14.32C Vancouver
ADS

Jul 9, 2020 9:30 PM -

ਕਨੇਡੀਅਨ ਸਿਟੀਜ਼ਨਸ਼ਿਪ ਆਸਾਨੀ ਨਾਲ ਪਾਸ ਕਰਨ ਲਈ "ਮਾਪਿਆਂ" ਦੀ ਪਰਿਭਾਸ਼ਾ 'ਚ ਕੀਤਾ ਜਾ ਰਿਹਾ ਬਦਲਾਅ

Share On
changes-being-made-to-make-it-easier-for-parents-to-pass-on-canadian-citizenship
Minister of Immigration, Refugees and Citizenship Marco Mendicino speaks during a press conference on COVID-19 in West Block on Parliament Hill in Ottawa, on Thursday, March 19, 2020. The Liberal government is updating the interpretation of "parent" in order to make it easier for people to pass on their Canadian citizenship to their children. THE CANADIAN PRESS/Justin Tang

ਲਿਬਰਲ ਸਰਕਾਰ ਵੱਲੋਂ ਕਨੇਡੀਅਨ ਸਿਟੀਜ਼ਨਸ਼ਿਪ ਸੰਬੰਧੀ ਕੁਝ ਤਬਦੀਲੀ ਕੀਤੀ ਗਈ ਹੈ, ਜਿਸ ਦੇ ਆਸਰੇ "ਮਾਪਿਆਂ" ਦੀ ਪਰਿਭਾਸ਼ਾ 'ਚ ਕੁਝ ਬਦਲਾਅ ਕੀਤੇ ਜਾ ਰਹੇ ਹਨ।

ਇਸ ਦੇ ਆਸਰੇ ਕਨੇਡੀਅਨ ਸਿਟੀਜ਼ਨਸ਼ਿਪ ਹਾਸਿਲ ਕਰਨਾ ਆਸਾਨ ਹੋ ਸਕਦਾ ਹੈ।

ਪਹਿਲਾਂ ਕਨੇਡੀਅਨ ਮਾਪਿਆਂ ਦੇ ਘਰ ਜਨਮ ਲੈਣ ਵਾਲੇ ਬੱਚੇ ਸਿੱਧੇ ਸਿਟੀਜ਼ਨਸ਼ਿਪ ਹਾਸਿਲ ਕਰ ਸਕਦੇ ਸਨ।

ਪਰ ਜਿਹੜੇ ਜੋੜੇ ਕਿਸੇ ਹੋਰ ਤਰੀਕੇ ਦੇ ਨਾਲ ਟੈਕਨੌਲੋਜੀ ਦੀ ਵਰਤੋਂ ਕਰ ਬੱਚੇ ਹਾਸਿਲ ਕਰਦੇ ਸਨ, ਉਨ੍ਹਾਂ ਨੂੰ ਬੱਚੇ ਦੀ ਸਿਟੀਜ਼ਨਸ਼ਿਪ ਲਈ ਲੰਮੀ ਪ੍ਰਕਿਰਿਆ ਵਿੱਚੋਂ ਲੰਘਣਾ ਪੈਂਦਾ ਸੀ।

ਜੇਕਰ ਮਾਪਿਆਂ ਵਿੱਚੋਂ ਇੱਕ ਵਿਅਕਤੀ ਕਨੇਡੀਅਨ ਵੀ ਹੁੰਦਾ ਸੀ ਤਾਂ ਵੀ ਪ੍ਰੀਕਿਰਿਆ ਨੂੰ ਮੁਸ਼ਕਿਲ ਮੰਨਿਆ ਜਾਂਦਾ ਸੀ।

ਕਨੇਡੀਅਨ ਔਰਤ ਲੌਰੈਂਸ ਕੈਰਨ ਅਤੇ ਉਸ ਦੇ ਪਾਰਟਨਰ ਐਲਸੀ ਵੈਨ ਡਰ ਵੈਨ, ਜੋ ਕਿ ਡੱਚ ਹਨ, ਉਨ੍ਹਾਂ ਆਪਣੇ ਪੁੱਤਰ ਬੈਂਜਾਮਿਨ ਦੇ ਜਨਮ 'ਤੇ ਇਸ ਪ੍ਰੀਕਿਰਿਆ 'ਤੇ ਸਵਾਲ ਉਠਾਏ।

ਉਨ੍ਹਾਂ ਨੂੰ ਹੈਰਾਨੀ ਹੋਈ ਕਿ ਬੱਚਾ ਜਨਮ ਮੌਕੇ ਹੀ ਕਨੇਡੀਅਨ ਨਾਗਰਿਕ ਨਹੀਂ ਮੰਨਿਆ ਜਾ ਰਿਹਾ ਸੀ।

ਉਨ੍ਹਾਂ ਨੂੰ ਜਿੱਤ ਹਾਸਿਲ ਹੋਈ ਅਤੇ ਅੱਜ ਉਨ੍ਹਾਂ ਫੈਡਰਲ ਇਮੀਗ੍ਰੇਸ਼ਨ ਮੰਤਰੀ ਦੇ ਨਾਲ ਨਵੀਂ ਨੀਤੀ ਬਾਰੇ ਜਾਣਕਾਰੀ ਦਿੱਤੀ।

ਹੁਣ ਸਰਕਾਰ, ਨਾਨ-ਬਾਇਓਲੌਜੀਕਲ ਕਨੇਡੀਅਨ ਮਾਪਿਆਂ ਨੂੰ ਆਪਣੇ ਬੱਚੇ ਦੇ ਜਨਮ ਮੌਕੇ, ਸਿਟੀਜ਼ਨਸ਼ਿਪ ਪਾਸ ਕਰਨ ਦਾ ਹੱਕਦਾਰ ਦੱਸ ਰਹੀ ਹੈ।

Latest news

carney-government-preparing-to-open-four-major-airports-to-private-and-foreign-investment
Punjabi

ਕਾਰਨੀ ਸਰਕਾਰ 4 ਵੱਡੇ ਹਵਾਈ ਅੱਡਿਆਂ ’ਚ ਨਿੱਜੀ ਤੇ ਵਿਦੇਸ਼ੀ ਨਿਵੇਸ਼ ਦਾ ਰਾਹ ਖੋਲ੍ਹਣ ਦੀ ਤਿਆਰੀ ’ਚ

ਕੈਨੇਡਾ ਦੀ ਮਾਰਕ ਕਾਰਨੀ ਸਰਕਾਰ ਦੇਸ਼ ਦੇ 4 ਹਵਾਈ ਅੱਡਿਆਂ ਵਿਚ ਨਿੱਜੀ ਅਤੇ ਵਿਦੇਸ਼ੀ ਨਿਵੇਸ਼ ਦੇ ਰਾਹ ਖੋਲ੍ਹਣ ਲਈ ਮੰਗਲਵਾਰ ਨੂੰ ਅਗਲੇ ਕਦਮਾਂ ਦਾ ਰਸਮੀ ਐਲਾਨ ਕਰ ਸਕਦੀ ਹੈ। ਰਿਪੋਰਟਸ ਮੁਤਾਬਕ, ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਬਾਰੇ ਚਰਚਾ ਕਰਨ ਲਈ ਕੱਲ੍ਹ ਰਾਤ ਲਿਬਰਲ ਪਾਰਟੀ ਦੀ ਇੱਕ ਵਿਸ਼ੇਸ਼ ਕਾਕਸ ਮੀਟਿੰਗ ਹੋਈ ਹੈ।
trump-administrations-new-50-per-cent-tariffs-on-110-canadian-products-take-effect
Punjabi

ਕੈਨੇਡੀਅਨ ਉਤਪਾਦਾਂ ’ਤੇ ਟਰੰਪ ਦੇ ਨਵੇਂ 50 ਫੀਸਦੀ ਟੈਰਿਫ ਲਾਗੂ

ਕੈਨੇਡੀਅਨ ਐਕਸਪੋਰਟ 'ਤੇ ਰਾਸ਼ਟਰਪਤੀ ਡੌਨਲਡ ਟਰੰਪ ਵਲੋਂ ਐਲਾਨੇ ਗਏ ਨਵੇਂ ਟੈਰਿਫ ਮੰਗਲਵਾਰ ਤੋਂ ਲਾਗੂ ਹੋ ਗਏ ਹਨ। ਇਨ੍ਹਾਂ ਵਿਚ ਪਨੀਰ ਤੋਂ ਲੈ ਕੇ ਮੋਟਰਬੋਟ, ATV, ਧਾਤ ਅਤੇ ਕਾਗਜ਼ ਦੇ ਉਤਪਾਦ ਵਰਗੀਆਂ 110 ਵਸਤਾਂ 'ਤੇ 50 ਫੀਸਦੀ ਟੈਰਿਫ ਲਗਾਇਆ ਗਿਆ ਹੈ। ​ਇਸ ਦੇ ਨਾਲ ਹੀ, ਵ੍ਹਾਈਟ ਹਾਊਸ ਨੇ ਨਮਕ, ਸੀਮੈਂਟ, ਖੰਡ, ਟਾਇਲਟ ਪੇਪਰ ਅਤੇ ਮੱਛੀ ਫੜਨ ਵਾਲੀਆਂ ਡੰਡੀਆਂ ਵਰਗੀਆਂ 10 ਵਸਤੂਆਂ ਤੋਂ 50 ਫ਼ੀਸਦੀ ਟੈਰਿਫ ਹਟਾਉਣ ਦਾ ਐਲਾਨ ਵੀ ਕੀਤਾ ਹੈ।
european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link