11.72C Vancouver
ADS

Jan 19, 2021 4:07 AM -

ਕਿਸਾਨਾਂ ਨਾਲ ਕੀਤੀ ਜਾਣ ਵਾਲੀ 10ਵੇਂ ਗੇੜ ਦੀ ਗੱਲਬਾਤ ਮੁਲਤਵੀ, ਹੁਣ ਬੁੱਧਵਾਰ ਨੂੰ ਹੋਵੇਗੀ ਮੀਟਿੰਗ

Share On
centre-postpones-tenth-round-of-talks-with-farmers-to-january-20
The central government has postponed the tenth round of scheduled talks with the protesting farmers' representatives to January 20. (Photo - ANI)

ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ।

ਇਸ ਦੌਰਾਨ ਸਰਕਾਰ ਤੇ ਕਿਸਾਨਾਂ ਵਿਚਾਲੇ 9 ਗੇੜ ਦੀ ਗੱਲਬਾਤ ਹੋ ਚੁੱਕੀ ਹੈ ਜੋ ਬੇਨਤੀਜਾ ਰਹੀ ਹੈ।

ਹੁਣ 19 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ।

ਇਹ ਬੈਠਕ ਹੁਣ 20 ਜਨਵਰੀ ਨੂੰ ਹੋਵੇਗੀ।

ਪਹਿਲਾਂ ਕਿਸਾਨ ਲੀਡਰਾਂ ਨਾਲ ਕੇਂਦਰ ਸਰਕਾਰ ਦੀ ਬੈਠਕ 19 ਜਨਵਰੀ, 2021 (ਮੰਗਲਵਾਰ) ਨੂੰ ਹੋਣੀ ਸੀ।

ਸਰਕਾਰ ਨੇ ਇਸ ਬੈਠਕ ਨੂੰ ਰੱਦ ਕਰ ਦਿੱਤਾ ਹੈ।

ਹੁਣ ਇਹ ਬੈਠਕ ਬੁੱਧਵਾਰ ਨੂੰ ਬਾਅਦ ਦੁਪਹਿਰ 2 ਵਜੇ ਵਿਗਿਆਨ ਭਵਨ, ਨਵੀਂ ਦਿੱਲੀ ’ਚ ਹੋਵੇਗੀ।

ਖੇਤੀ ਅਤੇ ਕਿਸਾਨ ਕਲਿਆਣ ਮੰਤਰਾਲੇ ਨੇ ਪ੍ਰੈੱਸ ਨੋਟ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਸ਼ੁੱਕਰਵਾਰ ਨੂੰ ਹੋਈ ਸੀ 9ਵੇਂ ਗੇੜ ਦੀ ਮੀਟਿੰਗ

ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ ਦਿੱਲੀ ਦੇ ਵਿਗਿਆਨ ਭਵਨ ਵਿਖੇ ਬੀਤੇ ਸ਼ੁੱਕਰਵਾਰ (15 ਜਨਵਰੀ) ਨੂੰ 9ਵੇਂ ਗੇੜ ਦੀ ਮੀਟਿੰਗ ਬੇਸਿੱਟਾ ਰਹੀ ਸੀ।

ਕਿਸਾਨ ਜਥੇਬੰਦੀਆਂ ਦੇ ਲੀਡਰਾਂ ਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ ਅਗਲੀ ਬੈਠਕ 19 ਜਨਵਰੀ ਨੂੰ ਐਲਾਨੀ ਗਈ ਸੀ, ਜਿਸ ਨੂੰ ਹੁਣ ਮੁਲਤਵੀ ਕਰ ਦਿੱਤਾ ਗਿਆ।

ਯਾਦ ਰਹੇ ਸ਼ੁੱਕਰਵਾਰ ਨੂੰ ਕਿਸਾਨਾਂ ਸਾਹਮਣੇ ਕਾਨੂੰਨਾਂ 'ਚ ਸੋਧਾਂ ਦੀ ਪੇਸ਼ਕਸ਼ ਰੱਖੀ ਗਈ।

ਇਸ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ ਸੀ।

ਉਹ ਕਾਨੂੰਨਾਂ ਨੂੰ ਪੂਰਨ ਤੌਰ 'ਤੇ ਰੱਦ ਕਰਨ ਦੀ ਮੰਗ 'ਤੇ ਅੜੇ ਰਹੇ।

ਯਾਦ ਰਹੇ ਇਸ ਮੀਟਿੰਗ 'ਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲਵੇ, ਵਣਜ ਤੇ ਖੁਰਾਕ ਮੰਤਰੀ ਪਿਯੂਸ਼ ਗੋਇਲ ਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਵਿਗਿਆਨ ਭਵਨ ਵਿਖੇ 40 ਦੇ ਕਰੀਬ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਸੀ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link