14.26C Vancouver
ADS

Sep 4, 2025 4:21 PM - The Canadian Press

ਕੈਨੇਡਾ ਸਰਕਾਰ ਵਲੋਂ ਫੈਡਰਲ ਪਬਲਿਕ ਸਰਵਿਸ ਵਿਚ ਕੀਤੀ ਜਾ ਸਕਦੀ ਹੈ ਛਾਂਟੀ

Share On
champagne-says-adjustments-coming-to-the-public-service-as-ottawa-reviews-spending
Champagne is in the Greater Toronto Area today for the second day of meetings with Prime Minister Mark Carney and the rest of cabinet ahead of Parliament's return in less than two weeks.(Photo- The Canadian Press)

ਕੈਨੇਡਾ ਸਰਕਾਰ ਵਲੋਂ ਫੈਡਰਲ ਪਬਲਿਕ ਸਰਵਿਸ ਵਿਚ ਛਾਂਟੀ ਕੀਤੀ ਜਾ ਸਕਦੀ ਹੈ। ਇਹ ਉਦੋਂ ਹੈ ਜਦੋਂ ਸਰਕਾਰ ਇਨਵੈਸਟਮੈਂਟ ਵਧਾਉਣ ਲਈ ਸੇਵਿੰਗ 'ਤੇ ਫੋਕਸ ਕਰ ਰਹੀ ਹੈ। ਵਿੱਤ ਮੰਤਰੀ- ਫ੍ਰੈਂਕੋਇਸ ਫਿਲਿਪ ਸ਼ੈਂਪੇਨ ਨੇ ਅੱਜ ਪੱਤਰਕਾਰਾਂ ਨਾਲ ਗੱਲ ਕਰਦੇ ਪੁਸ਼ਟੀ ਕੀਤੀ ਕਿ ਪਬਲਿਕ ਸਰਵਿਸ ਵਿਚ "ਐਡਜਸਟਮੈਂਟ" ਆ ਰਹੀਆਂ ਹਨ।

ਹਾਲਾਂਕਿ, ਕੈਨੇਡੀਅਨਾਂ ਨੂੰ ਇਹ ਦੇਖਣ ਲਈ ਫਾਲ ਬਜਟ ਦਾ ਇੰਤਜ਼ਾਰ ਕਰਨਾ ਹੋਵੇਗਾ ਕਿ ਇਹ ਛਾਂਟੀ ਕਿੱਥੋਂ ਤੱਕ ਹੋਵੇਗੀ ਪਰ ਸ਼ੈਂਪੇਨ ਨੇ ਸੰਕੇਤ ਦਿੱਤਾ ਕਿ ਕੋਵਿਡ ਦੌਰਾਨ ਦੇ ਸਾਲਾਂ ਵਿਚ ਦੇਖੇ ਗਏ ਵਾਧੇ ਤੋਂ ਬਾਅਦ ਪਬਲਿਕ ਸਰਿਵਸ ਦੇ ਸਾਈਜ਼ ਵਿਚ ਐਡਜਸਟਮੈਂਟ ਹੋਣ ਵਾਲੇ ਹਨ।

ਉਨ੍ਹਾਂ ਕਿਹਾ ਕਿ ਕੈਨੇਡੀਅਨਾਂ ਨੂੰ ਵਧੇਰੇ ਪ੍ਰਭਾਵੀ ਢੰਗ ਨਾਲ ਸਰਵਿਸ ਡਿਲਿਵਰ ਕਰਨ ਲਈ ਸਰਕਾਰ ਪਬਲਿਕ ਸਰਵੈਂਟ ਨੂੰ ਆਧੁਨਿਕ ਸੰਦ ਦੇਣ 'ਤੇ ਵਿਚਾਰ ਕਰ ਰਹੀ ਹੈ। ਵਿੱਤ ਮੰਤਰੀ ਦਾ ਕਹਿਣਾ ਸੀ ਕਿ ਸਾਡੇ ਅੱਗੇ ਮੁਸ਼ਕਲ ਫੈਸਲੇ ਹਨ ਪਰ ਦੇਸ਼ ਇਸ ਲਈ ਤਿਆਰ ਹੈ ਅਤੇ ਕੈਨੇਡੀਅਨਾਂ ਨੇ ਸਾਨੂੰ ਕੁਝ ਹਟ ਕੇ ਕੰਮ ਕਰਨ ਨੂੰ ਚੁਣਿਆ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link