16.28C Vancouver
ADS

Feb 25, 2021 5:26 PM -

ਕੇਂਦਰ ਕਿਸਾਨਾਂ ਨਾਲ ਕਿਸੇ ਵੀ ਵੇਲੇ ਗੱਲ ਕਰਨ ਲਈ ਤਿਆਰ-ਖੇਤੀ ਬਾਰੀ ਮੰਤਰੀ ਤੋਮਰ

Share On
centre-ready-to-talk-to-farmers-at-any-time-agriculture-minister-tomar
Agriculture Minister of India, Narendra Tomar talking with media/ ANI

ਭਾਰਤ ਦੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਵੀਰਵਾਰ ਨੂੰ ਦੁਹਰਾਇਆ ਕਿ ਕੇਂਦਰ ਸਰਕਾਰ ਵਿਰੋਧ ਕਰ ਰਹੇ ਕਿਸਾਨਾਂ ਨਾਲ ਕਿਸੇ ਵੇਲੇ ਵੀ ਗੱਲ ਕਰਨ ਲਈ ਤਿਆਰ ਹੈ|

ਮੀਡੀਆ ਨਾਲ ਗੱਲ-ਬਾਤ ਕਰਦਿਆਂ ਤੋਮਰ ਨੇ ਆਖਿਆ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਬੀਤੇ ਤਕਰੀਬਨ 3 ਮਹੀਨਿਆਂ ਤੋਂ ਧਰਨਾ ਦੇ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਨੂੰ ਡੇਢ ਸਾਲ ਲਈ ਰੋਕਣ 'ਤੇ ਕੋਈ ਜਵਾਬ ਨਹੀਂ ਦਿੱਤਾ ਗਿਆ| ਤੋਮਰ ਨੇ ਆਖਿਆ,"ਸਾਡੀ ਕਿਸਾਨਾਂ ਨਾਲ 12 ਦੌਰ ਦੀ ਗੱਲ ਬਾਤ ਹੋ ਚੁੱਕੀ ਹੈ|

ਅਸੀਂ ਕਿਸਾਨਾਂ ਨਾਲ ਕਿਸੇ ਵੀ ਵੇਲੇ ਗੱਲ ਕਰਨ ਲਈ ਤਿਆਰ ਹਾਂ| ਅਸੀਂ ਖੇਤੀ ਕਾਨੂੰਨ ਲਾਗੂ ਨਹੀਂ ਕਰ ਸਕਦੇ, ਕਿਉਂਕਿ ਮਾਮਲਾ ਸਰਵ ਉੱਚ ਅਦਾਲਤ 'ਚ ਵਿਚਾਰ ਅਧੀਨ ਹੈ| ਸੁਪ੍ਰੀਮ ਕੋਰਟ ਵੱਲੋਂ ਥਾਪੀ ਗਈ ਕਮੇਟੀ ਵੱਲੋਂ ਹਲੇ ਰਿਪੋਰਟ ਦਾਖਲ ਕੀਤੀ ਜਾਣੀ ਹੈ|"

ਉਨ੍ਹਾਂ ਅੱਗੇ ਆਖਿਆ,"ਅਸੀਂ ਕਿਸਾਨਾਂ ਅੱਗੇ ਖੇਤੀ ਕਾਨੂੰਨਾਂ 'ਚ ਸੋਧਾਂ ਕਰਨ ਅਤੇ ਕਾਨੂੰਨਾਂ ਨੂੰ ਡੇਢ ਸਾਲ ਲਈ ਅੱਗੇ ਪਾਉਣ ਦਾ ਮਤਾ ਵੀ ਪੇਸ਼ ਕੀਤਾ ਹੈ| ਉਹਨਾਂ ਵੱਲੋਂ ਇਸ ਦਾ ਜਵਾਬ ਨਹੀਂ ਦਿੱਤਾ ਗਿਆ| ਅਸੀਂ ਕਿਸਾਨਾਂ ਵੱਲੋਂ ਸਰਕਾਰ ਦੇ ਇਸ ਮਤੇ 'ਤੇ ਜਦੋਂ ਵੀ ਉਹ ਚਾਹੁਣ, ਗੱਲ ਬਾਤ ਕਰਨ ਲਈ ਤਿਆਰ ਹਾਂ|"

ਦੱਸਣਯੋਗ ਹੈ ਕਿ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਮੰਗਲਵਾਰ ਨੂੰ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਸਰਕਾਰ 'ਤੇ ਦਬਾਅ ਪਾਉਣ ਦੇ ਮੱਦੇਨਜ਼ਰ, 40 ਲੱਖ ਟਰੈਕਟਰਾਂ ਨਾਲ ਪਾਰਲੀਮੈਂਟ ਵੱਲ ਕੂਚ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਤੋਮਰ ਦਾ ਇਹ ਬਿਆਨ ਆਇਆ ਹੈ|

ਜ਼ਿਕਰਯੋਗ ਹੈ ਕਿ ਬੀਤੇ ਸਾਲ 26 ਨਵੰਬਰ ਤੋਂ ਕਿਸਾਨ ਦਿੱਲੀ ਦੇ ਵੱਖੋ-ਵੱਖ ਬਾਰਡਰਾਂ 'ਤੇ ਭਾਰਤ ਸਰਕਾਰ ਵਲੋਂ ਪਾਸ ਕੀਤੇ ਤਿੰਨ ਨਵੇਂ ਖੇਤੀ ਬਿੱਲਾਂ-ਉਪਜ,ਵਪਾਰ ਅਤੇ ਵਣਜ ਬਿੱਲ(ਤਰੱਕੀ ਅਤੇ ਸਹੂਲਤ), 2020, ਕਿਸਾਨ (ਸਸ਼ਕਤੀਕਰਨ ਅਤੇ ਰੱਖਿਆ) ਸਮਰਥਨ ਮੁੱਲ ਸਮਝੌਤਾ ਅਤੇ ਖੇਤੀ ਸੇਵਾਵਾਂ ਬਿੱਲ,2020 ਅਤੇ ਜ਼ਰੂਰੀ ਵਸਤਾਂ(ਸੋਧ) ਬਿੱਲ,2020 ਦਾ ਵਿਰੋਧ ਕਰ ਰਹੇ ਹਨ।

Latest news

alberta-to-provide-100-energy-rebate-to-eligible-adults-instead-of-fuel-tax-relief
Punjabi

ਸਾਲਾਨਾ $225,000 ਤੋਂ ਘੱਟ ਆਮਦਨ ਵਾਲੇ ਐਲਬਰਟਾ ਵਾਸੀਆਂ ਨੂੰ ਮਿਲੇਗੀ $100 ਨਕਦ ਐਨਰਜੀ ਰੀਬੇਟ

ਐਲਬਰਟਾ ਸਰਕਾਰ ਨੇ ਇਸ ਵਾਰ ਪੈਟਰੋਲ/ਡੀਜ਼ਲ 'ਤੇ ਮਿਲਣ ਵਾਲੀ ਫਿਊਲ ਟੈਕਸ ਰਿਲੀਫ ਨੂੰ ਬੰਦ ਕਰਕੇ ਸਿੱਧਾ ਨਕਦ ਰਾਹਤ ਦੇਣ ਦਾ ਫੈਸਲਾ ਕੀਤਾ ਹੈ।ਇਸ ਨਵੀਂ ਯੋਜਨਾ ਮੁਤਾਬਕ, ਜਿਨ੍ਹਾਂ ਪਰਿਵਾਰਾਂ ਦੀ ਸਾਲਾਨਾ ਆਮਦਨ $225,000 ਤੋਂ ਘੱਟ ਹੈ, ਉਨ੍ਹਾਂ ਦੇ ਹਰ ਇੱਕ Adult ਮੈਂਬਰ ਨੂੰ $100 ਦੀ ਨਕਦ ਰਾਹਤ ਦਿੱਤੀ ਜਾਵੇਗੀ।
burnaby-rcmp-seek-publics-help-identifying-suspect-in-alleged-road-rage-knife-incident
Punjabi

ਬਰਨਬੀ ਪੁਲਿਸ ਨੇ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਦੀ ਤਸਵੀਰ ਕੀਤੀ ਜਾਰੀ

ਬਰਨਬੀ ਪੁਲਿਸ ਨੇ ਸੜਕ 'ਤੇ ਝਗੜੇ ਦੌਰਾਨ ਇੱਕ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਡਰਾਈਵਰ ਦੀ ਤਸਵੀਰ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਘਟਨਾ 19 ਅਪ੍ਰੈਲ ਨੂੰ ਗ੍ਰੈਂਡਵਿਊ ਹਾਈਵੇ ਦੇ ਨੇੜੇ ਬਾਊਂਡਰੀ ਰੋਡ 'ਤੇ ਵਾਪਰੀ ਸੀ। ਘਟਨਾ ਸਮੇਂ ਪੀੜਤ ਦੀ ਕਾਰ ਵਿਚ ਦੋ ਹੋਰ ਸਵਾਰੀਆਂ ਵੀ ਮੌਜੂਦ ਸਨ।
man-charged-after-alleged-attempted-child-abduction-in-surrey
Punjabi

ਸਰੀ 'ਚ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ਵਿਚ 22 ਸਾਲਾ ਨੌਜਵਾਨ 'ਤੇ ਦਰਜ ਕੀਤਾ ਗਿਆ ਕੇਸ

ਸਰੀ ਵਿਚ ਇੱਕ ਘਰ ਦੇ ਡਰਾਈਵ ਵੇਅ ਤੋਂ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਇੱਕ 22 ਸਾਲਾ ਨੌਜਵਾਨ 'ਤੇ ਕੇਸ ਦਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਵੱਲੋਂ ਬੁੱਧਵਾਰ ਨੂੰ ਜਾਰੀ ਪ੍ਰੈ੍ੱਸ ਨੋਟ ਮੁਤਾਬਕ, ਮੁਲਜ਼ਮ ਦੀ ਪਛਾਣ Liam Robert Dobbs-Morency ਵਜੋਂ ਹੋਈ ਹੈ। ਉਸ 'ਤੇ 14 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਅਗਵਾ ਕਰਨ ਅਤੇ ਪਾਬੰਦੀਸ਼ੁਦਾ ਹਥਿਆਰ ਰੱਖਣ ਦੇ ਚਾਰਜਿਜ਼ ਲਗਾਏ ਗਏ ਹਨ।
parm-jawanda-assumes-chair-of-surrey-police-board
Punjabi

ਪਰਮ ਜਵਾਂਡਾ ਨੇ ਸਰੀ ਪੁਲਿਸ ਬੋਰਡ ਦੀ ਸੰਭਾਲੀ ਕਮਾਨ

ਸਰੀ ਪੁਲਿਸ ਬੋਰਡ ਦੀ ਮੁਖੀ ਵਜੋਂ ਪਰਮ ਜਵਾਂਡਾ ਨੇ ਜ਼ਿੰਮੇਵਾਰੀ ਸੰਭਾਲ ਲਈ ਹੈ ਅਤੇ ਉਨ੍ਹਾਂ ਦੀ ਲੀਡਰਸ਼ਿਪ ਵਿਚ ਬੋਰਡ ਨੇ ਸਰੀ ਪੁਲਿਸ ਸਰਵਿਸ ਦੀ ਵਿੱਤੀ ਸਮੀਖਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਅਹਿਮ ਰਿਵਿਊ ਨੂੰ ਨੇਪਰੇ ਚਾੜ੍ਹਨ ਲਈ ਬੋਰਡ ਵੱਲੋਂ ਇੱਕ independent accounting firm ਦੀਆਂ ਸੇਵਾਵਾਂ ਲਏ ਜਾਣ ਦਾ ਫੈਸਲਾ ਕੀਤਾ ਗਿਆ ਹੈ।
trump-says-talks-with-modi-at-g7-summit-were-productive-highlights-india-u-s-partnership
Punjabi

ਫਰਾਂਸ 'ਚ ਹੋਏ ਜੀ-7 ਸਿਖਰ ਸੰਮੇਲਨ ਦੌਰਾਨ ਪੀ.ਐਮ.ਮੋਦੀ ਨਾਲ ਬਹੁਤ ਹੀ ਵਧੀਆ ਅਤੇ ਸਾਰਥਕ ਚਰਚਾ ਹੋਈ:ਟਰੰਪ

ਫਰਾਂਸ ਵਿੱਚ ਹੋਏ ਜੀ-7 ਸਿਖਰ ਸੰਮੇਲਨ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਦੀ ਖੁੱਲ੍ਹ ਕੇ ਹਮਾਇਤ ਕਰਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਦੌਰਾਨ ਭਾਰਤ ‘ਤੇ ਕੋਈ ਹਮਲਾ ਹੁੰਦਾ ਹੈ ਤਾਂ ਅਮਰੀਕਾ ਉਸ ਦੀ ਮਦਦ ਲਈ ਅੱਗੇ ਆਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link