12.28C Vancouver
ADS

Jun 23, 2020 8:07 PM -

ਸ਼ੈਂਪੇਨ ਨੇ ਬੈਂਕ ਔਫ਼ ਚਾਈਨਾ ਵਾਲੀਆਂ ਵਿਵਾਦਿਤ ਮੋਰਟਗੇਜਾਂ ਵਾਪਸ ਕੀਤੀਆਂ

Share On
champagne-pays-china-mortgages-moves-to-canadian-banks-to-avoid-distraction
Foreign Affairs Minister Francois-Philippe Champagne responds to a question during a news conference in Ottawa on March 9, 2020. Foreign Affairs Minister Francois-Philippe Champagne says he has repaid two mortgages with a Chinese state bank and refinanced them with a Canadian bank. Champagne disclosed the development during testimony today before the House of Commons health committee. THE CANADIAN PRESS/Adrian Wyld

ਫ਼ੌਰਨ ਅਫ਼ੇਅਰਜ਼ ਮਿਨਿਸਟਰ ਫਰਾਂਸੂਆ ਫ਼ੀਲੀਪ ਸ਼ੈਂਪੇਨ ਦਾ ਕਹਿਣਾ ਹੈ ਕਿ ਉਹਨਾਂ ਨੇ ਆਪਣੀਆਂ ਬੈਂਕ ਔਫ਼ ਚਾਈਨਾ ਵਾਲੀਆਂ ਮੋਰਟਗੇਜਾਂ ਦਾ ਭੁਗਤਾਨ ਕਰਕੇ ਉਹਨਾਂ ਨੂੰ ਇੱਕ ਕਨੇਡੀਅਨ ਵਿੱਤੀ ਸੰਸਥਾ ਤੋਂ ਰੀਫ਼ਾਇਨੈਂਸ ਕਰਵਾ ਲਿਆ ਹੈ।

ਸ਼ੈਂਪੇਨ ਨੇ ਇਹਨਾਂ ਮੋਰਟਗੇਜਾਂ ਬਾਰੇ ਜਾਣਕਾਰੀ ਹਾਊਸ ਔਫ਼ ਕਾਮਨਜ਼ ਦੀ ਸਿਹਤ ਕਮੇਟੀ ਸਾਹਮਣੇ ਦਿੱਤੇ ਇੱਕ ਬਿਆਨ ਵਿੱਚ ਦਿੱਤੀ ਸੀ।

ਉਹਨਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਭਟਕਣਾ ਤੋਂ ਬਚਣ ਲਈ ਉਹਨਾਂ ਨੇ ਇਹ ਕਦਮ ਚੁੱਕਿਆ ਹੈ।

ਇਸ ਮਹੀਨੇ ਕੰਜ਼ਰਵੇਟਿਵ ਪਾਰਟੀ ਦੇ ਆਗੂ ਐਂਡਰੂ ਸ਼ੀਅਰ ਨੇ ਸ਼ੈਂਪੇਨ ਨੂੰ ਇਹ ਸਵਾਲ ਦਾ ਜਵਾਬ ਦੇਣ ਲਈ ਕਿਹਾ ਸੀ ਕਿ ਉਹਨਾਂ ਦੀਆਂ ਇਹਨਾਂ ਮੋਰਟਗੇਜਾਂ ਦਾ ਉਹਨਾਂ ਦੀ ਵਿਦੇਸ਼ ਮੰਤਰੀ ਵਜੋਂ ਚੀਨ ਨਾਲ ਨਜਿੱਠਣ ਦੀ ਸਮਰੱਥਾ 'ਤੇ ਕਿਸ ਤਰ੍ਹਾਂ ਕੋਈ ਫ਼ਰਕ ਨਹੀਂ ਪਵੇਗਾ।

ਇਸ ਦੇ ਜਵਾਬ ਵਿੱਚ ਸ਼ੈਂਪੇਨ ਦਾ ਕਹਿਣਾ ਸੀ ਕਿ ਉਨ੍ਹਾਂ ਨੇ 2015 ਵਿੱਚ ਰਾਜਨੀਤੀ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਇਸ ਸੰਬੰਧ ਵਿੱਚ ਸਾਰੀ ਜਾਣਕਾਰੀ ਏਥਿਕਸ ਕਮਿਸ਼ਨਰ ਨੂੰ ਦਿੱਤੀ ਸੀ ਅਤੇ ਇਹਨਾਂ ਮੋਰਟਗੇਜਾਂ ਦਾ ਉਹਨਾਂ ਦੇ ਕੰਮ 'ਤੇ ਕੋਈ ਪ੍ਰਭਾਵ ਨਹੀਂ ਪਵੇਗਾ।

ਰਾਜਨੀਤੀ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਜਦ ਸ਼ੈਂਪੇਨ ਲੰਦਨ ਰਹਿੰਦੇ ਸਨ, ਉਹਨਾਂ ਨੇ ਉੱਥੇ 2009 ਅਤੇ 2013 ਵਿੱਚ ਦੋ ਅਪਾਰਟਮੈਂਟ ਖਰੀਦੇ ਸਨ ਜੋ ਕਿ ਹੁਣ ਉਹਨਾਂ ਨੇ ਕਿਰਾਏ 'ਤੇ ਦਿੱਤੇ ਹੋਏ ਹਨ।

ਉਹਨਾਂ ਦੇ ਔਫ਼ਿਸ ਦਾ ਕਹਿਣਾ ਹੈ ਕਿ ਉਸ ਵੇਲੇ ਲੰਦਨ ਵਿੱਚ ਕੁਝ ਹੀ ਬੈਂਕ ਟੈਂਪਰਰੀ ਵਰਕ ਪਰਮਿਟ ਵਾਲਿਆਂ ਨੂੰ ਮੋਰਟਗੇਜ ਦਿੰਦੇ ਸਨ ਅਤੇ ਬੈਂਕ ਔਫ਼ ਚਾਈਨਾ ਉਹਨਾਂ ਵਿੱਚੋਂ ਇੱਕ ਸੀ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link