10.76C Vancouver
ADS

Feb 11, 2022 8:13 PM - The Canadian Press

ਕੈਨੇਡਾ ਦੇ ਬੌਰਡਰਾਂ ਸੰਬੰਧੀ ਪਬੰਦੀਆਂ 'ਚ ਬਦਲਾਅ ਬਾਰੇ ਅਗਲੇ ਹਫ਼ਤੇ ਹੋਵੇਗਾ ਐਲਾਨ: ਸਿਹਤ ਮੰਤਰੀ

Share On
changes-to-covid-19-border-measures-to-be-announced-next-week
Health Minister Jean-Yves Duclos says the federal government will announce changes to pandemic measures at Canada's borders next week. (Photo - The Canadian Press)

ਦੇਸ਼ ਦੀ ਚੀਫ਼ ਪਬਲਿਕ ਹੈਲਥ ਅਫ਼ਸਰ, ਡਾ. ਥਰੈਸਾ ਟੈਮ ਦਾ ਕਹਿਣਾ ਹੈ ਕਿ ਇੱਕ ਪਾਸੇ ਹੈਲਥ ਕੇਅਰ ਸਿਸਟਮ 'ਤੇ ਕੋਵਿਡ-19 ਦੇ ਪ੍ਰਭਾਵ ਨੂੰ ਸੀਮਤ ਰੱਖਣ ਦੀਆਂ ਕੋਸ਼ਿਸ਼ਾਂ ਜਾਰੀ ਹਨ ਪਰ ਉਸ ਦੇ ਨਾਲ ਹੀ ਦੇਸ਼ ਭਰ 'ਚ ਹੈਲਥ ਅਥਾਰਿਟੀਸ ਕੋਸ਼ਿਸ਼ ਕਰ ਰਹੀਆਂ ਹਨ ਕਿ ਵਾਇਰਸ ਨੂੰ ਮੈਨੇਜ ਕਰਨ ਲਈ ਲੰਮੇ ਸਮੇਂ ਦੀਆਂ ਸਸਟੇਨੇਬਲ ਨੀਤੀਆਂ ਬਣਾਈਆਂ ਜਾ ਸਕਣ।

ਉਨ੍ਹਾਂ ਕਿਹਾ ਕਿ ਇਸ 'ਚ ਨੇੜਲੇ ਭਵਿੱਖ ਸੰਬੰਧੀ ਟ੍ਰਾਂਜ਼ਿਸ਼ਨ ਪਲੈਨ ਵੀ ਸ਼ਾਮਿਲ ਹਨ।

ਉਨ੍ਹਾਂ ਕਿਹਾ ਕਿ ਵਾਇਰਸ ਸੰਬੰਧੀ ਐਕਟੀਵਿਟੀ 'ਚ ਸੁਧਾਰ ਹੋ ਰਿਹਾ ਹੈ ਅਤੇ ਇਸ ਵਿਚਾਲੇ ਟ੍ਰਾਂਜ਼ਿਸ਼ਨ ਪਲੈਨ ਲਾਗੂ ਕੀਤੇ ਜਾ ਸਕਦੇ ਹਨ।

ਸਿਹਤ ਮੰਤਰੀ ਜੌਨ ਈਵ ਡੁਕਲੋ ਦਾ ਕਹਿਣਾ ਹੈ ਕਿ ਕੈਨੇਡਾ ਦੇ ਬੌਰਡਰ ਸੰਬੰਧੀ ਪੈਂਡੈਮਿਕ ਨਿਯਮਾਂ ਬਾਰੇ ਅਗਲੇ ਹਫ਼ਤੇ ਕੁਝ ਐਲਾਨ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਵਾਇਰਸ ਦੀ ਤਾਜਾ ਵੇਵ ਦਾ ਸਭ ਤੋਂ ਖਤਰਨਾਕ ਸਮਾਂ ਹੁਣ ਗੁਜਰ ਚੁੱਕਿਆ ਹੈ।

Latest news

rustad-backs-alberta-pipeline-project-criticizes-b-c-governments-opposition
Punjabi

ਜੌਨ ਰਸਟੈਡ ਨੇ ਐਲਬਰਟਾ ਦੇ ਪਾਈਪਲਾਈਨ ਪ੍ਰੋਜੈਕਟ ਦੀ ਕੀਤੀ ਹਿਮਾਇਤ, ਈਬੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ 1 ਜੁਲਾਈ ਤੱਕ ਐਲਬਰਟਾ ਵਲੋਂ ਪਾਈਪਲਾਈਨ ਪ੍ਰੋਜੈਕਟ ਲਈ ਦਾਇਰ ਕੀਤੀ ਜਾਣ ਵਾਲੀ ਅਰਜ਼ੀ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਉਨ੍ਹਾਂ ਪ੍ਰੀਮੀਅਰ ਡੇਵਿਡ ਈਬੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਨੂੰ ਇਸ ਪ੍ਰੋਜੈਕਟ ਦੇ ਰਾਹ ਵਿਚ ਰੋੜਾ ਬਣਨ ਦੀ ਬਜਾਏ ਇਸ ਲਈ ਅੱਗੇ ਆਉਣਾ ਚਾਹੀਦਾ ਹੈ।
rcmp-investigating-stabbing-near-port-place-mall-in-nanaimo
Punjabi

ਨੈਨਾਇਮੋ ਦੇ ਪੋਰਟ ਪਲੇਸ ਮਾਲ ਨੇੜੇ ਛੁਰੇਬਾਜ਼ੀ ਦੀ ਵਾਪਰੀ ਘਟਨਾ,ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਵੈਨਕੂਵਰ ਆਈਲੈਂਡ ਦੇ ਸ਼ਹਿਰ ਨੈਨਾਇਮੋ ਵਿਚ ਪੋਰਟ ਪਲੇਸ ਮਾਲ ਨੇੜੇ ਬੱਸ ਸਟੌਪ 'ਤੇ ਛੁਰੇਬਾਜ਼ੀ ਦੀ ਵਾਰਦਾਤ ਸਾਹਮਣੇ ਆਈ ਹੈ। ਘਟਨਾ ਵੀਰਵਾਰ ਰਾਤ ਲਗਭਗ 8:30 ਵਜੇ ਵਾਪਰੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਜਿਥੇ ਅਧਿਕਾਰੀਆਂ ਨੇ ਇੱਕ ਵਿਅਕਤੀ ਨੂੰ ਜ਼ਖਮੀ ਮਿਲਿਆ, ਜਿਸ ਦੀ ਬਾਂਹ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ।
ontario-announces-major-changes-to-immigrant-nominee-program
Punjabi

ਓਨਟਾਰੀਓ ਸਰਕਾਰ ਨੇ Immigrant Nominee Program ਵਿੱਚ ਕੀਤੇ ਵੱਡੇ ਬਦਲਾਅ

ਓਨਟਾਰੀਓ ਸਰਕਾਰ ਨੇ ਆਪਣੇ Immigrant Nominee Program ਵਿਚ ਵੱਡੇ ਸੁਧਾਰਾਂ ਦਾ ਐਲਾਨ ਕੀਤਾ ਹੈ। ਇਸ ਨਵੇਂ ਬਦਲਾਅ ਤਹਿਤ ਮੌਜੂਦਾ 8 ਸਟ੍ਰੀਮਸ ਨੂੰ ਘਟਾ ਕੇ ਚਾਰ ਕਰ ਦਿੱਤਾ ਗਿਆ ਹੈ, ਤਾਂ ਜੋ ਬਿਨੈਕਾਰਾਂ ਅਤੇ ਇਪਲੋਇਰਸ ਲਈ ਰਸਤਾ ਵਧੇਰੇ ਸਪੱਸ਼ਟ ਅਤੇ ਆਸਾਨ ਹੋ ਸਕੇ। ਇਸ ਪ੍ਰੋਗਰਾਮ ਤਹਿਤ ਸਭ ਤੋਂ ਪਹਿਲਾਂ ਓਨਟਾਰੀਓ ਵਰਕਫੋਰਸ Priority ਸਟ੍ਰੀਮ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਯੋਗ ਵਿਦੇਸ਼ੀ ਕਾਮਿਆਂ ਲਈ ਪੀ. ਆਰ. ਦਾ ਰਾਹ ਵੀ ਖੋਲ੍ਹੇਗਾ।
indo-pacific-key-to-canadas-trade-diversification-strategy-maninder-sidhu
Punjabi

ਇੰਡੋ-ਪੈਸੀਫਿਕ ਖੇਤਰ ਕੈਨੇਡਾ ਦੀ ਵਪਾਰਕ ਰਣਨੀਤੀ ਦਾ ਅਹਿਮ ਹਿੱਸਾ: ਮਨਿੰਦਰ ਸਿੱਧੂ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਅਮਰੀਕਾ ਤੋਂ ਇਲਾਵਾ ਹੋਰ ਬਾਜ਼ਾਰਾਂ ਵਿਚ ਨਿਰਯਾਤ ਵਧਾਉਣ ਦੇ ਟੀਚੇ ਲਈ ਇੰਡੋ-ਪੈਸੀਫਿਕ ਖੇਤਰ ਨੂੰ ਬੇਹੱਦ ਅਹਿਮ ਦੱਸਿਆ ਹੈ। ਸਿੱਧੂ ਪਿਛਲੇ ਦਿਨਾਂ ਤੋਂ 300 ਮੈਂਬਰੀ ਕਾਰੋਬਾਰੀ ਵਫ਼ਦ ਨਾਲ ਜਾਪਾਨ ਦੇ 4 ਦਿਨਾਂ ਦੌਰੇ 'ਤੇ ਸਨ, ਜੋ ਕਿ ਇੰਡੋ-ਪੈਸੀਫਿਕ ਲਈ ਹੁਣ ਤੱਕ ਦਾ ਕੈਨੇਡਾ ਸਭ ਤੋਂ ਵੱਡਾ ਵਫ਼ਦ ਰਿਹਾ ਹੈ। ਇਸ ਖੇਤਰ ਵਿਚ ਕੈਨੇਡਾ ਦੇ ਤਿੰਨ ਸਭ ਤੋਂ ਵੱਡੇ ਵਪਾਰਕ ਭਾਈਵਾਲ ਹਨ, ਜਿਨ੍ਹਾਂ ਵਿਚ ਚੀਨ, ਜਾਪਾਨ ਅਤੇ ਸਾਊਥ ਕੋਰੀਆ ਸ਼ਾਮਲ ਹਨ ਪਰ ਇੱਥੇ ਵਪਾਰ ਅਤੇ ਨਿਵੇਸ਼ ਨੂੰ ਵਧਾਉਣ ਦੇ ਯਤਨ ਹਮੇਸ਼ਾ ਸਫ਼ਲ ਨਹੀਂ ਰਹੇ ਸਨ।
japanese-prime-minister-sanae-takaichi-to-visit-india-from-july-1-to-3
Punjabi

ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਤੋਂ 3 ਜੁਲਾਈ ਤੱਕ ਭਾਰਤ ਦੇ ਦੌਰੇ 'ਤੇ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਜੁਲਾਈ ਤੋਂ 3 ਜੁਲਾਈ ਤੱਕ ਨਵੀਂ ਦਿੱਲੀ ਦਾ ਅਧਿਕਾਰਿਕ ਦੌਰਾ ਕਰਨਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਕੇ 16ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਦੀ ਸਾਂਝੀ ਅਗਵਾਈ ਕਰਨਗੇ। ਇਹ ਪ੍ਰਧਾਨ ਮੰਤਰੀ ਤਾਕਾਈਚੀ ਦਾ ਭਾਰਤ ਦਾ ਪਹਿਲਾ ਅਧਿਕਾਰਿਕ ਦੌਰਾ ਹੋਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link