13C Vancouver
ADS

Dec 28, 2023 7:06 PM - The Canadian Press

ਸਾਊਥ ਬ੍ਰਿਟਿਸ਼ ਕੋਲੰਬੀਆ 'ਚ ਤਾਪਮਾਨ ਦੇ ਟੁੱਟੇ ਸਦੀਆਂ ਪੁਰਾਣੇ ਰਿਕਾਰਡ

Share On
century-old-heat-records-fall-in-b-c-as-weather-system-brings-warmth-and-wind
Multiple records fell on Wednesday at weather stations throughout Greater Victoria, where a high of 12.9 degrees surpassed a record set in 1922.(Photo :The Canadian Press)

ਬੇਮੌਸਮੇ ਗਰਮ ਮੌਸਮ ਨੇ ਸਾਊਥ ਬ੍ਰਿਟਿਸ਼ ਕੋਲੰਬੀਆ ਵਿੱਚ ਸਦੀਆਂ ਪੁਰਾਣੇ ਤਾਪਮਾਨ ਦੇ ਰਿਕਾਰਡ ਤੋੜ ਦਿੱਤੇ ਹਨ। ਗ੍ਰੇਟਰ ਵਿਕਟੋਰੀਆ ਦੇ ਵੈਦਰ ਸਟੇਸ਼ਨਾਂ 'ਤੇ ਬੁੱਧਵਾਰ ਨੂੰ ਕਈ ਰਿਕਾਰਡ ਡਿੱਗੇ , ਜਿਸ ਵਿੱਚ 1922 ਦੇ ਰਿਕਾਰਡ ਨੂੰ ਪਾਰ ਕਰਦੇ ਹੋਏ 12.9 ਡਿਗਰੀ ਦਾ ਉੱਚ ਤਾਪਮਾਨ ਰਿਕਾਰਡ ਕੀਤਾ ਗਿਆ ।

ਐਨਵਾਇਰਮੈਂਟ ਕੈਨੇਡਾ ਦਾ ਕਹਿਣਾ ਹੈ ਕਿ ਵੈਸਟ ਵੈਨਕੂਵਰ ਵਿੱਚ ਵੀ ਉੱਚ ਤਾਪਮਾਨ ਦਰਜ ਕੀਤਾ ਗਿਆ ਜਿੱਥੇ ਪਾਰਾ 14 ਡਿਗਰੀ ਤੱਕ ਪਹੁੰਚ ਗਿਆ ਸੀ ਅਤੇ ਵ੍ਹਾਈਟ ਰੌਕ ਵਿੱਚ 13.5 ਡਿਗਰੀ ਦੇ ਉੱਚੇ ਤਾਪਮਾਨ ਨਾਲ 88 ਸਾਲਾਂ ਦਾ ਰਿਕਾਰਡ ਟੁੱਟਾ ਹੈ।

ਸਨਸ਼ਾਈਨ ਕੋਸਟ 'ਤੇ ਸੀਚੇਲਟ ਵਿੱਚ 13.7 ਡਿਗਰੀ ਅਤੇ ਅੰਦਰੂਨੀ ਹਿੱਸੇ ਵਿੱਚ ਓਸੋਈਓਸ ਤੱਕ 6.9 ਡਿਗਰੀ ਦੇ ਤਾਪਮਾਨ ਰਿਹਾ। ਐਨਵਾਇਰਮੈਂਟ ਕੈਨੇਡਾ ਨੇ ਚੇਤਾਵਨੀ ਦਿੱਤੀ ਸੀ ਕਿ ਪੈਸਿਫਿਕ ਫਰੰਟਲ ਸਿਸਟਮ ਜੋ ਗਰਮੀ ਲਿਆਉਂਦਾ ਹੈ ਉਸ ਨਾਲ ਦੱਖਣੀ ਤੱਟ 'ਤੇ ਤੇਜ਼ ਹਵਾਵਾਂ ਵੀ ਆਉਣਗੀਆਂ। ਜਿਸ ਨਾਲ ਸੰਭਾਵੀ ਤੌਰ 'ਤੇ 120 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੂਫਾਨ ਆ ਸਕਦਾ ਹੈ ।

ਬੀਸੀ ਹਾਈਡਰੋ ਦਾ ਕਹਿਣਾ ਹੈ ਕਿ ਕੋਰਟੇਸ ਆਈਲੈਂਡ ਵਿੱਚ ਤਾਰਾਂ 'ਤੇ ਇੱਕ ਦਰੱਖਤ ਡਿੱਗਣ ਤੋਂ ਬਾਅਦ 1,000 ਤੋਂ ਵੱਧ ਗ੍ਰਾਹਕਾਂ ਦੀ ਬਿਜਲੀ ਗੁੱਲ ਹੋ ਗਈ।

Latest news

woman-fatally-shot-in-torontos-etobicoke-suspect-arrested-police-say
Punjabi

ਟੋਰੌਂਟੋ ਵਿੱਚ ਮਹਿਲਾ ਦੀ ਗੋਲੀ ਮਾਰ ਕੇ ਹੱਤਿਆ, ਮੁਲਜ਼ਮ ਨੂੰ ਕੀਤਾ ਗਿਆ ਗ੍ਰਿਫ਼ਤਾਰ

ਟੋਰੌਂਟੋ ਦੇ Etobicoke ਇਲਾਕੇ ਵਿਚ ਅੱਜ ਤੜਕੇ ਇੱਕ ਮਹਿਲਾ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜੋ ਭਾਰਤੀ ਮੂਲ ਦੀ ਦੱਸੀ ਜਾ ਰਹੀ ਹੈ। ਟੋਰੌਂਟੋ ਪੁਲਿਸ ਮੁਤਾਬਕ, ਇਹ ਵਾਰਦਾਤ ਸਵੇਰੇ ਲਗਭਗ 7:20 ਵਜੇ ਹੰਬਰਵੁੱਡ ਬੁਲੇਵਾਰਡ ਅਤੇ ਰੈਕਸਡੇਲ ਬੁਲੇਵਾਰਡ ਦੇ ਰਿਹਾਇਸ਼ੀ ਇਲਾਕੇ ਵਿਚ ਵਾਪਰੀ। ਚਸ਼ਮਦੀਦਾਂ ਮੁਤਾਬਕ, ਇੱਕ 20-22 ਸਾਲ ਦੀ ਮਹਿਲਾ ਜੋ ਕਿਸੇ ਯੂਨੀਵਰਸਿਟੀ ਦੀ ਸਟੂਡੈਂਟ ਲੱਗ ਰਹੀ ਸੀ, ਇੱਕ ਬੱਸ ਸਟੌਪ ਤੋਂ ਪੈਦਲ ਆ ਰਹੀ ਸੀ।
surrey-council-to-vote-on-contract-for-56-new-speed-bumps-near-schools-and-parks
Punjabi

ਸਰੀ ਸਕੂਲਾਂ ਅਤੇ ਪਾਰਕਾਂ ਨੇੜੇ 56 ਨਵੇਂ ਸਪੀਡ ਬੰਪ ਲਗਾਉਣ ਦੀ ਯੋਜਨਾ, ਕੌਂਸਲ ਸੋਮਵਾਰ ਨੂੰ ਕਰੇਗੀ ਫੈਸਲਾ

ਸਰੀ ਸਿਟੀ ਵੱਲੋਂ ਸਕੂਲਾਂ ਅਤੇ ਪਾਰਕਾਂ ਨੇੜੇ ਬੱਚਿਆਂ ਅਤੇ ਪੈਦਲ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 56 ਨਵੇਂ ਸਪੀਡ ਬੰਪਸ ਲਗਾਉਣ ਦੀ ਯੋਜਨਾ ਬਣਾਈ ਗਈ ਹੈ। ਇਸ ਪ੍ਰੋਜੈਕਟ ਦੇ ਸਬੰਧ ਵਿਚ ਸਰੀ ਕੌਂਸਲ ਆਉਣ ਵਾਲੇ ਸੋਮਵਾਰ ਨੂੰ ਇੱਕ ਕੰਟਰੈਕਟ 'ਤੇ ਵੋਟਿੰਗ ਕਰੇਗੀ,ਜਿਸ ਦਾ ਸਾਰਾ ਖਰਚਾ ਸ਼ਹਿਰ ਦੇ 2026 ਦੇ ਆਵਾਜਾਈ ਬਜਟ ਵਿਚੋਂ ਕੀਤਾ ਜਾਵੇਗਾ।
roundtable-to-examine-canadas-proposed-safe-social-media-act
Punjabi

ਕੈਨੇਡਾ ਵਿੱਚ ਸੇਫ਼ ਸੋਸ਼ਲ ਮੀਡੀਆ ਐਕਟ 'ਤੇ ਵਿਚਾਰ-ਵਟਾਂਦਰੇ ਲਈ ਸੋਮਵਾਰ ਨੂੰ ਸੱਦੀ ਗਈ ਰਾਊਂਡਟੇਬਲ ਮੀਟਿੰਗ

ਕੈਨੇਡਾ ਵਿਚ ਨਵੇਂ ਸੇਫ ਸੋਸ਼ਲ ਮੀਡੀਆ ਐਕਟ ਨੂੰ ਲੈ ਕੇ ਵੱਡੀ ਤਿਆਰੀ ਸ਼ੁਰੂ ਹੋ ਚੁੱਕੀ ਹੈ, ਜਿਸ ਦੇ ਸਬੰਧ ਵਿਚ ਸੋਮਵਾਰ ਨੂੰ ਇੱਕ ਰਾਊਂਡਟੇਬਲ ਮੀਟਿੰਗ ਸੱਦੀ ਗਈ ਹੈ। ਕੈਨੇਡੀਅਨ ਸੱਭਿਆਚਾਰ ਮੰਤਰੀ ਮਾਰਕ ਮਿਲਰ ਵੱਲੋਂ ਬੀ. ਸੀ. ਦੇ ਸੰਸਦ ਮੈਂਬਰ ਪੈਟ੍ਰਿਕ Weiler ਨਾਲ ਮਿਲ ਕੇ ਇਸ ਆਹਮੋ-ਸਾਹਮਣੇ ਬੈਠਕ ਦੀ ਪ੍ਰਧਾਨਗੀ ਕੀਤੀ ਜਾਵੇਗੀ।
livingstone-avenue-closed-through-the-weekend-in-abbotsford-for-highway-1-widening-project
Punjabi

ਐਬਟਸਫੋਰਡ ਪੁਲਿਸ ਨੇ ਹਾਈਵੇਅ 1 ਨੂੰ ਚੌੜਾ ਕਰਨ ਦੇ ਪ੍ਰੋਜੈਕਟ ਨੂੰ ਲੈ ਕੇ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ

ਐਬਟਸਫੋਰਡ ਪੁਲਿਸ ਨੇ ਫਰੇਜ਼ਰ ਵੈਲੀ ਵਿਚੋਂ ਲੰਘਣ ਵਾਲੇ ਹਾਈਵੇਅ 1 ਨੂੰ ਚੌੜਾ ਕਰਨ ਦੇ ਚੱਲ ਰਹੇ ਕੰਮ ਦੇ ਹਿੱਸੇ ਵਜੋਂ ਸ਼ਹਿਰ ਵਿਚ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਬੀ.ਸੀ.ਦੇ ਟਰਾਂਸਪੋਰਟ ਮੰਤਰਾਲਾ ਮੁਤਾਬਕ, ਇਸ ਵੀਕੈਂਡ ਐਬਟਸਫੋਰਡ ਵਿਚ ਲਿਵਿੰਗਸਟੋਨ ਐਵੇਨਿਊ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ। ਇਹ ਬੰਦ ਅੱਜ ਤੋਂ ਸ਼ੁਰੂ ਹੋ ਕੇ ਸੋਮਵਾਰ ਦੀ ਸਵੇਰ ਤੱਕ ਪ੍ਰਭਾਵਸ਼ਾਲੀ ਰਹੇਗਾ।
wildfire-smoke-degrades-air-quality-across-parts-of-b-c-warnings-remain-in-effect
Punjabi

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਹੋਈ ਪ੍ਰਭਾਵਿਤ

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੋ ਰਹੀ, ਵੀਰਵਾਰ ਨੂੰ ਧੂੰਏ ਨੇ ਕੈਲੋਨਾ ਦੇ ਆਸਮਾਨ ਨੂੰ ਵੀ ਲਪੇਟ ਵਿਚ ਲੈ ਲਿਆ। IQAir ਮੁਤਾਬਕ, ਕੱਲ੍ਹ ਦੁਪਹਿਰ ਸ਼ਹਿਰ ਦੀ ਹਵਾ ਇੱਕ ਸਮੇਂ ਦੁਨੀਆ ਵਿਚ ਸਭ ਤੋਂ ਵੱਧ ਖਰਾਬ ਦਰਜ ਕੀਤੀ ਗਈ, ਜਿੱਥੇ ਏਅਰ ਕੁਆਲਿਟੀ ਇੰਡੈਕਸ 300 ਤੋਂ ਪਾਰ ਚਲਾ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link