12.62C Vancouver
ADS

Sep 13, 2024 1:20 PM - The Canadian Press

ਏਅਰ ਕੈਨੇਡਾ ਦੇ ਪਾਇਲਟਾਂ ਦੀ ਹੜਤਾਲ ਦੀ ਡੈੱਡਲਾਈਨ ਨੇੜੇ ਹੋਣ ਕਾਰਨ ਉਡਾਣਾਂ ਰੱਦ ਹੋਣ ਦੀਆਂ ਸੰਭਾਵਨਾਵਾਂ ਵਧੀਆਂ

Share On
chances-of-disruption-increasing-as-air-canada-pilot-talks-near-deadline
Some services like cargo and vacation packages will start to be affected today, while a full shutdown could happen on Sept. 18. (Photo: The Canadian Press)

ਏਅਰ ਕੈਨੇਡਾ ਵਲੋਂ ਅੱਜ ਤੋਂ ਕੁਝ ਉਡਾਣਾਂ ਨੂੰ ਰੱਦ ਕਰਨਾ ਸ਼ੁਰੂ ਕੀਤਾ ਜਾਵੇਗਾ। ਉਥੇ ਹੀ, ਜੇ ਐਤਵਾਰ ਦੀ ਡੈੱਡਲਾਈਨ ਤੱਕ ਏਅਰਲਾਈਨ ਤੇ ਪਾਇਲਟਸ ਵਿਚਕਾਰ ਕੋਈ ਸਮਝੌਤਾ ਸਿਰੇ ਨਾ ਚੜ੍ਹਿਆ ਤਾਂ 18 ਸਤੰਬਰ ਤੱਕ ਏਅਰ ਕੈਨੇਡਾ ਦਾ ਕੰਮਕਾਜ ਪੂਰਨ ਤੌਰ 'ਤੇ ਖੜ੍ਹ ਸਕਦਾ ਹੈ।

ਏਅਰਲਾਈਨ ਨੇ ਕਿਹਾ ਕਿ ਕਾਰਗੋ ਅਤੇ ਕੁਝ ਸੇਵਾਵਾਂ ਸ਼ੁੱਕਰਵਾਰ ਤੋਂ ਪ੍ਰਭਾਵਿਤ ਹੋਣੀਆਂ ਸ਼ੁਰੂ ਹੋ ਜਾਣਗੀਆਂ। ਕੰਪਨੀ ਦੇ ਪ੍ਰਧਾਨ ਅਤੇ ਸੀ.ਈ.ਓ ਮਾਈਕਲ ਰੂਸੋ ਨੇ ਕਿਹਾ ਕਿ ਕੰਮਕਾਜ ਰੁਕਣ ਨਾਲ ਏਅਰਲਾਈਨ ਦੇ ਕਰੀਬ 80 ਫੀਸਦੀ ਯਾਤਰੀ ਪ੍ਰਭਾਵਿਤ ਹੋਣਗੇ।

ਹਾਲਾਂਕਿ, ਏਅਰ ਕੈਨੇਡਾ ਐਕਸਪ੍ਰੈਸ ਦੀਆਂ ਉਡਾਣਾਂ ਜਾਰੀ ਰਹਿਣਗੀਆਂ ਕਿਉਂਕਿ ਇਹ ਸੇਵਾਵਾਂ ਉਸ ਦੀਆਂ ਖੇਤਰੀ ਭਾਈਵਾਲ ਏਅਰਲਾਈਨਜ਼ ਪ੍ਰਦਾਨ ਕਰਦੀਆਂ ਹਨ ਪਰ ਇਨ੍ਹਾਂ ਵਿਚ ਏਅਰ ਕੈਨੇਡਾ ਦੇ ਰੋਜ਼ਾਨਾ ਗਾਹਕ ਦਾ ਲਗਭਗ 20 ਫੀਸਦੀ ਹਿੱਸਾ ਹੀ ਸਫਰ ਕਰਦਾ ਹੈ। ਏਅਰ ਕੈਨੇਡਾ ਨੇ ਕਿਹਾ ਕਿ ਜੇ ਸੇਵਾਵਾਂ ਪੂਰਨ ਤੌਰ 'ਤੇ ਬੰਦ ਹੋਈਆ ਤਾਂ ਆਮ ਓਪਰੇਸ਼ਨ ਵਾਪਸ ਬਹਾਲ ਹੋਣ ਵਿਚ 7 ਤੋਂ 10 ਦਿਨ ਦਾ ਸਮਾਂ ਲੱਗੇਗਾ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link