19.54C Vancouver
ADS

Jan 31, 2020 3:36 PM -

ਕਰੋਨਾਵਾਇਰਸ ਅਤੇ ਕੈਨੇਡੀਅਨ ਨਾਗਰਿਕਾਂ ਨੂੰ ਚੀਨ ਤੋਂ ਲਿਆਉਣ ਦੇ ਸੰਬੰਧ ਵਿੱਚ ਫਰਾਂਸੁਆ-ਫਿਲੀਪ ਸ਼ੈਂਪੇਨ ਨੇ ਆਪਣੇ ਚੀਨੀ ਹਮਰੁਤਬਾ ਨਾਲ ਕੀਤੀ ਗੱਲਬਾਤ

Share On
champagne-discusses-coronavirus-response-evacuation-with-china-counterpart
Myriam Larouche, a 25-year-old tourism management student at the Central China Normal University in Wuhan, in Hubei province, lives in the dormitory on campus. THE CANADIAN PRESS/HO, Myriam Larouche

ਵਰਲਡ ਹੈਲਥ ਆਰਗੇਨਾਈਜੇਸ਼ਨ (World Health Organization) ਵੱਲੋਂ ਕਰੋਨਾਵਾਇਰਸ ਨੂੰ ਰਾਸ਼ਟਰੀ ਸਿਹਤ ਸੰਕਟ ਕਰਾਰ ਦੇਣ ਤੋਂ ਇੱਕ ਦਿਨ ਬਾਅਦ ਫਾਰਨ ਅਫੇਅਰਜ਼ ਮਨਿਸਟਰ ਫਰਾਂਸੁਆ-ਫਿਲੀਪ ਸ਼ੈਂਪੇਨ (Foreign Affairs Minister Francois-Philippe Champagne) ਨੇ ਕਿਹਾ ਹੈ ਕਿ ਉਨ੍ਹਾਂ ਦੀ ਆਪਣੇ ਚੀਨੀ ਹਮਰੁਤਬਾ ਨਾਲ ਗੱਲ ਹੋ ਗਈ ਹੈ।

ਸ਼ੈਂਪੇਨ ਦੇ ਦਫਤਰ ਤੋਂ ਜਾਰੀ ਕੀਤੀ ਗਈ ਸਟੇਟਮੈਂਟ ਮੁਤਾਬਕ ਚੀਨ ਦੇ ਵੈਂਗ ਯੀ ਅਤੇ ਉਨ੍ਹਾਂ ਨੇ ਚੀਨ ਵਿੱਚ ਕੈਦ ਉਨ੍ਹਾਂ ਦੋ ਕੈਨੇਡੀਅਨ ਵਿਅਕਤੀਆਂ ਬਾਰੇ ਵੀ ਗੱਲ ਕੀਤੀ ਜੋ ਇੱਕ ਸਾਲ ਤੋਂ ਉੱਪਰ ਬਿਨਾਂ ਵਕੀਲ ਅਤੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਦੇ ਰਹਿ ਰਹੇ ਹਨ।

ਕੈਨੇਡਾ ਵੱਲੋਂ ਚੀਨ ਦੇ ਸ਼ਹਿਰ ਵੁਹਾਨ ਤੋਂ 196 ਕੈਨੇਡੀਅਨ ਨਾਗਰਿਕਾਂ ਨੂੰ ਚਾਰਟਰ ਜਹਾਜ਼ ਰਾਹੀਂ ਲੈ ਆਉਣ ਦੀ ਮਨਜ਼ੂਰੀ ਦੀ ਉਡੀਕ ਕੀਤੀ ਜਾ ਰਹੀ ਹੈ।

ਸ਼ੈਂਪੇਨ ਨੇ ਕਿਹਾ ਕਿ ਵੈਂਗ ਨੇ ਉਨ੍ਹਾਂ ਨੂੰ ਸਕਾਰਾਤਮਕ ਜਵਾਬ ਦਿੱਤਾ ਹੈ।

ਸ਼ੈਂਪੇਨ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਵੈਂਗ ਨਾਲ ਫੋਨ ਤੇ ਗੱਲਬਾਤ ਦੌਰਾਨ ਇਸ ਮੁਸ਼ਕਿਲ ਸਮੇਂ ਵਿੱਚ ਕੈਨੇਡਾ ਵੱਲੋਂ ਮਦਦ ਦਾ ਹੱਥ ਵੀ ਵਧਾਇਆ।

ਉਨ੍ਹਾਂ ਨੇ ਚੀਨ ਸਰਕਾਰ ਦੇ ਕਰੋਨਾਵਾਇਰਸ ਸੰਕਟ ਨਾਲ ਨਜਿੱਠਣ ਦੀ ਪ੍ਰਕਿਰਿਆ ਦੀ ਸ਼ਲਾਘਾ ਵੀ ਕੀਤੀ।


Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link