16.26C Vancouver
ADS

Dec 18, 2020 4:37 PM -

ਮਾਈਕਲ ਕੋਵਰਿਗ ਅਤੇ ਮਾਈਕਲ ਸਪਾਵੋਰ ਦੇ ਸਮਰਥਨ ਲਈ ਕੈਨੇਡਾ ਚੀਨ ਤੋਂ ਕੋਈ ਸਬਕ ਨਹੀਂ ਲੈਂਦਾ : ਫਰਾਂਸੁਆ-ਫਿਲੀਪ ਸ਼ੈਂਪੇਨ

Share On
champagne-says-he-takes-no-lessons-from-china-on-building-support-for-two-michaels
Foreign Affairs Minister Francois-Philippe Champagne responds to a question during Question Period in the House of Commons in Ottawa, Thursday, Feb. 27, 2020. THE CANADIAN PRESS/Adrian Wyld

ਦੋ ਸਾਲ ਪਹਿਲਾਂ ਚੀਨ ਵੱਲੋਂ ਗਿਰਫ਼ਤਾਰ ਕੀਤੇ ਗਏ ਮਾਈਕਲ ਕੋਵਰਿਗ ਅਤੇ ਮਾਈਕਲ ਸਪਾਵੋਰ ਨੂੰ ਉਨ੍ਹਾਂ ਦੀ ਕੈਦ ਤੋਂ ਆਜ਼ਾਦ ਕਰਵਾਉਣ ਲਈ ਅੰਤਰਰਾਸ਼ਟਰੀ ਗੱਠਜੋੜ ਬਣਾਉਣ ਦੇ ਕੈਨੇਡਾ ਦੇ ਯਤਨਾਂ ਦੀ ਚੀਨ ਵੱਲੋਂ ਆਲੋਚਨਾ ਕੀਤੀ ਗਈ ਹੈ।

ਇਸ ਦੇ ਜਵਾਬ ਵਿਚ ਫੌਰਨ ਅਫੇਅਰਜ਼ ਮਨਿਸਟਰ ਫਰਾਂਸੁਆ-ਫਿਲੀਪ ਸ਼ੈਂਪੇਨ ਨੇ ਕਿਹਾ ਕਿ ਕੈਨੇਡਾ ਦੋਵਾਂ ਕਨੇਡੀਅਨਾਂ ਦੇ ਹਿੱਤਾਂ ਲਈ ਹਮੇਸ਼ਾ ਖੜ੍ਹਾ ਹੋਵੇਗਾ।

ਸ਼ੈਂਪੇਨ ਨੇ ਕਨੇਡੀਅਨ ਪ੍ਰੈੱਸ ਨੂੰ ਦੱਸਿਆ ਕਿ ਜਦੋਂ ਕਨੇਡੀਅਨ ਹਿੱਤਾਂ ਦੀ ਰਾਖੀ ਕਰਨ ਅਤੇ ਕੋਵਰਿਗ ਅਤੇ ਸਪਾਵੋਰ ਦੇ ਹੱਕ ਵਿੱਚ ਖੜ੍ਹੇ ਹੋਣ ਦੀ ਗੱਲ ਆਉਂਦੀ ਹੈ ਤਾਂ ਉਹ ਚੀਨ ਤੋਂ ਕੋਈ ਸਬਕ ਨਹੀਂ ਲੈਂਦਾ।

ਮਾਈਕਲ ਕੋਵਰਿਗ ਅਤੇ ਮਾਈਕਲ ਸਪਾਵੋਰ ਦਿਸੰਬਰ 2018 ਤੋਂ ਚੀਨ ਵਿੱਚ ਹਿਰਾਸਤ ਵਿੱਚ ਹਨ।

ਮੰਨਿਆ ਜਾਂਦਾ ਹੈ ਕਿ ਦੋਵਾਂ ਦੀ ਗਿਰਫ਼ਤਾਰੀ ਹਵਾਵੇ ਦੀ ਉੱਚ ਅਧਿਕਾਰੀ ਮੰਗ ਵੈਨਜੋ ਨੂੰ ਕੈਨੇਡਾ ਵਲੋਂ ਹਿਰਾਸਤ ਵਿੱਚ ਲੈਣ ਲਈ ਕੀਤੀ ਜਵਾਬੀ ਕਾਰਵਾਈ ਦਾ ਹਿੱਸਾ ਹੈ।

ਚੀਨ ਸ਼ੁਰੂ ਤੋਂ ਮੰਗ ਵੈਨਜੋ ਦੀ ਰਿਹਾਈ ਦੀ ਮੰਗ ਕਰਦਾ ਆਇਆ ਹੈ ਅਤੇ ਕੈਨੇਡਾ ਨੂੰ ਕੋਵਰਿਗ ਅਤੇ ਸਪਾਵੋਰ ਦੀ ਰਿਹਾਈ ਲਈ ਹੋਰਾਂ ਮੁਲਕਾਂ ਤੋਂ ਦਬਾਅ ਪਵਾਉਣ ਬਾਰੇ ਚਿਤਾਵਨੀ ਵੀ ਚੀਨ ਵੱਲੋਂ ਦਿੱਤੀ ਜਾਂਦੀ ਰਹੀ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link