-demands-aaps-raghav-chadha
Raghav Chadha says Centre must shun its ego and agree to farmers' demands

ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਕਿਹਾ,"ਕੇਂਦਰ ਸਰਕਾਰ ਨੂੰ ਆਪਣਾ ਹੰਕਾਰ ਛੱਡ ਕੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ ਅਤੇ ਖੇਤੀ ਕਾਨੂੰਨ ਛੇਤੀ ਹੀ ਵਾਪਸ ਲੈ ਲੈਣੇ ਚਾਹੀਦੇ ਹਨ|"

ਚੱਢਾ ਨੇ ਅੱਗੇ ਕਿਹਾ,"ਕੇਂਦਰ ਨੂੰ ਆਪਣਾ ਹੰਕਾਰ ਛੱਡ ਕੇ ਛੇਤੀ ਹੀ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ| ਇਸਦਾ ਹੋਰ ਕੋਈ ਹੱਲ ਨਜ਼ਰ ਨਹੀਂ ਆ ਰਿਹਾ| ਸਰਕਾਰ ਨੂੰ ਇਨ੍ਹਾਂ ਤਿੰਨ ਕਾਲੇ ਕਾਨੂੰਨਾਂ ਨੂੰ ਤੁਰਤ ਪ੍ਰਭਾਵ ਨਾਲ ਰੱਦ ਕਰ ਦੇਣਾ ਚਾਹੀਦਾ ਹੈ|"

ਉਹਨਾਂ ਕਿਹਾ,"ਮੋਦੀ ਸਰਕਾਰ ਕਿਸਾਨਾਂ ਨਾਲ ਇਸ ਹੰਕਾਰ ਦੀ ਤਕਰਾਰ 'ਚ ਪੈ ਗਈ ਹੈ| ਭਾਰਤੀ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ|"

ਚੱਢਾ ਨੇ ਦੱਖਣ -ਪੂਰਬੀ ਇੰਗਲੈਂਡ 'ਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਬਾਰੇ ਕਿਹਾ ਕਿ ਸਾਨੂੰ ਆਪਣੇ ਪਿਛਲੇ ਤਜ਼ਰਬਿਆਂ ਤੋਂ ਸਿੱਖਦਿਆਂ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ|

ਚੱਢਾ ਨੇ ਕਿਹਾ,"ਦਿੱਲੀ ਅਜਿਹਾ ਸੂਬਾ ਹੈ, ਜਿਸਨੇ ਕੋਵਿਡ-19 ਦੇ ਸ਼ੁਰੂਆਤੀ ਦੌਰ 'ਚ ਬਿਨਾਂ ਜਾਂਚ ਕੀਤੇ
ਕਈ ਕੌਮਾਂਤਰੀ ਯਾਤਰੀਆਂ ਅਤੇ ਫਲਾਈਟਾਂ ਦੇ ਨਤੀਜੇ ਭੁਗਤੇ ਹਨ| ਇਸਲਈ, ਸ਼ੁਰੂ 'ਚ ਦਿੱਲੀ 'ਚ ਇਸ ਵਾਇਰਸ ਨਾਲ ਸਭ ਤੋਂ ਬੁਰਾ ਦੌਰ ਸੀ| ਸਾਨੂੰ ਆਪਣੇ ਬੀਤੇ ਤਜ਼ਰਬਿਆਂ ਤੋਂ ਸਿੱਖਣਾ ਚਾਹੀਦਾ ਹੈ|"

ਉਹਨਾਂ ਅੱਗੇ ਕਿਹਾ ਕਿ ਦਿੱਲੀ ਨਿਜ਼ਾਮ ਦੇ ਪੁਖਤਾ ਪ੍ਰਬੰਧ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਆਸੀ ਇੱਛਾ ਅਤੇ ਦਿੱਲੀ ਦੇ ਲੋਕਾਂ ਦੇ ਸਾਥ ਨਾਲ ਦੇ ਜ਼ਬਰਦਸਤ ਸੁਮੇਲ ਨਾਲ ਹੀ ਇਸ ਵਾਇਰਸ ਨਾਲ ਲੜਿਆ ਜਾ ਸਕਿਆ ਹੈ|

ਉਹਨਾਂ ਕਿਹਾ,"ਸਾਨੂੰ ਯੂ ਕੇ ਤੋਂ ਆਉਣ ਵਾਲੀਆਂ ਸਾਰੀਆਂ ਫਲਾਈਟਸ ਤੁਰਤ ਹੀ ਬੰਦ ਕਰ ਦੇਣੀਆਂ ਚਾਹੀਦੀਆਂ ਹਨ, ਭਾਵੇਂ ਉਹ ਯਾਤਰੀ ਹੋਣ ਜਾ ਵਪਾਰਕ| ਮੁੱਖ ਮੰਤਰੀ ਕੇਜਰੀਵਾਲ ਵੱਲੋਂ ਵੀ ਇਹ ਅਰਜ਼ੀ ਦਾਇਰ ਕੀਤੀ ਗਈ ਹੈ| ਇੱਕ ਵੀ ਦਿਨ ਦੀ ਦੇਰੀ ਨਾਲ ਵੱਡਾ ਨੁਕਸਾਨ ਹੋ ਸਕਦਾ ਹੈ|"

Latest news

canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
over-19-000-sign-petition-urging-oilers-to-reverse-alex-formenton-signing
Punjabi

ਫੋਰਮੈਂਟਨ ਦੀ ਸਾਈਨਿੰਗ ਖ਼ਿਲਾਫ਼ ਆਇਲਰਜ਼ ਦੀ ਪਟੀਸ਼ਨ ’ਤੇ 19,000 ਤੋਂ ਵੱਧ ਦਸਤਖ਼ਤ

ਐਡਮਿੰਟਨ ਆਇਲਰਜ਼ ਵੱਲੋਂ ਖਿਡਾਰੀ ਐਲੈਕਸ ਫੋਰਮੈਂਟਨ ਨੂੰ ਟੀਮ ਵਿੱਚ ਸ਼ਾਮਲ ਕਰਨ ਦੇ ਫੈਸਲੇ ਦਾ ਵਿਰੋਧ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਇੱਕ ਆਨਲਾਈਨ ਪਟੀਸ਼ਨ 'ਤੇ ਸ਼ੁੱਕਰਵਾਰ ਸਵੇਰ ਤੱਕ 19,000 ਤੋਂ ਵੱਧ ਲੋਕਾਂ ਨੇ ਆਪਣੇ ਦਸਤਖ਼ਤ ਕਰ ਦਿੱਤੇ ਹਨ।
video-captured-of-man-chasing-another-person-with-a-knife-at-south-surreys-redwood-park
Punjabi

ਸਾਊਥ ਸਰੀ ਦੇ ਰੈੱਡਵੁੱਡ ਪਾਰਕ ’ਚ ਚਾਕੂ ਲੈ ਕੇ ਵਿਅਕਤੀ ਦਾ ਪਿੱਛਾ ਕਰਦੇ ਦੀ ਵੀਡੀਓ ਕੈਮਰੇ 'ਚ ਹੋਈ ਕੈਦ

ਸਾਊਥ ਸਰੀ ਦੇ ਰੈੱਡਵੁੱਡ ਪਾਰਕ ਵਿਚ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਹਮਲਾਵਰ ਵੱਲੋਂ ਇੱਕ ਵਿਅਕਤੀ ਨੂੰ ਚਾਕੂ ਲੈ ਕੇ ਦੌੜਾਉਣ ਦੀ ਪੂਰੀ ਵੀਡੀਓ ਕੈਮਰੇ ਵਿਚ ਕੈਦ ਹੋਈ ਹੈ। ਇਹ ਘਟਨਾ ਬੁੱਧਵਾਰ ਸ਼ਾਮ ਕਰੀਬ 5 ਵਜੇ ਵਾਪਰੀ। ਪੁਲਿਸ ਮੁਤਾਬਕ, ਮੁਲਜ਼ਮ ਨੇ ਪਹਿਲਾਂ ਆਪਣੀ ਜੀਪ ਰੈਂਗਲਰ ਨਾਲ ਪੀੜਤ ਦੇ ਫੋਰਡ ਪਿਕਅੱਪ ਟਰੱਕ ਨੂੰ ਟੱਕਰ ਮਾਰੀ।
vancouver-police-open-new-training-academy-40-recruits-begin-training
Punjabi

ਵੈਨਕੂਵਰ ਪੁਲਿਸ ਦੀ ਨਵੀਂ ਅਕੈਡਮੀ ਦਾ ਉਦਘਾਟਨ, 40 ਨਵੇਂ ਭਰਤੀਆਂ ਨੇ ਸ਼ੁਰੂ ਕੀਤੀ ਟ੍ਰੇਨਿੰਗ

ਵੈਨਕੂਵਰ ਪੁਲਿਸ ਵਿਭਾਗ ਨੇ ਆਪਣੇ ਇਤਿਹਾਸ ਵਿਚ ਇੱਕ ਨਵਾਂ ਅਧਿਆਇ ਸ਼ੁਰੂ ਕਰਦਿਆਂ ਡਾਊਨਟਾਊਨ ਈਸਟਸਾਈਡ ਵਿਚ ਸਥਿਤ ਵੁੱਡਵਰਡ ਦੀ ਇਮਾਰਤ ਵਿਖੇ ਆਪਣੇ ਨਵੇਂ ਸਿਖਲਾਈ ਕੇਂਦਰ ਦਾ ਰਸਮੀ ਉਦਘਾਟਨ ਕਰ ਦਿੱਤਾ ਹੈ। ਸਾਲ 1978 ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਵੈਨਕੂਵਰ ਪੁਲਿਸ ਕੋਲ ਭਰਤੀ ਹੋਣ ਵਾਲੇ ਨਵੇਂ ਮੁਲਾਜ਼ਮਾਂ ਲਈ ਆਪਣਾ ਖ਼ੁਦ ਦਾ ਸਿਖਲਾਈ ਸੈਂਟਰ ਉਪਲਬਧ ਹੋਇਆ ਹੈ।
senior-hamas-commander-killed-in-israeli-airstrike-on-gaza-military-says
Punjabi

ਗਾਜ਼ਾ ’ਚ ਇਜ਼ਰਾਈਲੀ ਹਵਾਈ ਹਮਲੇ ਦੌਰਾਨ ਹਮਾਸ ਦਾ ਸੀਨੀਅਰ ਕਮਾਂਡਰ ਹਲਾਕ

ਇਜ਼ਰਾਈਲ ਫੌਜ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਗਾਜ਼ਾ ਵਿੱਚ ਇੱਕ ਹਵਾਈ ਹਮਲੇ ਦੌਰਾਨ ਹਮਾਸ ਦੇ ਇੱਕ ਸੀਨੀਅਰ ਕਮਾਂਡਰ ਨੂੰ ਮਾਰ ਦਿੱਤਾ ਗਿਆ ਹੈ। ਇਹ ਹਮਲਾ ਵੀਰਵਾਰ ਨੂੰ ਕੀਤਾ ਗਿਆ ਸੀ। ਹਮਾਸ ਦੀ ਹਥਿਆਰਬੰਦ ਵਿੰਗ ਨੇ ਵੀ ਮੁਹੰਮਦ ਅਬਦੁਲ ਸਲਾਮ ਅਲ-ਯਜ਼ੂਰੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਹਮਾਸ ਮੁਤਾਬਕ, ਵੀਰਵਾਰ ਦੇ ਹਵਾਈ ਹਮਲੇ ਵਿੱਚ ਉਹ ਮਾਰਿਆ ਗਿਆ ਅਤੇ ਉਸ ਨੇ 7 ਅਕਤੂਬਰ 2023 ਨੂੰ ਇਜ਼ਰਾਈਲ ’ਤੇ ਹੋਏ ਹਮਲਿਆਂ ਦੀ ਯੋਜਨਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link